sakharaसॱखर
ਸੰਗ੍ਯਾ- ਸਿੰਧੁ ਦੇ ਕਿਨਾਰੇ ਸ਼ਿਕਾਰਪੁਰ ਪਾਸ ਇੱਕ ਨਗਰ, ਜਿਸ ਥਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਸਿੱਧ ਅਸਥਾਨ "ਸਾਧਬੇਲਾ"¹ ਹੈ. ਦੇਖੋ, ਬਨਖੰਡੀ.
संग्या- सिंधु दे किनारे शिकारपुर पास इॱक नगर, जिस थां स्री गुरू नानक देव जी दा प्रसिॱध असथान "साधबेला"¹ है. देखो, बनखंडी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਇੱਕ ਜੱਟ ਗੋਤ ਜੋ ਸਿਧੂ ਅਤੇ ਸੰਧੂ ਤੋਂ ਵੱਖ ਹੈ। ੨. ਸੰ. सिन्धु ਅਟਕ ਦਰਿਆ, ਜੋ ਤਿੱਬਤ ਤੋਂ ਨਿਕਲਦਾ ਹੈ ਅਰ ਜਿਲਾ ਅਟਕ ਤਥਾ ਸਿੰਧ ਦੇਸ਼ ਵਿੱਚ ਵਹਿੰਦਾ ਹੋਇਆ ਕਰਾਚੀ ਪਾਸ ਅਰਬ ਸਮੁੰਦਰ ਵਿੱਚ ਜਾ ਮਿਲਦਾ ਹੈ. ਇਸ ਦੀ ਸਾਰੀ ਲੰਬਾਈ ੧੮੦੦ ਮੀਲ ਹੈ। ੩. ਸਿੰਧੁ (ਸਿੰਧ) ਦੇਸ਼, ਜੋ ਸਿੰਧ ਦਰਿਆ ਦੇ ਨਾਲ ਨਾਲ ਵਸਦਾ ਹੈ. ਇਸੇ ਨੂੰ ਫਾਰਸ ਦੇ ਲੋਕ ਹਿੰਦ,¹ ਯੂਨਾਨੀ Hindos ਅਤੇ ਅੰਗ੍ਰੇਜ਼ India ਆਖਦੇ ਹਨ. ਪਰ ਹੁਣ ਇਹ ਸ਼ਬਦ ਸਾਰੇ ਭਾਰਤ ਦਾ ਬੋਧ ਕਰਾਉਂਦਾ ਹੈ। ੪. ਮੱਧ ਭਾਰਤ ਦਾ ਇੱਕ ਦਰਿਆ ਜੋ ਟਾਂਕ ਰਿਆਸਤ ਤੋਂ ਨਿਕਲਦਾ ਅਤੇ ਜਮਨਾ ਨਾਲ ਮਿਲ ਜਾਂਦਾ ਹੈ। ੫. ਸਮੁੰਦਰ. ਸਾਗਰ। ੬. ਹਾਥੀ ਦਾ ਮਦ। ੭. ਜਲ। ੮. ਸੈਂਧਵ (ਲੂਣ) ਦਾ ਸੰਖੇਪ. "ਪਰਤ ਸਿੰਧੁ ਗਲਿਜਾਹਾ." (ਆਸਾ ਮਃ ੫) ਲੂਣ ਪਾਣੀ ਵਿੱਚ ਪੈਂਦਾ ਹੀ ਗਲ ਜਾਂਦਾ ਹੈ। ੯. ਇੱਕ ਵੈਸ਼੍ਯ ਮੁਨਿ, ਜੋ ਅੰਧਕ ਦਾ ਪੁਤ੍ਰ ਸੀ. ਇਸ ਨੂੰ ਰਾਜਾ ਦਸ਼ਰਥ ਨੇ ਅੰਧੇਰੇ ਵਿੱਚ ਬਣ ਦਾ ਜੀਵ ਜਾਣਕੇ ਸ਼ਬਦਾਵੇਧੀ ਤੀਰ ਨਾਲ ਮਾਰ ਦਿੱਤਾ ਸੀ. ਇਸੇ ਦਾ ਨਾਉਂ ਲੋਕਾਂ ਵਿੱਚ "ਸਰਵਣ" ਪ੍ਰਸਿੱਧ ਹੈ....
