hakīkataहकीकत
ਅ਼. [حقیقت] ਹ਼ਕ਼ੀਕ਼ਤ. ਸੰਗ੍ਯਾ- ਅਸਲੀਅਤ. ਸਚਾਈ। ੨. ਹਾਲ. ਕਥਾ. "ਕਰੀ ਹੈ ਹਕੀਕਤ ਮਾਲੂਮ ਖੁਦ ਦੇਵੀ ਸੇਤੀ." (ਚੰਡੀ ੧) ੩. ਗਿਆਨ ਅਵਸਥਾ. ਦੇਖੋ, ਸੂਫੀ.
अ़. [حقیقت] ह़क़ीक़त. संग्या- असलीअत. सचाई। २. हाल. कथा. "करी है हकीकत मालूम खुददेवी सेती." (चंडी १) ३. गिआन अवसथा. देखो, सूफी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸਤ੍ਯਤਾ. ਸੱਚਾਪਨ....
ਅ਼. [حال] ਹ਼ਾਲ. ਸੰਗ੍ਯਾ- ਵਰਤਮਾਨ ਕਾਲ। ੨. ਪ੍ਰੇਮ. ਪਿਆਰ. "ਭਏ ਗਲਤਾਨ ਹਾਲ." (ਨਟ ਮਃ ੪. ਪੜਤਾਲ) ੩. ਹਾਲਤ. ਦਸ਼ਾ. "ਹਰਿ ਬਿਸਰਤ ਹੋਵਤ ਏਹ ਹਾਲ." (ਗਉ ਥਿਤੀ ਮਃ ੫) "ਅਨਬੋਲਤ ਹੀ ਜਾਨਹੁ ਹਾਲ." (ਬਿਲਾ ਮਃ ੫) ੪. ਪ੍ਰੇਮ ਦੀ ਮਸਤੀ, ਜਿਸ ਵਿੱਚ ਸਰੀਰ ਦੀ ਸੁਧ ਨਾ ਰਹੇ. "ਖੇਲਤ ਖੇਲਤ ਹਾਲ ਕਰਿ." (ਸ. ਕਬੀਰ) ੫. ਅਹਵਾਲ. ਵ੍ਰਿੱਤਾਂਤ. "ਬਨਾਵੈ ਗ੍ਰੰਥ ਹਾਲ ਹੈ." (ਕ੍ਰਿਸਨਾਵ) ੬. ਦਰਹਾਲ (ਛੇਤੀ) ਦਾ ਸੰਖੇਪ. ਸ਼ੀਘ੍ਰ....
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...
ਹਾਥੀ. ਦੇਖੋ, ਕਰਿ ੩.। ੨. ਸੰਗ੍ਯਾ- ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. "ਤੁਮ ਰਾਖਹੁ ਧਾਰਿ ਕਰੀ." (ਗੂਜ ਮਃ ੫) ੩. ਕਰੀਰ ਦਾ ਸੰਖੇਪ। ੪. ਕਰੀਂ. ਕਰਾਂ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ੫. ਕੀਤੀ. ਕਰਨ ਦਾ ਭੂਤ ਕਾਲ "ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ." (ਸੋਰ ਮਃ ੫)...
ਅ਼. [حقیقت] ਹ਼ਕ਼ੀਕ਼ਤ. ਸੰਗ੍ਯਾ- ਅਸਲੀਅਤ. ਸਚਾਈ। ੨. ਹਾਲ. ਕਥਾ. "ਕਰੀ ਹੈ ਹਕੀਕਤ ਮਾਲੂਮ ਖੁਦ ਦੇਵੀ ਸੇਤੀ." (ਚੰਡੀ ੧) ੩. ਗਿਆਨ ਅਵਸਥਾ. ਦੇਖੋ, ਸੂਫੀ....
ਅ਼. [معلوُم] ਮਅ਼ਲੂਮ. ਵਿ- ਇ਼ਲਮ (ਗ੍ਯਾਨ) ਵਿੱਚ ਆਇਆ ਹੋਇਆ. ਜਾਣਿਆ ਗਿਆ. "ਹਵਾਲ ਮਾਲੂਮ ਕਰਦੰ ਪਾਕ ਅਲਾਹ." (ਤਿਲੰ ਮਃ ੫)...
