sanmāna, sanmāniसंमान, संमानि
ਦੇਖੋ, ਸਮਾਨ. "ਬੈਰੀ ਮੀਤ ਹੋਏ ਸੰਮਾਨ." (ਭੈਰ ਮਃ ੫) "ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ." (ਮਾਰੂ ਜੈਦੇਵ) ੨. ਸੰ. सम्मान ਆਦਰ. ਦੇਖੋ, ਸਨਮਾਨ.
देखो, समान. "बैरी मीत होए संमान." (भैर मः ५) "तेरी दुबिधा द्रिसटि संमानिआ." (मारू जैदेव) २. सं. सम्मान आदर. देखो, सनमान.
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਸੰ. वैरिन- ਵੈਰੀ. ਵਿ- ਵੈਰ (ਦੁਸ਼ਮਨ) ਕਰਨ ਵਾਲਾ. "ਬੈਰੀ ਸਭਿ ਵਹਿ ਮੀਤ." (ਰਾਮ ਮਃ ੫)...
ਸੰ. ਮਿਤ੍ਰ. ਦੋਸ੍ਤ. "ਮੀਤ੍ਰ ਹਮਾਰਾ ਵੇਪਰਵਾਹਾ." (ਗਉ ਮਃ ੫) "ਮੀਤ ਕੇ ਕਰਤਬ ਕੁਸਲ ਸਮਾਨ." (ਗਉ ਮਃ ੫) ਦੇਖੋ, ਮਿਤ੍ਰ.#ਮੀਤ ਜੋ ਕਹਾਇ, ਪਰੇ ਦੁਖ ਨ ਸਹਾਇ ਕਰੈ#ਜਾਨਿਯੈ ਨ ਮੀਤ ਤਾਂ ਕੋ ਪਾਤਕੀ ਸੋ ਭਾਰੀ ਹੈ,#ਨਿਜ ਦੁਖ ਮੇਰੁ ਕੈਸੋ ਜਾਨ ਹੈ ਤਿਨੂਕਾ ਤੁੱਲ#ਮਿਤ੍ਰ ਦੁਖ ਤਿਨ ਕਾ ਸੋ ਮੇਰੁ ਤੇ ਅਪਾਰੀ ਹੈ,#ਕੁਪਥ ਮਿਟਾਵੈ ਔਰ ਸੁਪਥ ਲਗਾਵੈ#ਅਵਗੁਨਨ ਦੁਰਾਵੈ ਪ੍ਰਗਟਾਵੈ ਗੁਨਕਾਰੀ ਹੈ,#ਲੇਤ ਦੇਤ ਸ਼ੰਕ ਨ ਬਿਪੱਤ ਮੈ ਸਨੇਹੀ ਚੌਨੋ#ਐਸੋ ਜੌ ਨ ਮੀਤ, ਤਾਂਕੇ ਸੀਸ ਛਾਰ ਡਾਰੀ ਹੈ.#ਮੁਖ ਪੈ ਮਧੁਰ ਅਰੁ ਪੀਠ ਪੈ ਨਿਠੁਰ ਬੋਲੈ#ਊਪਰ ਤੇ ਆਦਰ ਹਿਯੇ ਮੇ ਕੁਟਲਾਈ ਹੈ,#ਸਦਾ ਹੀ ਸੁਹਿਤ ਕੋ ਨ ਮਿਤ ਕੋ ਮਨਾਵੈ ਹਿਤ#ਦੀਖਤ ਸਨੇਹੀ ਰਹੈ ਦਾਵ ਕੋ ਤਕਾਈ ਹੈ,#ਲੋਭੀ ਔਰ ਲੰਪਟ ਕੁਹਠੀ ਬਾਕਚਲੀ ਛਲੀ#ਭਲੀ ਭਾਂਤਿ ਵਾਂਕੀ ਗਤਿ ਪਾਸ਼ ਕੀ ਸੀ ਗਾਈ ਹੈ,#ਮੂਢ ਹੋ ਨਰੇਸ, ਮੀਤ ਕੁਟਿਲ, ਛਨਾਰਿ ਨਾਰਿ#ਚੌਥੇ ਸਠ ਸੇਵਕ ਤੇ ਹੋਤ ਨ ਭਲਾਈ ਹੈ.#੨. ਕਰਤਾਰ. ਜਗਤਨਾਥ. "ਤੇ ਤੇ ਮੀਤ ਮਿਲਨ ਤੇ ਬਾਚੇ." (ਚੌਬੀਸਾਵ)...
ਦੇਖੋ, ਸਮਾਨ. "ਬੈਰੀ ਮੀਤ ਹੋਏ ਸੰਮਾਨ." (ਭੈਰ ਮਃ ੫) "ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ." (ਮਾਰੂ ਜੈਦੇਵ) ੨. ਸੰ. सम्मान ਆਦਰ. ਦੇਖੋ, ਸਨਮਾਨ....
ਸਰਵ- "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) "ਤੇਰੋ ਜਨ ਹਰਿਜਸ ਸੁਨਤ ਉਮਾਹਿਓ." (ਕਾਨ ਮਃ ੫)...
ਵਿ- ਦੋ ਪ੍ਰਕਾਰ ਦਾ ਦ੍ਵਿਵਿਧ। ੨. ਸੰਗ੍ਯਾ- ਦ੍ਵੈਵਿਧ੍ਯ. ਦੋ ਪ੍ਰਕਾਰ ਭਾਵ. ਦੁਭਾਂਤੀਪਨ. ਦ੍ਵੈਤਭਾਵ. "ਦੁਬਿਧਾ ਦੂਰਿ ਕਰੇ ਲਿਵ ਲਾਇ." (ਬਸੰ ਮਃ ੫) "ਗੁਰਿ ਦੁਬਿਧਾ ਜਾਕੀ ਹੈ ਮਾਰੀ." (ਗਉ ਅਃ ਮਃ ੫)...
