sanyamanīसंयमनी
ਸੰ. ਸੰਗ੍ਯਾ- ਧਰਮਰਾਜ ਦੀ ਪੁਰੀ, ਜਿਸ ਥਾਂ ਚੰਗੀ ਤਰਾਂ ਪ੍ਰਾਣੀ ਬੰਨ੍ਹਿਆ ਜਾਂਦਾ ਹੈ.
सं. संग्या- धरमराज दी पुरी, जिस थां चंगी तरां प्राणी बंन्हिआ जांदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਧਰਮ ਦਾ ਪਾਲਨ ਕਰਨ ਵਾਲਾ ਰਾਜਾ। ੨. ਕਰਤਾਰ. ਵਾਹਗੁਰੂ। ੩. ਯਮਰਾਜ. "ਧਰਮਰਾਇ ਅਬ ਕਹਾ ਕਰੈਗੋ ਜਉ ਫਾਟਿਓ ਸ਼ਗਲੋ ਲੇਖਾ?" (ਸੋਰ ਮਃ ੫) ਸੰਸਕ੍ਰਿਤ ਗ੍ਰੰਥਾਂ ਵਿਚ ਯਮ ਅਤੇ ਧਰਮਰਾਜ ਇੱਕੋ ਹੈ. ਇਸ ਦੀ ਉਤਪੱਤੀ ਸੰਗ੍ਯਾ ਦੇ ਗਰਭ ਤੋਂ ਸੂਰਯ ਦ੍ਵਾਰਾ ਲਿਖੀ ਹੈ, ਅਰ ਯਮੀ ਭੀ ਆਪਣੇ ਭਾਈ ਨਾਲ ਉਸੇ ਸਮੇਂ ਜੰਮੀ ਸੀ, ਅਰਥਾਤ ਯਮ ਅਤੇ ਯਮੀ ਜੌੜੇ ਹਨ. ਧਰ੍ਮਰਾਜ ਦੀ ਪੁਰੀ ਦਾ ਨਾਮ ਸੰਯਮਨੀ, ਉਸ ਦੇ ਮਹਿਲ ਦਾ ਨਾਮ ਕਾਲੀਚੀ, ਉਸ ਦੇ ਸਿੰਘਾਸਨ ਦਾ ਨਾਮ ਵਿਚਾਰਭੂ ਅਤੇ ਵਡੇ ਭਾਰੀ ਰਜਿਸਟਰ ਦਾ ਨਾਮ (ਜੋ ਚਿਤ੍ਰ ਗੁਪਤ ਦੇ ਸਪੁਰਦ ਹੈ) ਅਗ੍ਰਸੰਧਾਨੀ ਹੈ....
ਸੰ. ਸੰਗ੍ਯਾ- ਜੋ ਆਦਮੀਆਂ ਦੀ ਆਬਾਦੀ ਅਤੇ ਧਨ ਸੰਪਦਾ ਵਿੱਚ ਵਧੀ ਹੋਈ ਹੈ. ਨਗਰੀ. ਸ਼ਹਰ. "ਕਰੋ ਬਸਾਵਨ ਸੁੰਦਰ ਪੁਰੀ." (ਗੁਪ੍ਰਸੂ) ੨. ਭਾਵ- ਸ੍ਵਰਗ ਲੋਕ. ਦੇਵਪੁਰੀ. "ਪਾਤਾਲ ਪੁਰੀ ਜੈਕਾਰਧੁਨੀ." (ਸਵੈਯੇ ਮਃ ੧. ਕੇ) "ਪਾਤਾਲ ਅਤੇ ਆਕਾਸ਼ ਲੋਕ ਵਿੱਚ ਜੈਕਾਰ ਧੁਨਿ. ੩. ਦਸ਼ ਭੇਦ ਸੰਨ੍ਯਾਸੀਆਂ ਵਿੱਚੋਂ ਇੱਕ ਜਮਾਤ, ਜਿਸ ਦੇ ਨਾਮ ਅੰਤ ਪੁਰੀ ਸ਼ਬਦ ਲਗਦਾ ਹੈ. "ਪੁਰ ਜਾਸ ਸਿੱਖ ਕੀਨੇ ਅਪਾਰ। ਪੁਰੀ ਨਾਮ ਤੌਨ ਜਾਨੋ ਵਿਚਾਰ." (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੪. ਪੁਰੁਸੋਤਮਪੁਰੀ ਦਾ ਸੰਖੇਪ, ਉੜੀਸੇ ਵਿੱਚ ਪੁਰੀ ਨਾਮ ਤੋਂ ਪ੍ਰਸਿੱਧ ਨਗਰੀ. ਦੇਖੋ, ਜਗੰਨਾਥ। ੫. ਦੇਖੋ, ਪੁੜੀ. ਪੁਟਿਕਾ. "ਪੁਰੀ ਏਕ ਦੀਨੀ ਤਿਨ ਪਾਨੇ." (ਨਾਪ੍ਰ) ੬. ਪਾਨਾਂ ਦੀ ਬੀੜੀ. ਗਿਲੌਰੀ. "ਪਾਨ ਖਾਇਕਰ ਪੁਰੀ ਬਨਾਈ." (ਚਰਿਤ੍ਰ ੬੬) ੭. ਪੂਰਣ ਹੋਈ. "ਨਾਹਿ ਪੁਰੀ ਮਨ ਭਾਵਨਾ." (ਗੁਪ੍ਰਸੂ) ੮. ਪੂਰਿਤ ਹੋਈ. ਭਰੀ ਹੋਈ. "ਗੁਰੁਕੀਰਤਿ ਸੇ ਹੈ ਪੁਰੀ." (ਗੁਪ੍ਰਸੂ) ੯. ਖਤ੍ਰੀਆਂ ਦੀ ਇੱਕ ਜਾਤਿ ਜੋ ਛੀ ਜਾਤਾਂ ਵਿੱਚ ਗਿਣੀਦੀ ਹੈ. ਦੇਖੋ, ਖਤ੍ਰੀ ਸ਼ਬਦ. "ਘੰਮੂ ਪੁਰੀ ਗੁਰੂ ਕਾ ਪਿਆਰਾ." (ਭਾਗੁ) ੧੦. ਅੰਤੜੀ. ਆਦਿ। ੧੧. ਦੇਹ. ਸ਼ਰੀਰ। ੧੨. ਨਦੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਵਿ- ਪ੍ਰਾਣਧਾਰੀ (प्राणिन्) ਜਿਸ ਵਿੱਚ ਪ੍ਰਾਣ ਹੋਣਾ। ੨. ਸੰਗ੍ਯਾ- ਜੀਵ. ਜੰਤੁ। ੩. ਮਨੁੱਖ. "ਪ੍ਰਾਣੀ, ਤੂੰ ਆਇਆ ਲਾਹਾ ਲੈਣ." (ਸ੍ਰੀ ਮਃ ੫)...