ਫ਼ਾ. [خود] ਵ੍ਯ- ਆਪ. ਸ੍ਵਯੰ. "ਖੁਦ ਖਸਮ ਬਡਾ ਅਤੋਲ." (ਤਿਲੰ ਮਃ ੫)...
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸਹਿਤ. ਸਾਥ. ਨਾਲ. "ਸੇਤੀ ਖਸਮ ਸਮਾਇ." (ਵਾਰ ਆਸਾ ਮਃ ੨) "ਮਨੁ ਮੇਰਾ ਦਿਆਲੁ ਸੇਤੀ ਥਿਰੁ ਨ ਰਹੈ." (ਆਸਾ ਮਃ ੧) ੨. ਸੇ. ਤੋਂ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਸੰ. ज्ञान ਜ੍ਞਾਨ. ਸੰਗ੍ਯਾ- ਜਾਣਨਾ. ਬੋਧ. ਸਮਝ. ਇ਼ਲਮ. "ਅੰਤਰਿ ਗਿਆਨ ਨ ਆਇਓ ਮਿਰਤਕੁ ਹੈ ਸੰਸਾਰ." (ਵਾਰ ਸ੍ਰੀ ਮਃ ੩) ੨. ਪਾਰਬ੍ਰਹਮ, ਜੋ ਗ੍ਯਾਨਰੂਪ ਹੈ....
ਸੰ. ਅਵਸ੍ਥਾ. ਸੰਗ੍ਯਾ- ਦਸ਼ਾ. ਹਾਲਤ। ੨. ਉਮਰ. ਆਯੁ। ੩. ਜਾਗ੍ਰਤ, ਸ੍ਵਪਨ, ਸੁਸੁਪ੍ਤਿ (ਸੁਖੁਪਤਿ) ਅਤੇ ਤੁਰੀਯ (ਤੁਰੀਆ) ਇਹ ਚਾਰ ਹਾਲਤਾਂ। ੪. ਬਾਲ, ਯੁਵਾ, ਵ੍ਰਿੱਧ (ਬਿਰਧ) ਆਦਿ ਉਮਰ ਦੇ ਭੇਦ....
[صوُفی] ਸੂਫ਼ੀ. ਅਰਬੀ ਸੂਫ ਪਦ ਦਾ ਅਰਥ ਪਵਿਤ੍ਰਤਾ ਅਤੇ ਉਂਨ ਹੈ. ਜੋ ਕੰਬ਼ਲ ਅਥਵਾ ਕੰਬਲ ਦੀ ਖਫਨੀ ਪਹਿਰੇ ਉਹ ਸੂਫੀ ਹੈ। ੨. ਜੋ ਪਵਿਤ੍ਰਾਤਮਾ ਹੋਵੇ ਉਹ ਸੂਫੀ ਹੈ। ੩. ਯੂਨਾਨੀ "ਸੋਫੀਆ" ਪਦ ਗਿਆਨ ਬੋਧਕ ਹੈ ਜੋ ਗਿਆਨੀ ਹੋਵੇ ਉਹ ਸੂਫੀ ਹੈ। ੪. ਮੁਸਲਮਾਨਾਂ ਦਾ ਇੱਕ ਫਿਰਕਾ ਸੂਫੀ ਅਥਵਾ ਸੂਫਈ ਅਖਾਉਂਦਾ ਹੈ ਜੋ ਵੇਦਾਂਤ ਅਤੇ ਇਸਲਾਮ ਦੇ ਮੇਲ ਤੋਂ ਉਪਜਿਆ ਹੈ. ਇਸ ਮਤ ਦਾ ਪ੍ਰਚਾਰਕ ਬਹਾਉੱਦੀਨ ਸਾਮ ਹੈ, ਜੋ ਈਸਵੀ ਤੇਰਵੀਂ ਸਦੀ ਦੇ ਆਰੰਭ ਵਿੱਚ ਹੋਇਆ ਹੈ. ਸੂਫੀਆਂ ਦੇ ਨੇਮ ਇਹ ਹਨ-#ੳ. ਖ਼ੁਦਾ ਸਭ ਵਿੱਚ ਹੈ ਅਰ ਖ਼ੁਦਾ ਵਿੱਚ ਸਭ ਕੁਝ ਹੈ.