hamīdhāहमीदा
ਵਿ- ਹ਼ਮਦ ਕੀਤੀ ਹੋਈ. ਵਡਿਆਈ ਹੋਈ। ੨. ਦੇਖੋ, ਅਕਬਰ.
वि- ह़मद कीती होई. वडिआई होई। २. देखो, अकबर.
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਮਹਿਮਾ. ਦੇਖੋ, ਵਡਾਈ. "ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ." (ਵਾਰ ਰਾਮ ੨. ਮਃ ੫) ੨. ਬਜ਼ੁਰਗੀ. ਉੱਚਤਾ. "ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ." (ਸੋਰ ਮਃ ੫)...
ਅ਼. [اکبر] ਵਿ- ਕਿਬਰ (ਬਜ਼ੁਰਗੀ) ਵਾਲਾ. ਬਹੁਤ ਵਡਾ. ਮਹਾਂ ਪ੍ਰਧਾਨ। ੨. ਸੰਗ੍ਯਾ- ਕਰਤਾਰ. ਅਕਾਲਪੁਰਖ। ੩. ਬਾਦਸ਼ਾਹ ਹੁਮਾਯੂੰ ਦਾ ਪੁਤ੍ਰ, ਜੋ ੧੫. ਅਕਤੂਬਰ ਸਨ ੧੫੪੨ (ਸੰਮਤ ੧੫੯੯) ਨੂੰ ਅਮਰਕੋਟ (ਸਿੰਧ) ਵਿੱਚ ਉਸ ਵੇਲੇ ਹਮੀਦਾ ਬਾਨੂੰ ਦੇ ਉਦਰ ਤੋਂ ਜਨਮਿਆ, ਜਦ ਇਸ ਦਾ ਪਿਤਾ ਸ਼ੇਰਸ਼ਾਹ ਤੋਂ ਹਾਰ ਖਾਕੇ ਭਾਰਤ ਤੋਂ ਵਿਦਾ ਹੋ ਰਿਹਾ ਸੀ.¹#ਤੇਰਾਂ ਵਰ੍ਹੇ ਨੌ ਮਹੀਨੇ ਦੀ ਉਮਰ ਵਿੱਚ ਅਕਬਰ ਦਿੱਲੀ ਦੇ ਤਖ਼ਤ ਤੇ ਬੈਠਾ. ਬੈਰਾਮ ਖ਼ਾਂ (ਖ਼ਾਨਖ਼ਾਨਾਂ), ਜੋ ਹੁਮਾਯੂੰ ਦਾ ਮੁੱਖਮੰਤ੍ਰੀ ਅਤੇ ਸੈਨਾਪਤਿ ਸੀ, ਉਸ ਦੀ ਨਿਗਰਾਨੀ ਵਿੱਚ ਰਾਜ ਕਾਜ ਚੰਗੀ ਤਰ੍ਹਾਂ ਚਲਦਾ ਰਿਹਾ. ਸੰਮਤ ੧੬੧੭ ਵਿੱਚ ਅਕਬਰ ਨੇ ਪੂਰੀ ਹੁਕੂਮਤ ਆਪਣੇ ਹੱਥ ਲਈ ਅਰ ਮੁਗ਼ਲ ਰਾਜ ਨੂੰ ਭਾਰੀ ਤਰੱਕੀ ਦਿੱਤੀ. ਸੰਮਤ ੧੬੧੮ ਵਿੱਚ ਅਕਬਰ ਨੇ ਅੰਬਰ² ਦੇ ਰਾਜਾ ਬਿਹਾਰੀ ਮੱਲ ਦੀ ਪੁਤ੍ਰੀ ਨਾਲ ਸ਼ਾਦੀ ਕਰਕੇ ਰਾਜਪੂਤਾਂ ਨਾਲ ਸੰਬੰਧ ਜੋੜਿਆ. ਇਸ ਪਿੱਛੋਂ ਜੋਧਪੁਰ ਦੀ ਕੰਨ੍ਯਾ ਨਾਲ ਭੀ ਵਿਆਹ ਕੀਤਾ. ਬਿਹਾਰੀ ਮੱਲ ਦਾ ਬੇਟਾ ਭਗਵਾਨ ਦਾਸ ਅਤੇ ਉਸਦਾ ਪੁਤ੍ਰ ਮਾਨ ਸਿੰਘ ਅਕਬਰ ਦੇ ਪ੍ਰਸਿੱਧ ਜਰਨੈਲ (Generals) ਅਤੇ ਸਹਾਇਕ ਸਨ. ਇਹ ਬਾਦਸ਼ਾਹ ਹਿੰਦੂਆਂ ਨੂੰ ਉੱਚੇ ਅਧਿਕਾਰ ਦੇਣ ਵਿੱਚ ਸੰਕੋਚ ਨਹੀਂ ਕਰਦਾ ਸੀ, ਇਸੇ ਕਾਰਣ ਟੋਡਰ ਮੱਲ ਬੀਰਬਲ ਆਦਿਕ ਇਸ ਦੇ ਮੁੱਖਮੰਤ੍ਰੀਆਂ ਵਿੱਚੋਂ ਸਨ.#ਮੇਵਾਰਪਤਿ ਰਾਣਾ ਉਦਯਸਿੰਘ ਜੋ ਅੰਬਰ ਦੇ ਰਾਜਾ ਤੋਂ ਇਸ ਲਈ ਘ੍ਰਿਣਾ ਕਰਦਾ ਸੀ ਕਿ ਉਸਨੇ ਮੁਸਲਮਾਨ ਨੂੰ ਪੁਤ੍ਰੀ ਦਿੱਤੀ ਹੈ, ਸੁਭਾਵਿਕ ਹੀ ਅਕਬਰ ਦਾ ਵੈਰੀ ਸਮਝਿਆ ਗਿਆ. ਅਕਬਰ ਨੇ ਰਾਣੇ ਨੂੰ ਸਜ਼ਾ ਦੇਣ ਵਾਸਤੇ ਸੰਮਤ ੧੬੨੪ ਵਿੱਚ ਚਤੌੜਗੜ੍ਹ ਉੱਤੇ ਚੜ੍ਹਾਈ ਕੀਤੀ. ਉਦਯਸਿੰਘ ਤਾਂ ਘਾਇਲ ਹੋਕੇ ਭੱਜ ਗਿਆ, ਪਰ ਬੇਦਨੋਰ ਦਾ ਰਈਸ ਜੈਮਲ ਅਤੇ ਕੈਲਵਾਰਾ ਦਾ ਸਰਦਾਰ ਪੱਤੋ (ਫੱਤਾ), ਇਸ ਬਹਾਦੁਰੀ ਨਾਲ ਲੜੇ ਕਿ ਉਨ੍ਹਾਂ ਦੀ ਵੀਰਤਾ ਦਾ ਪ੍ਰਸੰਗ ਸੁਣਕੇ ਰੋਮਾਂਚ ਹੋ ਜਾਂਦਾ ਹੈ.