ਸਿੰਧ ਦਾ ਇੱਕ ਨਗਰ, ਜੋ ਸੱਖਰ ਜਿਲੇ ਵਿੱਚ ਹੈ. ਇਹ ਵਪਾਰ ਦਾ ਪ੍ਰਸਿੱਧ ਅਸਥਾਨ ਹੈ. ਇੱਥੇ ਭਾਈ ਗੁਰੁਦਾਸ ਉਦਾਸੀਨ ਸਾਧੁ ਵਡੀ ਕਰਣੀ ਵਾਲੇ ਹੋਏ ਹਨ, ਜਿਨ੍ਹਾਂ ਦੀ ਖੱਟ ਵਾਲੀ ਧਰਮਸ਼ਾਲਾ ਬਹੁਤ ਮਸ਼ਹੂਰ ਹੈ. ਹੁਣ ਭੀ ਇਸ ਥਾਂ ਗੁਰੁਸਿੱਖੀ ਦਾ ਲੋਕਾਂ ਨੂੰ ਬਹੁਤ ਪ੍ਰੇਮ ਹੈ. ਭਾਈ ਗੁਰੁਦਾਸ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਯਾਯ (पर्याय ) ਭੀ ਲਿਖੇ ਹਨ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਦੇਖੋ, ਬਨਖੰਡੀ....
ਥਨੇਸਰ ਨਿਵਾਸੀ ਗੌੜ ਬ੍ਰਾਹਮਣ ਰਾਮਚੰਦ੍ਰ ਦੇ ਘਰ ਮਾਤਾ ਮਨੋਰਮਾ ਦੇ ਉਦਰ ਤੋਂ ਭਾਲਚੰਦ ਦਾ ਸੰਮਤ ੧੮੨੦ ਵਿੱਚ ਜਨਮ ਹੋਇਆ. ਦਸ ਵਰ੍ਹੇ ਦੀ ਉਮਰ ਵਿੱਚ ਇਹ ਉੱਤਮ ਬਾਲਕ ਉਦਾਸੀਨ ਸਾਧੂ ਮੇਲਾਰਾਮ ਜੀ ਦਾ ਚੇਲਾ ਬਣਿਆ ਅਤੇ ਨਾਮ ਬਨਖੰਡੀ ਰਖਾਇਆ. ਇਹ ਪਹਿਲਾਂ ਆਪਣੇ ਗੁਰੂ ਦੀ ਮੰਡਲੀ ਨਾਲ ਰਹਿਕੇ ਵਿਦ੍ਯਾ ਪ੍ਰਾਪਤ ਕਰਦਾ ਰਿਹਾ. ਫੇਰ ਸ੍ਵਤੰਤ੍ਰ ਫਿਰਕੇ ਸਤਿਨਾਮ ਦਾ ਉਪਦੇਸ਼ ਦੇਸ਼ ਦੇਸ਼ਾਂਤਰਾਂ ਵਿੱਚ ਦਿੰਦਾ ਰਿਹਾ. ਸੰਮਤ ੧੮੮੦ ਵਿੱਚ ਇਸ ਸਿੱਧ- ਪੁਰਖ ਨੇ ਸਾਧੁਬੇਲਾ (ਸਿੰਧੁ ਨਦ ਦੇ ਦ੍ਵੀਪ) ਵਿੱਚ ਸੱਖਰ ਪਾਸ ਆਸਣ ਜਮਾਇਆ ਅਤੇ ਗੁਰਮਤ ਦਾ ਪ੍ਰਚਾਰ ਕੀਤਾ. ਬਨਖੰਡੀ ਜੀ ਦਾ ਦੇਹਾਂਤ ਸੰਮਤ ੧੯੨੦ ਵਿੱਚ ਹੋਇਆ. ਹੁਣ ਸਾਧੁਬੇਲਾ ਤੀਰਥ ਸਿੰਧ ਵਿੱਚ ਵਡਾ ਪਵਿਤ੍ਰ ਧਾਮ ਹੈ. ਬਨਖੰਡੀ ਜੀ ਭਾਈ ਮੀਹਾਂ ਸਾਹਿਬ ਜੀ ਦੀ ਸੰਪ੍ਰਦਾਯ ਵਿੱਚੋਂ ਸਨ....