#ਅ. ਮਜਹਬ ਮੁਕਤਿ ਦਾ ਸਾਖ੍ਯਾਤ ਸਾਧਨ ਨਹੀਂ, ਕੇਵਲ ਜੀਵਨਯਾਤ੍ਰਾ ਦਾ ਤਰੀਕਾ ਹੈ.#ੲ. ਖ਼ੁਦਾ ਦੀ ਰਜਾ ਵਿੱਚ ਸਾਰੀ ਰਚਨਾ ਹੈ, ਉਸ ਦੀ ਪ੍ਰੇਰਣਾ ਬਿਨਾ ਆਦਮੀ ਕੁਝ ਨਹੀਂ ਕਰ ਸਕਦਾ.#ਸ. ਜੀਵਾਤਮਾ ਦੇਹ ਤੋਂ ਪਹਿਲਾਂ ਸੀ, ਅਰ ਕਰਣੀ ਦੇ ਪ੍ਰਭਾਵ ਖ਼ੁਦਾ ਵਿੱਚ ਸਮਾਵੇਗਾ.#ਹ. ਪੂਰੇ ਗੁਰੂ ਦੀ ਕ੍ਰਿਪਾ ਨਾਲ ਖ਼ੁਦਾ ਦੇ ਸਿਮਰਣ ਵਿੱਚ ਲੀਨ ਰਹਿਣ ਤੋਂ ਅਭੇਦਤਾ ਪ੍ਰਾਪਤ ਹੁੰਦੀ ਹੈ. ਜਿਸ ਤਰਾਂ ਵੇਦਾਂਤੀਆਂ ਨੇ ਸੱਤ ਭੂਮਿਕਾਂ ਮੰਨੀਆਂ ਹਨ, ਉਸੇ ਤਰਾਂ ਸੂਫੀ, ਪਰਮਪਦ ਦੇ ਸਫਰ ਦੀਆਂ ਚਾਰ ਮੰਜਲਾਂ ਕਲਪਦੇ ਹਨ ਅਰ ਮੁਸਾਫਿਰ ਜਿਗ੍ਯਾਸੂ ਨੂੰ "ਸਾਲਿਕ" ਆਖਦੇ ਹਨ.#ਪਹਿਲੀ ਮੰਜਿਲ "ਨਾਸੂਤ" (ਇਨਸਾਨੀਯਤ) ਹੈ, ਜਿਸ ਵਿੱਚ ਸ਼ਰੀਅਤ ਅਨੁਸਾਰ ਚਲਣਾ ਜਰੂਰੀ ਹੈ.#ਦੂਜੀ ਮੰਜਿਲ "ਮਲਕੂਤ" (ਫਰਿਸ਼ਤਾ ਖ਼ਸਲਤ) ਹੈ, ਜਿਸ ਵਿੱਚ "ਤਰੀਕਤ" ਅਰਥਾਤ ਮੁਰਸ਼ਿਦ ਦੇ ਦੱਸੇ ਤਰੀਕੇ ਅਨੁਸਾਰ ਚੱਲਣਾ ਹੈ.#ਤੀਜੀ ਮੰਜਿਲ "ਜਬਰੂਤ" (ਸ਼ਕਤਿ) ਹੈ, ਜਿਸ ਵਿੱਚ "ਮਾਰਫਤ" (ਗ੍ਯਾਨ ਬਲ) ਦੀ ਪ੍ਰਾਪਤੀ ਹੁੰਦੀ ਹੈ.#ਚੌਥੀ ਮੰਜਲ "ਫਨਾ" (ਅਭਾਵ) ਹੈ, ਜਿਸ ਵਿੱਚ "ਹਕੀਕਤ" (ਸਤ੍ਯ ਸਰੂਪ) ਦੀ ਪ੍ਰਾਪਤੀ ਹੋਣ ਕਰਕੇ ਸਭ ਕਲਪਿਤ ਵਸਤੂਆਂ ਦਾ ਅਭਾਵ ਹੋ ਕੇ "ਵਸਲ" (ਮਿਲਾਪ) ਹੁੰਦਾ ਹੈ....