hadhūriहदूरि
ਕ੍ਰਿ. ਵਿ- ਹ਼ਜੂਰੀ ਵਿੱਚ. ਸਨਮੁਖ. ਰੂਬਰੂ. "ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ." (ਜਪੁ) ੨. ਲੋਕਾਂ ਦੇ ਸਾਮ੍ਹਣੇ. ਖੁਲੇ ਮੈਦਾਨ ਵਿੱਚ. "ਮਹਿਲਾ ਅੰਦਰਿ ਹੋਦੀਆ, ਹੁਣਿ ਬਹਣਿ ਨ ਮਿਲਨਿ ਹਦੂਰਿ." (ਆਸਾ ਅਃ ਮਃ ੧)
क्रि. वि- ह़जूरी विॱच. सनमुख. रूबरू. "चंगिआईआ बुरिआईआ वाचै धरमु हदूरि." (जपु) २. लोकां दे साम्हणे. खुले मैदान विॱच. "महिला अंदरि होदीआ, हुणि बहणि न मिलनि हदूरि." (आसा अः मः १)
ਸੰ. सम्मुख- ਸੰਮੁਖ. ਕ੍ਰਿ. ਵਿ- ਸਾਮ੍ਹਣੇ. ਮੁਖ ਦੇ ਅੱਗੇ. "ਸਨਮੁਖ ਸਹਿ ਬਾਨ." (ਆਸਾ ਛੰਤ ਮਃ ੫) ੨. ਭਾਵ- ਆਗ੍ਯਾਕਾਰੀ. "ਮੋਹਰੀ ਪੁਤੁ ਸਨਮੁਖੁ ਹੋਇਆ." (ਸਦੁ) ੩. ਸੰਗ੍ਯਾ- ਗੁਰੂ ਵੱਲ ਹੈ ਜਿਸ ਦਾ ਮੁਖ, ਅਤੇ ਵਿਕਾਰਾਂ ਨੂੰ ਜਿਸ ਨੇ ਪਿੱਠ ਦਿੱਤੀ ਹੈ. ਜਿਸ ਵਿੱਚ ਮੈਤ੍ਰੀ ਆਦਿ ਸ਼ੁਭ ਗੁਣ ਹਨ. "ਮੈਤ੍ਰੀ ਕਰੁਣਾ ਦਨਐ ਲਖੋ ਮੁਦਿਤਾ ਤੀਜੀ ਜਾਨ। ਚਤੁਰ ਉਪੇਖ੍ਯਾ ਜਿਸ ਵਿਖੈ ਸਨਮੁਖ ਸੋ ਪਹਿਚਾਨ." (ਨਾਪ੍ਰ)...
ਫ਼ਾ. [روُبروُ] ਕ੍ਰਿ. ਵਿ- ਸਾਮ੍ਹਣੇ. ਸੰਮੁਖ. ਆਮੋ੍ਹ- ਸਾਮ੍ਹਣੇ....
ਦੇਖੋ, ਧਰਮ. "ਧਰਮੁ ਦ੍ਰਿੜਹੁ ਹਰਿਨਾਮੁ ਧਿਆਵਹੁ." (ਸੂਹੀ ਛੰਤ ਮਃ ੪)...
ਕ੍ਰਿ. ਵਿ- ਹ਼ਜੂਰੀ ਵਿੱਚ. ਸਨਮੁਖ. ਰੂਬਰੂ. "ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ." (ਜਪੁ) ੨. ਲੋਕਾਂ ਦੇ ਸਾਮ੍ਹਣੇ. ਖੁਲੇ ਮੈਦਾਨ ਵਿੱਚ. "ਮਹਿਲਾ ਅੰਦਰਿ ਹੋਦੀਆ, ਹੁਣਿ ਬਹਣਿ ਨ ਮਿਲਨਿ ਹਦੂਰਿ." (ਆਸਾ ਅਃ ਮਃ ੧)...
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਫ਼ਾ. [میدان] ਸੰਗ੍ਯਾ- ਜ਼ਮੀਨ ਦੀ ਸਾਫ ਪੱਧਰ ਸਤ਼ਹ਼. "ਮਨ ਮੈਦਾਨ ਕਰਿ, ਟੋਏ ਟਿਬੇ ਲਾਹ." (ਸ. ਫਰੀਦ)...
ਸੰ. ਸੰਗ੍ਯਾ- ਇਸਤ੍ਰੀ. ਨਾਰੀ। ੨. ਭਾਰਯਾ. ਜੋਰੂ. ਵਹੁਟੀ. ਪਤਨੀ. ਦੇਖੋ, ਮਹਲਾ....
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਸੰਗ੍ਯਾ- ਨਿਸ਼ਸ੍ਤ. ਬੈਠਕ. "ਪਾਸਿ ਨ ਦੇਈ ਕੋਈ ਬਹਣਿ." (ਵਾਰ ਗਉ ੧. ਮਃ ੪) ਉਨ੍ਹਾਂ ਨੂੰ ਕੋਈ ਕੋਲ ਬੈਠਨ ਨਹੀਂ ਦਿੰਦਾ। ੨. ਸੰਯੁਕ੍ਤ ਕ੍ਰਿਯਾ, ਬਹਿਣ (ਬੈਠਣ) ਨਹੀਂ ਦਿੰਦਾ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...