#ਏਹ ਦੋਵੋਂ ਮੇਵਾਰ ਦੇ ੧੬. ਵਡੇ ਰਾਈਸ਼ਾਂ ਵਿੱਚੋਂ ਸਨ. ਅੰਤ ਨੂੰ ਜੈਮਲ ਅਕਬਰ ਦੀ ਗੋਲੀ ਨਾਲ ਸ਼ਹੀਦ ਹੋਇਆ, ਇਸ ਦਾ ਜਿਕਰ ਉਸ ਨੇ ਆਪ ਅਤੇ ਜਹਾਂਗੀਰ ਨੇ ਭੀ ਲਿਖਿਆ ਹੈ. ਜਿਸ ਬੰਦੂਕ ਨਾਲ ਅਕਬਰ ਨੇ ਜੈਮਲ ਨੂੰ ਮਾਰਿਆ ਉਸ ਦਾ ਨਾਉਂ "ਸੰਗਰਾਮ³" ਰੱਖਿਆ. ਜੈਮਲ ਦੇ ਮਰਣ ਪੁਰ ਕਿਲੇ ਅੰਦਰ ਜੌਹਰ⁴ ਦੀ ਰਸਮ ਹੋਈ, ਜਿਸ ਨਾਲ ੯. ਰਾਣੀਆਂ, ੫. ਰਾਜਪੁਤ੍ਰੀਆਂ, ੨. ਰਾਜਕੁਮਾਰ ਅਤੇ ਰਾਜਪੂਤਾਂ ਦੀਆਂ ਬਹੁਤ ਪਤਿਵ੍ਰਤਾ ਇਸਤ੍ਰੀਆਂ ਅਗਨੀ ਵਿੱਚ ਭਸਮ ਹੋਈਆਂ. ੧੧. ਚੇਤ ਸੰਮਤ ੧੬੨੪ ਦਾ ਇਹ ਸਾਕਾ ਮੇਵਾਰ ਵਿੱਚ ਘਰ ਘਰ ਮਨਾਇਆ, ਅਰ ਸ਼ਹੀਦ ਹੋਏ ਯੋਧਿਆਂ ਨੂੰ ਅਮਰ ਰੱਖਣ ਵਾਲਾ ਜਸ ਕਵੀਆਂ ਅਤੇ ਢਾਡੀਆਂ ਦ੍ਵਾਰਾ ਗਾਇਆ ਜਾਂਦਾ ਹੈ.#'ਜੌਹਰ' ਹੋਣ ਪਿੱਛੋਂ ਪੱਤੋ ਅਤੇ ਹਜ਼ਾਰਾਂ ਰਾਜਪੂਤ ਕੇਸਰੀ ਬਾਗੇ ਪਹਿਨਕੇ ਕਿਲਾ ਛੱਡ ਮੈਦਾਨ ਵਿੱਚ ਆ ਡਟੇ ਅਤੇ ਅਕਬਰ ਦੀ ਸੈਨਾ ਨਾਲ ਮੁਠਭੇੜ ਕਰਕੇ ਸ਼ਹੀਦ ਹੋਏ. ਇਸ ਜੰਗ ਵਿੱਚ ਮੋਏ ਰਾਜਪੂਤਾਂ ਦੇ ਜਨੇਊ ਤੋਲਣ ਪੁਰ ੭੪॥ ਸਾਢੇ ਚੁਹੱਤਰ ਮਾਨ (ਅਰਥਾਤ ੩੯੮ ਸੇਰ ਕੱਚੇ) ਹੋਏ. ਇਸੇ ਘਟਨਾ ਦਾ ਸੂਚਕ ਮਹਾਜਨੀ ਚਿੱਠੀਆਂ ਉੱਤੇ ੭੪॥ ਅੰਗ ਲਿਖਿਆ ਜਾਂਦਾ ਹੈ. ਜਿਸ ਦਾ ਭਾਵ ਹੈ ਕਿ ਜੋ ਬੇਗਾਨੀ ਚਿੱਠੀ ਖੋਲ੍ਹੇ ਉਸ ਨੂੰ ਚਤੌੜ ਦੀ ਹਤ੍ਯਾਲੱਗੇ. ਇਹ ਆਣ ਸਿਰਫ ਚਿੱਠੀਆਂ ਉੱਤੇ ਹੀ ਨਹੀਂ, ਸਗੋਂ ਰਾਜਪੂਤਾਨੇ ਦੀ ਰਿਆਸਤੀ ਲਿਖਤਾਂ ਅਤੇ ਦਾਨਪਤ੍ਰਾਂ ਵਿੱਚ ਭੀ "ਚਤੌੜ ਮਾਰਿਆ ਰਾ ਪਾਪ"- ਲਿਖੀ ਜਾਂਦੀ ਹੈ, ਅਰਥਾਤ ਜੋ ਇਸ ਦਾਨ ਨੂੰ ਬੰਦ ਕਰੇ ਉਸ ਨੂੰ ਮਹਾਂ ਪਾਪ ਲੱਗੇ. ਦੇਖੋ, ਕਰਨਲ ਜੇ. ਟਾਡ (Col. James Tod) ਦੀ ਰਾਜਸਥਾਨ.#ਫ੍ਰਾਂਸ ਦੇ ਵੈਦ੍ਯ ਬਰਨੀਅਰ (Bernier) ਨੇ ੧. ਜੁਲਾਈ ਸਨ ੧੬੬੩ ਨੂੰ ਜੋ ਚਿੱਠੀ ਲਿਖੀ ਹੈ, ਉਸ ਤੋਂ ਜਾਪਦਾ ਹੈ ਕਿ ਦਿੱਲੀ ਕਿਲੇ ਦੇ ਦਰਵਾਜ਼ੇ ਅੱਗੇ ਜੋ ਦੋ ਹਾਥੀਸਵਾਰ ਬੁੱਤ ਹਨ, ਉਹ ਜੈਮਲ ਅਤੇ ਪੱਤੋ ਦੇ ਹਨ, ਜਿਨ੍ਹਾਂ ਦੀ ਬਹਾਦੁਰੀ ਨੇ ਅਕਬਰ ਦਾ ਮਨ ਭੀ ਯਾਦਗਾਰ ਕਾਯਮ ਕਰਨ ਲਈ ਪ੍ਰੇਰਿਆ.⁵#ਅਕਬਰ ਨੇ ਹਿੰਦੂਆਂ ਤੋਂ ਜੇਜੀਆ (ਜਿਜ਼ੀਯਹ) ਅਤੇ ਤੀਰਥਯਾਤ੍ਰਾ ਦਾ ਟੈਕਸ ਲੈਣਾ ਵਰਜ ਦਿੱਤਾ ਸੀ ਅਰ ਹਿੰਦੂਆਂ ਲਈ "ਧਰਮਪੁਰ" ਅਤੇ ਮੁਸਲਮਾਨਾਂ ਲਈ "ਖ਼ੈਰਪੁਰ" ਆਸ਼੍ਰਮ ਬਣਵਾਏ, ਜਿੱਥੇ ਉਨ੍ਹਾਂ ਨੂੰ ਵਿਸ਼੍ਰਾਮ ਅਤੇ ਖਾਨ ਪਾਨ ਮਿਲਦਾ ਸੀ.#ਅਕਬਰ ਨੇ "ਵਿਦ੍ਯਨ੍ਯਾਯ"⁶ ਹੁਕਮਨ ਰੋਕ ਦਿੱਤਾ ਸੀ ਅਤੇ ਆਪਣੀ ਇੱਛਾ ਬਿਨਾ ਕੋਈ ਇਸਤ੍ਰੀ ਜਬਰਨ ਸਤੀ ਭੀ ਨਹੀਂ ਕੀਤੀ ਜਾਂਦੀ ਸੀ.