sanbāhanaसंबाहन
ਸੰ. ਸੰਵਾਹਨ. ਸੰਗ੍ਯਾ- ਅੰਗਾਂ ਦਾ ਮਰਦਨ. ਮਾਲਿਸ਼. ਦੇਖੋ, ਸੰਬਹ। ੨. ਮੁਠੀ ਚਾਪੀ। ੩. ਭਾਰ ਦੇ ਲੈਜਾਣ ਦੀ ਕ੍ਰਿਯਾ। ੪. ਪਹੁਚਾਉਣਾ. "ਸਿਰਿ ਸਿਰਿ ਰਿਜਕ ਸੰਬਾਹੇ ਠਾਕੁਰ." (ਸੋਦਰੁ) "ਦਿਤੋਨੁ ਰਿਜਕ ਸੰਬਾਹਿ." (ਵਾਰ ਆਸਾ) ੫. ਮੁਹੱਈਆ ਕਰਨਾ.
सं. संवाहन. संग्या- अंगां दा मरदन. मालिश. देखो, संबह। २. मुठी चापी। ३. भार दे लैजाण दी क्रिया। ४. पहुचाउणा. "सिरि सिरि रिजक संबाहे ठाकुर." (सोदरु) "दितोनु रिजक संबाहि." (वार आसा) ५. मुहॱईआकरना.
ਦੇਖੋ, ਸੰਬਾਹਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮ੍ਰਿਦ. ਸੰ. ਮਰ੍ਦਨ. ਸੰਗ੍ਯਾ- ਮਸਲਣਾ. ਮਲਣਾ. ਮੁੱਠੀ ਚਾਪੀ ਕਰਨੀ। ੨. ਪੀਹਣਾ. ਚੂਰਾ ਕਰਨਾ. "ਚਾਰਿ ਬਰਨ ਚਉਹਾਂ ਕੇ ਮਰਦਨ." (ਆਸਾ ਮਃ ੫) ੩. ਸ਼ਰੀਰ ਉੱਪਰ ਮਲਣ ਦਾ ਪਦਾਰਥ. ਵਟਣਾ. "ਤਨਿ ਮਰਦਨ ਮਾਲਣਾ." (ਆਸਾ ਮਃ ੫) ੪. ਸੰਪ੍ਰਦਾਈ ਗ੍ਯਾਨੀ ਮਰਦਨ ਦਾ ਅਰਥ ਕਰਦੇ ਹਨ- ਮਰਦਾਂ ਦੇ. "ਪੀਵਤ ਮਰਦਨ ਲਾਗ." (ਗਉ ਕਬੀਰ) ਰਾਮਰਸ ਪੀਂਦੇ ਹਨ ਮਰਦਾਂ (ਸੰਤਾਂ) ਦ੍ਵਾਰਾ. ਪਰ ਇਹ ਅਰਥ ਸਹੀ ਨਹੀਂ, ਕਿਉਂਕਿ ਲਾਗ ਪਾਠ ਹੈ, ਲਾਗਿ ਨਹੀਂ. ਦੇਖੋ, ਮਰਦ ੪....
ਫ਼ਾ. [مالِش] ਮਸਲਣ (ਮਰ੍ਦਨ) ਦੀ ਕ੍ਰਿਯਾ. ਮਲਣਾ....
ਸੰ. संवादृन ਸੰਵਾਹਨ. ਸੰਗ੍ਯਾ- ਅੰਗਾਂ ਦਾ ਮਲਨਾ. "ਨਾਤੀ ਧੋਤੀ ਸੰਬਹੀ." (ਸ. ਫਰੀਦ) ਬਟਣੇ ਨਾਲ ਅੰਗ ਮਲਕੇ ਨ੍ਹਾਤੀ ਧੋਤੀ। ੨. ਦੇਖੋ, ਸੰਵਹਨ....
ਲੁੱਟੀ. ਖੋਹੀ. ਚੁਰਾਈ ਗਈ. "ਮੁਠੀ ਦੂਜੈਭਾਇ." (ਸ੍ਰੀ ਮਃ ੧) ੨. ਕਬਜ਼ਾਧਾਰੀ. ਛੁਰਾਧਾਰੀ. ਸ਼ਸਤ੍ਰ ਦਾ ਮੁੱਠਾ (ਮੁਸ੍ਟਿ) ਹੈ ਜਿਸ ਦੇ ਹੱਥ ਵਿੱਚ. "ਮੁਠੀ ਕ੍ਰੋਧਿ ਚੰਡਾਲਿ." (ਮਃ ੧. ਵਾਰ ਸ੍ਰੀ) ਛੁਰਾਧਾਰੀ ਕ੍ਰੋਧਵ੍ਰਿੱਤਿ ਚੰਡਾਲੀ ਹੈ। ੩. ਸੰਗ੍ਯਾ- ਮੁਸ੍ਟਿ. ਮੁੱਠੀ. ਮੂਠ....