ਸੰ. दृष्टि. ਸੰਗ੍ਯਾ- ਨੇਤ੍ਰ ਦੀ ਸ਼ਕਤਿ. ਨਜਰ. "ਦ੍ਰਿਸਟਿ ਆਵੈ ਸਭ ਏਕੰਕਾਰ." (ਗਉ ਮਃ ੫) ੨. ਨੇਤ੍ਰ। ੩. ਧ੍ਯਾਨ. ਵਿਚਾਰ। ੪. ਦੇਖੋ, ਦ੍ਰਿਸਟਿ ਅਨਦ੍ਰਿਸਟਿ....
ਦੇਖੋ, ਸੰਮਾਨ। ੨. ਦੇਖੋ, ਸਾਮਾਨ੍ਯਾ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੰ. ਜਯਦੇਵ. ਵਿਕ੍ਰਮਾਦਿਤ੍ਯ ਦੇ ਦਰਬਾਰ ਦਾ ਇੱਕ ਪੰਡਿਤ, ਜਿਸ ਦਾ ਪ੍ਰਸਿੱਧ ਨਾਮ "ਪਕ੍ਸ਼੍ਧਰਮਿਸ੍ਰ" ਹੈ। ੨. ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਦਾ ਪੁਤ੍ਰ, ਜੋ ਰਮਾਦੇਵੀ ਦੇ ਉਦਰ ਤੋਂ ਕੇਂਦੂਲੀ (ਜਿਲਾ ਬੀਰਭੂਮਿ ਬੰਗਾਲ) ਵਿੱਚ ਪੈਦਾ ਹੋਇਆ. ਜਯਦੇਵ ਵੈਸਨਵ ਮਤਧਾਰੀ ਕ੍ਰਿਸਨਉਪਾਸਕ ਸੀ, ਪਰ ਤਤ੍ਵਵੇੱਤਾ ਸਾਧੂਆਂ ਦੀ ਸੰਗਤਿ ਕਰਕੇ ਕਰਤਾਰ ਦਾ ਅਨੰਨ ਸੇਵਕ ਹੋਇਆ. ਇਹ ਸੰਸਕ੍ਰਿਤ ਅਤੇ ਪ੍ਰਾਕ੍ਰਿਤ ਦਾ ਪੂਰਣ ਪੰਡਿਤ ਸੀ. ਇਸ ਦਾ ਰਚਿਆ ਗੀਤਗੋਬਿੰਦ ਮਨੋਹਰ ਕਾਵ੍ਯ ਹੈ. ਜੈਦੇਵ ਰਾਗਵਿਦ੍ਯਾ ਦਾ ਪ੍ਰੇਮੀ ਸੀ ਅਤੇ ਆਪਣੀ ਇਸਤ੍ਰੀ ਪਦਮਾਵਤੀ ਨਾਲ ਮਿਲਕੇ ਮਨੋਹਰ ਸੁਰ ਨਾਲ ਆਪਣੇ ਰਚੇ ਪਦ ਗਾਇਆ ਕਰਦਾ ਸੀ. ਇਸ ਨੇ ਆਪਣੀ. ਉਮਰ ਦਾ ਬਹੁਤਾ ਹ਼ਿੱਸਾ ਬੰਗਾਲ ਦੇ ਰਾਜਾ ਬੱਲਾਲਸੇਨ ਦੇ ਪੁਤ੍ਰ ਰਾਜਾ ਲਕ੍ਸ਼੍ਮਣਸੇਨ ਦਾ ਪਾਸ ਰਹਿਕੇ ਵਿਤਾਇਆ.¹ ਇਸੇ ਦੇ ਦੋ ਸ਼ਬਦ ਗੁਰੂ ਗ੍ਰੰਥਸਾਹਿਬ ਵਿੱਚ ਹਿੰਦੀ ਅਤੇ ਪ੍ਰਾਕ੍ਰਿਤ ਭਾਸਾ ਦੇ ਪਾਏ ਜਾਂਦੇ ਹਨ. "ਜੈਦੇਵ ਤਿਆਗਿਓ ਅੰਹਮੇਵ." (ਬਸੰ ਅਃ ਮਃ ੫) ੩. ਵਿਜਯ ਰੂਪ ਪਰਮਾਤਮਾ ਸਭ ਨੂੰ ਜੈ ਕਰਨ ਵਾਲਾ, ਜੋ ਕਿਸੇ ਤੋਂ ਪਰਾਸ੍ਤ ਨਹੀਂ ਹੁੰਦਾ. "ਬਦਤ ਜੈਦੇਵ ਜੈਦੇਵ ਕਉ ਰੰਮਿਆ." (ਮਾਰੂ ਜੈਦੇਵ)...
ਸੰ. ਸੰਗ੍ਯਾ- ਸਨਮਾਨ. ਸਤਕਾਰ. ਖਾਤਿਰ। ੨. ਸ੍ਵਾਗਤ. ਆਉ ਭਗਤ. "ਆਦਰੁ ਦਿਤਾ ਪਾਰਬ੍ਰਹਮ." (ਸੂਹੀ ਅਃ ਮਃ ੫)...
ਸੰ. सन्मान ਸੰਗ੍ਯਾ- ਆਦਰ. ਸਤਕਾਰ....