sanbhavaसंभव
ਸੰ. ਸੰਗ੍ਯਾ- ਹੋਣਾ। ੨. ਹੋ ਸਕਨਾ। ੩. ਉਤਪੱਤੀ. ਜਨਮ. "ਤ੍ਰਿਗਦਜੋਨਿ ਅਚੇਤ ਸੰਭਵ." (ਆਸਾ ਰਵਿਦਾਸ) ੪. ਮੇਲ. ਸੰਯੋਗ। ੫. ਕਾਰਣ ਸਬਬ। ੬. ਹੋ ਸਕਨੇ ਯੋਗ੍ਯ. ਮੁਮਕਿਨ.
सं. संग्या- होणा। २. हो सकना। ३. उतपॱती. जनम. "त्रिगदजोनि अचेत संभव." (आसा रविदास) ४. मेल. संयोग। ५. कारण सबब। ६. हो सकने योग्य. मुमकिन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਵਿ- ਚੇਤਨਾ (ਚੈਤਨ੍ਯਤਾ) ਬਿਨਾ। ੨. ਮੂਰਖ. ਜੜ੍ਹਮਤਿ. "ਨਰ ਅਚੇਤ! ਪਾਪ ਤੇ ਡਰ ਰੇ." (ਗਉ ਮਃ ੯) ੩. ਮੂਰਛਿਤ. ਬੇਹੋਸ਼....
ਸੰ. ਸੰਗ੍ਯਾ- ਹੋਣਾ। ੨. ਹੋ ਸਕਨਾ। ੩. ਉਤਪੱਤੀ. ਜਨਮ. "ਤ੍ਰਿਗਦਜੋਨਿ ਅਚੇਤ ਸੰਭਵ." (ਆਸਾ ਰਵਿਦਾਸ) ੪. ਮੇਲ. ਸੰਯੋਗ। ੫. ਕਾਰਣ ਸਬਬ। ੬. ਹੋ ਸਕਨੇ ਯੋਗ੍ਯ. ਮੁਮਕਿਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਦੇਖੋ, ਸੰਜੋਗ....
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਅ਼. [سبب] ਸੰਗ੍ਯਾ- ਕਾਰਣ. ਹੇਤੁ. ਨਿਮਿੱਤ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਅ਼. [مُمکِن] ਇਮਕਾਨ (ਹੋ ਸਕਣ) ਦਾ ਭਾਵ. ਸੰਭਵ....