ਸੰ. चापिन् ਵਿ- ਚਾਪ (ਧਨੁਖ) ਧਾਰਨ ਵਾਲਾ। ੨. ਸੰਗ੍ਯਾ- ਸ਼ਿਵ। ੩. ਚਾਬੀ. ਕੁੰਜੀ। ੪. ਮੁੱਠੀ ਚਾਪੀ. ਹੱਥ ਨਾਲ ਅੰਗਾਂ ਨੂੰ ਦਬਾਉਣ ਦੀ ਕ੍ਰਿਯਾ. "ਥਕਿਤ ਹੋਇ ਤਿਹ ਚਾਪੀ ਭਰੈਂ." (ਗੁਪ੍ਰਸੂ)...
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਕ੍ਰਿ- ਇੱਕ ਅਸਥਾਨ ਤੋਂ ਦੂਜੇ ਥਾਂ ਲੈ ਜਾਣਾ. ਨਿਯਤ ਸਥਾਨ ਪੁਰ ਪੁਚਾਣਾ....
ਸੰਗ੍ਯਾ- ਰਚਨਾ. ਸ੍ਰਿਸ੍ਟਿ. "ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ." (ਆਸਾ ਮਃ ੧) ੨. ਕ੍ਰਿ. ਵਿ- ਸਿਰਪਰ. ਸਿਰ ਤੇ. "ਸਿਰਿ ਲਗਾ ਜਮਡੰਡੁ." (ਵਾਰ ਜੈਤ) "ਪੁਰੀਆਂ ਖੰਡਾਂ ਸਿਰਿ ਕਰੇ ਇਕ ਪੈਰਿ ਧਿਆਏ." (ਮਃ ੧. ਵਾਰ ਸਾਰ) ਜੇ ਪੁਰੀਆਂ ਅਤੇ ਖੰਡਾਂ ਨੂੰ ਸਿਰ ਤੇ ਚੁੱਕਕੇ ਇੱਕ ਪੈਰ ਤੇ ਖੜਾ ਅਰਾਧਨ ਕਰੇ. ੩. ਉੱਪਰ. ਉੱਤੇ। ੪. ਸ੍ਰਿਜ (ਰਚ) ਕੇ. ਦੇਖੋ, ਸ੍ਰਿਜ। ੫. ਵਿ- ਸ਼ਿਰੋਮਣਿ. ਵਧੀਆ. "ਸਭਨਾ ਉਪਾਵਾ ਸਿਰਿ ਉਪਾਉ ਹੈ." (ਵਾਰ ਗੂਜ ੧. ਮਃ ੩) ੬. ਸੰ ਸ਼ਿਰਿ. ਸੰਗ੍ਯਾ- ਤਲਵਾਰ। ੭. ਤੀਰ। ੮. ਪਤੰਗਾ. ਭਮੱਕੜ....
ਅ਼. [رِزق] ਰਿਜ਼ਕ਼. ਸੰਗ੍ਯਾ- ਰੋਜ਼ੀ. "ਰਿਜਕ ਉਪਾਇਓਨੁ ਅਗਲਾ." (ਮਃ ੫. ਵਾਰ ਸਾਰ)...
ਦੇਖੋ, ਸੰਬਾਹਨ....
ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ....
ਇੱਕ ਖਾਸ ਬਾਣੀ, ਜਿਸ ਦਾ ਪਾਠ ਸੰਝ ਵੇਲੇ ਰਹਿਰਾਸ ਵਿੱਚ ਹੁੰਦਾ ਹੈ. ਇਸਦੇ ਮੁੱਢ- " ਸੋਦਰੁ ਕੇਹਾ ਸੋ ਘਰੁ ਕੇਹਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋ ਗਈ ਹੈ. ਜਿਵੇਂ ਈਸ਼ ਸ਼ਬਦ ਆਦਿ ਹੋਣ ਕਾਰਣ ਉਪਨਿਸਦ ਦਾ ਨਾਉਂ ਈਸ਼ਾਵਾਸ੍ਯ ਹੋ ਗਿਆ ਹੈ ਅਤੇ ਕੇਨੇਸਿਤੰ ਪਦ ਕਰਕੇ ਕੇਨ ਉਪਨਿਸਦ ਸਦਾਉਂਦੀ ਹੈ.#ਇਸ ਸੋਦਰੁ ਬਾਣੀ ਵਿੱਚ, ਕਰਤਾਰ ਦਾ ਕੋਈ ਖਾਸ ਦਰ (ਦ੍ਵਾਰ), ਜੋ ਅਗ੍ਯਾਨੀ ਮੰਨਦੇ ਹਨ, ਉਸ ਦਾ ਖੰਡਨ ਕਰਕੇ ਵਾਹਗੁਰੂ ਦਾ ਅਸਲ ਦਰ ਦੱਸਿਆ ਹੈ.¹...
ਉਸ ਨੇ ਦਿੱਤਾ ਹੈ. "ਦਿਤੋਨੁ ਭਗਤਿ ਭੰਡਾਰ." (ਸ੍ਰੀ ਮਃ ੩) ੨. ਮੈਨੂੰ ਦਿੱਤਾ ਹੈ....
ਦੇਖੋ, ਸੰਬਾਹਨ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....