sandhīसंदी
ਸੰਦਾ ਦਾ ਇਸਤ੍ਰੀ ਲਿੰਗ. ਦੀ. ਕੀ. "ਮਾਣਸ ਸੰਦੀ ਆਸ." (ਮਾਝ ਬਾਰਹਮਾਹਾ) ੨. सन्दी. ਸੰਗ੍ਯਾ- ਮੰਜਾ. ਖਾਟ.
संदा दा इसत्री लिंग. दी. की. "माणस संदी आस." (माझ बारहमाहा) २. सन्दी. संग्या- मंजा. खाट.
ਸੰਗ੍ਯਾ- ਨਿਮੰਤ੍ਰਣ। ੨. ਸੁਨੇਹਾ। ੩. ਪੁਕਾਰ. ਗੁਹਾਰ। ੪. ਸੱਦਣ ਵਾਲਾ. ਬੁਲਾਵਾ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. लिङ्ग. ਧਾ- ਜਾਣਾ, ਗਲੇ ਲਾਉਣਾ, ਰੰਗ ਲਾਉਣਾ, ਚਿੰਨ੍ਹ ਕਰਨਾ। ੨. ਸੰਗ੍ਯਾ- ਚਿੰਨ੍ਹ. ਨਸ਼ਾਨ। ੩. ਅਨੁਮਾਨ ਨੂੰ ਸਿੱਧ ਕਰਨ ਵਾਲਾ ਹੇਤੁ। ੪. ਜਨਨੇਂਦ੍ਰਿਯ. ਪੁਰੁਸ ਦਾ ਖ਼ਾਸ ਚਿੰਨ੍ਹ। ੫. ਲਿੰਗ ਰੂਪ ਸ਼ਿਵ ਦਾ ਚਿੰਨ੍ਹ. ਪੁਰਾਣਾਂ ਵਿੱਚ ਪ੍ਰਧਾਨ ਬਾਰਾਂ ਲਿੰਗ ਹਨ. ਦੇਖੋ, ਦੁਆਦਸ ਸਿਲਾ.#ਸਕੰਦ ਪੁਰਾਣ ਨੇ ਇਨ੍ਹਾਂ ਤੋਂ ਛੁੱਟ ਚਾਰ ਹੋਰ ਮੁੱਖ ਲਿੰਗ ਮੰਨੇ ਹਨ- ਹਰਿਣੇਸ਼੍ਵਰ, ਬਾਣੇਸ੍ਵਰ, ਲੁਬਧਕੇਸ਼੍ਵਰ ਅਤੇ ਧਨੁਰੀਸ਼੍ਵਰ.#ਦੇਵੀਭਾਗਵਤ ਵਿੱਚ ਲੇਖ ਹੈ ਕਿ ਸ਼ਿਵਲਿੰਗ ਦਾ ਅੰਤ ਬ੍ਰਹਮਾ ਵਿਸਨੁ ਨੂੰ ਭੀ ਪ੍ਰਾਪਤ ਨਹੀਂ ਹੋਇਆ.#ਸਕੰਦਪੁਰਾਣ ਵਿੱਚ ਜਿਕਰ ਹੈ ਕਿ ਇੱਕ ਵਾਰ ਸ਼ਿਵ ਦੀ ਅਯੋਗ ਕਰਤੂਤ ਨੂੰ ਵੇਖਕੇ ਰਿਖੀਆਂ ਨੇ ਸ੍ਰਾਪ ਦਿੱਤਾ, ਜਿਸ ਤੋਂ ਲਿੰਗ ਝੜਕੇ ਡਿਗ ਪਿਆ ਅਰ ਉਸੇ ਸਮੇਂ ਤੋਂ ਪੂਜ੍ਯ ਚਿੰਨ੍ਹ ਹੋਇਆ। ੬. ਵ੍ਯਾਕਰਣ ਅਨੁਸਾਰ ਪੁਰੁਸ ਸ੍ਤੀ ਨਪੁੰਸਕ ਬੋਧਕ ਸ਼ਬਦ. Gender. ਪੁੰਲਿੰਗ, ਸ੍ਵੀਲਿੰਗ ਅਤੇ ਨਪੁੰਸਕਲਿੰਗ (Masculine, Feminine, Neuter) ਇਹ ਨੇਮ ਨਹੀਂ ਕਿ ਇੱਕ ਬੋਲੀ ਵਿੱਚ ਜੋ ਲਿੰਗ ਹੈ, ਦੂਜੀ ਵਿੱਚ ਭੀ ਉਹੀ ਹੋਵੇ. ਬੋਲੀਆਂ ਦੇ ਭੇਦ ਕਰਕੇ ਅਰਥ ਭਿੰਨ ਹੋਇਆ ਕਰਦਾ ਹੈ, ਜੈਸੇ- ਬ੍ਰਹਮ (ब्रह्मन्) ਸ਼ਬਦ ਸੰਸਕ੍ਰਿਤ ਨਪੁੰਸਕ ਲਿੰਗ ਹੈ ਪਰ ਪੰਜਾਬੀ ਵਿੱਚ ਪੁੰਲਿੰਗ ਹੈ. ਅਗਨਿ ਸੰਸਕ੍ਰਿਤ ਪੁੰਲਿੰਗ, ਪੰਜਾਬੀ ਵਿੱਚ ਇਸਤ੍ਰੀ ਲਿੰਗ ਹੈ, ਆਦਿ ਪੰਜਾਬੀ ਵਿੱਚ ਪੁੰਲਿੰਗ ਅਤੇ ਇਸਤ੍ਰੀਲਿੰਗ ਦੋ ਹੀ ਹੋਇਆ ਕਰਦੇ ਹਨ, ਨਪੁੰਸਕ ਲਿੰਗ ਨਹੀਂ ਹੈ। ੭. ਦੇਖੋ, ਲਿੰਗਸ਼ਰੀਰ। ੮. ਦੇਹ ਦੇ ਅੰਗ। ੯. ਧਰਮ ਦਾ ਚਿੰਨ੍ਹ. ਮਜਹਬੀ ਲਿਬਾਸ. ਭੇਖ ਦੇ ਨਿਸ਼ਾਨ. "ਲਿੰਗ ਬਿਨਾ ਕੀਨੇ ਸਭ ਰਾਜਾ." (ਵਿਚਿਤ੍ਰ) ਪੈਗੰਬਰ ਮੁਹ਼ੰਮਦ ਨੇ, ਜਿਤਨੇ ਰਾਜਾ (ਪ੍ਰਤਾਪੀ ਲੋਕ) ਸਨ. ਸਭ ਦੇ ਧਾਰਮਿਕ ਚਿੰਨ੍ਹ ਮਿਟਾਕੇ ਇਸਲਾਮ ਵਿੱਚ ਲੈ ਆਂਦੇ. ਲਿੰਗ ਬਿਨਾ ਦਾ ਅਰਥ ਸੁੰਨਤ ਸਹਿਤ ਭੀ ਹੈ, ਅਰਥਾਤ- ਲਿੰਗ ਦੇ ਆਵਰਣਰੂਪ ਮਾਸ ਬਿਨਾ. ਪਰ ਇਤਿਹਾਸ ਤੋਂ ਪਤਾ ਲਗਦਾ ਹੈ ਕਿ ਸੁੰਨਤ ਮੁਹੰਮਦਸਾਹਿਬ ਨੇ ਨਹੀਂ ਚਲਾਈ, ਇਹ ਰਸਮ ਇਬਰਾਹੀਮ ਤੋਂ ਚੱਲੀ ਹੈ. ਦੇਖੋ, ਇਬਰਾਹੀਮ ਅਤੇ ਸੁੰਨਤ....
ਦੇਖੋ, ਮਾਨਸ। ੨. ਸੰ. ਮਾਨੁਸ. ਮਨੁ ਦੀ ਔਲਾਦ. ਮਨੁੱਖ. ਮਾਨਵ. "ਮਾਣਸਜਨਮ ਵਡਪੁੰਨੇ ਪਾਇਆ." (ਵਾਰ ਘੋੜੀਆਂ ਮਃ ੪) ੩. ਮਾਂਸ. ਮਾਸ. "ਮਾਣਸੁ ਭਰੀਆ ਆਣਿਆ ਮਾਣਸੁ ਭਰਿਆ ਆਇ." (ਮਃ ੩. ਵਾਰ ਬਿਹਾ) ੪. ਸੰ. ਮਨਸ੍ਯੁ. ਵਿ- ਕਾਮਾਨਾਵਾਨ. ਇੱਛਾਵਾਨ. ਮਾਯਾ ਦਾ ਸੇਵਕ. "ਮਾਣਸ ਸੇਵਾ ਖਰੀ ਦੁਹੇਲੀ। ਸਾਧ ਕੀ ਸੇਵਾ ਸਦਾ ਸੁਹੇਲੀ." (ਬਸੰ ਮਃ ੫)...
ਸੰਦਾ ਦਾ ਇਸਤ੍ਰੀ ਲਿੰਗ. ਦੀ. ਕੀ. "ਮਾਣਸ ਸੰਦੀ ਆਸ." (ਮਾਝ ਬਾਰਹਮਾਹਾ) ੨. सन्दी. ਸੰਗ੍ਯਾ- ਮੰਜਾ. ਖਾਟ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮਿੰਜ....
ਸੰ. ਖਟ੍ਵਾ. ਮੰਜਾ. ਪਲੰਗ. ਚਾਰਪਾਈ. ਦੇਖੋ, ਅੰ. Cot. "ਖਾਟ ਮਾਗਉ ਚਉਪਾਈ." (ਸੋਰ ਕਬੀਰ)...