sanmataसंमत
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ.
सं. वि- मान कीता होइआ। २. सहिमत. राइ अनुसार. "यह सभ संमत मेरो होई." (नाप्र) ३. संवत. वर्हा. साल. इस ग्रंथ विॱच जिॱथे "संमत" शबद वरतिआ है उह विक्रमी साल लई है. देखो, संवत अते वरस.
ਸੰ. मान. ਧਾ- ਗ੍ਯਾਨਪ੍ਰਾਪਤਿ ਦੀ ਇੱਛਾ ਕਰਨਾ, ਆਦਰ ਕਰਨਾ, ਵਿਚਾਰਨਾ, ਤੋਲਣਾ, ਮਿਣਨਾ। ੨. ਸੰਗ੍ਯਾ- ਅਭਿਮਾਨ. ਗਰੂਰ. "ਸਾਧੋ! ਮਨ ਕਾ ਮਾਨ ਤਿਆਗੋ." (ਗਉ ਮਃ ੯) ੩. ਆਦਰ. "ਰਾਜਸਭਾ ਮੇ ਪਾਯੋ ਮਾਨ." (ਗੁਪ੍ਰਸੂ) ੪. ਰੋਸਾ. ਰੰਜ. "ਰਾਜੰ ਤ ਮਾਨੰ." (ਸਹਸ ਮਃ ੫) ਜੇ ਰਾਜ ਹੈ, ਤਦ ਉਸ ਦੇ ਸਾਥ ਹੀ ਉਸ ਦੇ ਨਾਸ਼ ਤੋਂ ਮਨ ਦਾ ਗਿਰਾਉ ਹੈ। ੫. ਪ੍ਰਮਾਣ. ਵਜ਼ਨ. ਤੋਲ. ਮਿਣਤੀ. * ਮਾਪ. ਦੇਖੋ, ਤੋਲ ਅਤੇ ਮਿਣਤੀ। ੬. ਘਰ. ਮੰਦਿਰ. "ਬਾਨ ਪਵਿਤ੍ਰਾ ਮਾਨ ਪਵਿਤ੍ਰਾ." (ਸਾਰ ਮਃ ੫) ੭. ਮਾਨਸਰ ਦਾ ਸੰਖੇਪ. "ਮਾਨ ਤਾਲ ਨਿਧਿਛੀਰ ਕਿਨਾਰਾ." (ਗੁਵਿ ੧੦) ੮. ਮਾਂਧਾਤਾ ਦਾ ਸੰਖੇਪ. "ਸੁਭ ਮਾਨ ਮਹੀਪਤਿ ਛੇਤ੍ਰਹਿ" ਦੈ." (ਮਾਂਧਾਤਾ) ੯. ਜੱਟਾਂ ਦਾ ਇੱਕ ਪ੍ਰਸਿੱਧ ਗੋਤ. ਹੁਸ਼ਿਆਰਪੁਰ ਦੇ ਜਿਲੇ ਮਾਨਾਂ ਦਾ ਬਾਰ੍ਹਾ (ਬਾਰਾਂ ਪਿੱਡਾਂ ਦਾ ਸਮੁਦਾਯ) ਹੈ। ੧੦. ਦੇਖੋ, ਮਾਨੁ। ੧੧. ਦੇਖੋ, ਮਾਨਸਿੰਘ ੨। ੧੨. ਸੰ. ਵਿ- ਮਾਨ੍ਯ. ਪੂਜਯ. "ਸਰਵਮਾਨ ਤ੍ਰਿਮਾਨ ਦੇਵ." (ਜਾਪੁ) ੧੩. ਮੰਨਿਆ ਹੋਇਆ. ਸ਼੍ਰੱਧਾਵਾਨ. "ਮਿਲਿ ਸਤਿਗੁਰੁ ਮਨੂਆ ਮਾਨ ਜੀਉ." (ਆਸਾ ਛੰਤ ਮਃ ੪) ੧੪. ਫ਼ਾ. [مان] ਸ੍ਵਾਮੀ. ਸਰਦਾਰ। ੧੫. ਕੁਟੰਬ. ਪਰਿਵਾਰ। ੧੬. ਘਰ ਦਾ ਸਾਮਾਨ। ੧੭. ਸਰਵਅਸੀਂ. ਹਮ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰਗ੍ਯਾ- ਰਾਜਾ. ਅਮਰੀ. ਦੇਖੋ, ਰਾਉ। ੨. ਕਰਤਾਰ. ਪਾਰਬ੍ਰਹਮ. "ਜਾਕੇ ਬੰਧਨ ਕਾਟੇ ਰਾਇ." (ਰਾਮ ਮਃ ੫) ੩. ਭੱਟ ਦੀ ਪਦਵੀ. ਇਹ ਸਨਮਾਨ ਬੋਧਕ ਸ਼ਬਦ ਹੈ। ੪. ਅ਼. [رائے] ਸਲਾਹ। ੫. ਇਰਾਦਾ. ਸੰਕਲਪ। ੬. ਬੁੱਧਿ. ਅਕਲ. "ਦੋਸ ਨ ਦੇਅਹੁ ਰਾਇ ਨੋ, ਮਤਿ ਚਲੈ ਜਾ ਬੁਢਾ ਹੋਵੈ." (ਸਵਾ ਮਃ ੧) ਬੁੱਢੇ ਤੋਂ ਭਾਵ ਵਿਸਯਾਂ ਦੇ ਕਾਰਣ ਆਤਮਿਕ ਕਮਜ਼ੋਰੀ ਹੈ. ਇਸ ਤੁਕ ਵਿੱਚ ਰਾਇਬੁਲਾਰ ਤੋਂ ਭਾਵ ਨਹੀਂ, ਜੇਹਾ ਕਿ ਕਈ ਅਗ੍ਯਾਨੀ ਕਲਪਦੇ ਹਨ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਦੇਖੋ, ਮੇਰਾ. "ਮੇਰੋ ਗੁਰੁ ਰਖਵਾਰੋ ਮੀਤ." (ਸੋਰ ਮਃ ੫)...
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰ. संवत- संवत्सर ਸਾਲ. ਵਰ੍ਹਾ. ਸਨ (ਸਿਨ). ਵਰ੍ਸ.#(ੳ) ਦੇਖੋ, ਈਸਵੀ ਸਨ.#(ਅ) ਦੇਖੋ, ਸ਼ਕ ਸੰਵਤ. ਦਖੋ, ਸਾਲਿਵਾਹਨ.#(ੲ) ਦੇਖੋ, ਹਿਜਰੀ ਸਨ. ਦੇਖੋ, ਮੁਹੰਮਦ.#(ਸ) ਦੇਖੋ, ਵਰਸ.#(ਹ) ਦੇਖੋ, ਵਿਕ੍ਰਮੀ ਸੰਵਤ. ਦੇਖੋ, ਵਿਕ੍ਰਮਾਦਿਤ੍ਯ....
ਵਰ੍ਸ. ਸਾਲ. ਦੇਖੋ, ਵਰਸ. "ਵਰ੍ਹੇ ਮਾਹ ਵਾਰ ਥਿਤੀ ਕਰਿ." (ਮਾਰੂ ਸੋਲਹੇ ਮਃ ੩)...
ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ....
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਵਿਕ੍ਰਮਾਦਿਤ੍ਯ ਦਾ. ਜੈਸੇ ਵਿਕ੍ਰਮੀ ਸੰਮਤ. ਦੇਖੋ, ਵਿਕ੍ਰਮਾਦਿਤ੍ਯ। ੨. ਪਰਾਕ੍ਰਮੀ. ਉਤਸਾਹੀ। ੩. ਸੰਗ੍ਯਾ- ਸ਼ੇਰ. ਸਿੰਹ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਵਰ੍ਸ. ਸੰਗ੍ਯਾ- ਸਾਲ ਵਰ੍ਹਾ. ਬਾਰਾਂ ਮਹੀਨੇ ਦਾ ਸਮਾਂ ਸੰਸਕ੍ਰਿਤ ਦੇ ਵਿਦ੍ਵਾਨਾਂ ਨੇ ਵਰਸ ਚਾਰ ਤਰਾਂ ਦਾ ਮੰਨਿਆ ਹੈ-#(ੳ) ਸੌਰ. ਇਹ ੩੬੫ ਦਿਨ, ੫. ਘੰਟੇ ੪੫ ਮਿਨਟ ਅਤੇ ੪੬ ਸੈਕਁਡ ਦਾ ਹੁੰਦਾ ਹੈ. ਇਤਨੇ ਸਮੇਂ ਵਿੱਚ ਪ੍ਰਿਥਿਵੀ ਸੂਰਜ ਦੀ ਇੱਕ ਪਰਿਕ੍ਰਮਾ ਕਰਦੀ ਹੈ.#(ਅ) ਚਾਂਦ੍ਰ. ਇਹ ੩੫੪ ਦਿਨ ੮. ਘੰਟੇ ੪੬ ਮਿਨਟ ਅਤੇ ੩੬ ਸੈਕਁਡ ਦਾ ਹੁੰਦਾ ਹੈ. ਇਸ ਸਮੇਂ ਵਿੱਚ ਚੰਦ੍ਰਮਾ ਪ੍ਰਿਥਿਵੀ ਦੀਆਂ ਬਾਰਾਂ ਪਰਿਕ੍ਰਮਾਂ ਕਰਦਾ ਹੈ. ਇਸ ਚਾਂਦ੍ਰ ਵਰਸ ਦਾ ਸੌਰ ਵਰਸ ਨਾਲ ਹਰ ਸਾਲ ੧੦. ਦਿਨ ੨੧. ਘੰਟੇ ਦਾ ਫਰਕ ਪੈ ਜਾਂਦਾ ਹੈ. ਇਸ ਅੰਤਰ ਨੂੰ ਠੀਕ ਕਰਨ ਲਈ ਹਰ ਤੀਜਾ ਵਰ੍ਹਾ ਤੇਰਾਂ ਮਹੀਨਿਆਂ ਦਾ ਕੀਤਾ ਜਾਂਦਾ ਹੈ. ਦੇਖੋ, ਮਲਮਾਸ.#(ੲ) ਸਾਵਨ. ਇਹ ਵਰਸ ਪੂਰੇ ੩੬੦ ਦਿਨ ਦਾ ਹੁੰਦਾ ਹੈ. ਇਸ ਦੇ ਮਹੀਨੇ ਪੂਰੇ ੩੦ ਤੀਹ ਤੀਹ ਦਿਨ ਦੇ ਹੁੰਦੇ ਹਨ. ਵੈਦਿਕ ਸਮੇਂ ਵਿੱਚ ਇਹ ਵਰਸ ਬਹੁਤ ਪ੍ਰਚਲਿਤ ਸੀ.#(ਸ) ਨਾਕ੍ਸ਼੍ਤ੍ਰ. ਇਹ ੩੨੪ ਦਿਨ ਦਾ ਹੁੰਦਾ ਹੈ. ਇਸ ਦਾ ਹਰੇਕ ਮਹੀਨਾ ਸਤਾਈ ਸਤਾਈ ਦਿਨ ਦਾ ਹੋਇਆ ਕਰਦਾ ਹੈ। ੨. ਵ੍ਰਿਸ੍ਟਿ. ਵਰਖਾ। ੩. ਪ੍ਰਿਥਿਵੀ ਦਾ ਇੱਕ ਭਾਗ. ਦੇਖੋ, ਨਵਖੰਡ ਅਤੇ ਵਰਾਹੁ। ੪. ਮੇਘ. ਬੱਦਲ। ੫. ਟੁਕੜਾ. ਹਿੱਸਾ. ਵਿਭਾਗ....