#ਇਹ ਬਾਦਸ਼ਾਹ ਪ੍ਰਜਾ ਤੋਂ ਪੈਦਾਵਾਰ ਦਾ ਤੀਜਾ ਹਿੱਸਾ ਲੈਂਦਾ ਸੀ ਅਤੇ ਰਈਸ ਜੋ ਉਸ ਦੀ ਸੇਵਾ ਲਈ ਹਾਜਿਰ ਰਹਿੰਦੇ ਸਨ ਉਨ੍ਹਾਂ ਦਾ ਅਧਿਕਾਰ "ਮਨਸਬਦਾਰ" ਸੀ, ਜਿਨ੍ਹਾਂ ਦੇ ਅਧੀਨ ੫੦੦ ਤੋਂ ੧੦੦੦੦ ਤੀਕ ਸੈਨਾ ਹੋਇਆ ਕਰਦੀ ਸੀ. ਮਾਲ ਦੇ ਆਲਾ ਅਫਸਰ ਟੋਡਰ ਮੱਲ ਦੀਵਾਨ ਦੇ ਅਧੀਨ ਰਸਦ, ਵਸਤ੍ਰ, ਸੁਗੰਧਿ, ਧਾਤੁ ਅਤੇ ਰਤਨ ਆਦਿ ਸਾਮਾਨ ਖਰੀਦਣ ਵਾਲੇ ਕਰਮਚਾਰੀ "ਕਰੋੜੇ" (क्रयिक) ਸਨ. ਪਰਗਨਿਆਂ ਦੇ ਹਾਕਿਮ, ਜੋ ਦੀਵਾਨੀ ਫੌਜਦਾਰੀ ਅਖਤਿਆਰ ਰਖਦੇ ਸਨ "ਫੌਜਦਾਰ" ਕਹਾਉਂਦੇ ਸਨ.⁷ ਸ਼ਹਿਰਾਂ ਵਿੱਚ ਕੋਤਵਾਲ ਅਤੇ ਕਾਜੀ ਝਗੜੇ ਨਿਬੇੜਦੇ ਸਨ.#ਅਕਬਰ ਦੀ ਸਭਾ ਵਿੱਚ ਹਰ ਮਜ਼ਹਬ ਦਾ ਆਦਮੀ ਆਪਣੇ ਮਤ ਦੇ ਨਿਯਮ ਬਿਨਾ ਸ਼ੰਕਾ ਪ੍ਰਗਟ ਕਰ ਸਕਦਾ ਸੀ ਅਤੇ ਬਾਦਸ਼ਾਹ ਨੂੰ ਭੀ ਗੁਣਚਰਚਾ ਸੁਣਨ ਦਾ ਭਾਰੀ ਸ਼ੌਕ ਸੀ. ਸ਼ਾਹ ਅਕਬਰ ਹਿੰਦੀ ਦਾ ਭੀ ਉੱਤਮ ਕਵੀ ਸੀ. ਬੀਰਬਲ ਦਾ ਮਰਣਾ ਸੁਣਕੇ ਜੋ ਉਸ ਨੇ ਸੋਰਠਾ ਰਚਿਆ ਹੈ ਉਸ ਤੋਂ ਉਸ ਦੀ ਚਮਤਕਾਰੀ ਰਚਨਾ ਦਾ ਚੰਗੀ ਤਰ੍ਹਾਂ ਗਿਆਨ ਹੁੰਦਾ ਹੈ, ਯਥਾ-#"ਦੀਨ ਜਾਨ ਸੁਖ ਦੀਨ, ਏਕ ਨ ਦੀਨੋ ਦੁਸਹ ਦੁਖ,#ਸੋ ਅਬ ਹਮ ਕੋ ਦੀਨ, ਕਛੂ ਨ ਰਾਖ੍ਯੋ ਬੀਰਬਲ."⁸#ਅਕਬਰ ਸ਼੍ਰੀ ਗੁਰੂ ਅਮਰਦੇਵ ਜੀ ਦੇ ਦਰਬਾਰ ਵਿੱਚ ਹਾਜਿਰ ਹੋਕੇ ਸਤਗੁਰਾਂ ਦੇ ਆਸ਼ੀਰਬਾਦ ਦਾ ਪਾਤ੍ਰ ਬਣਿਆ ਸੀ. ਭਾਈ ਸੰਤੋਖ ਸਿੰਘ ਜੀ ਲਿਖਦੇ ਹਨ:-#ਤਬ ਅਕਬਰ ਦਿੱਲੀ ਤੇ ਆਵਾ,#ਸਰਿਤਾ ਉਤਰ ਸਿਵਰ ਨਿਜ ਪਾਵਾ,#ਧਰ ਪ੍ਰਤੀਤਿ ਦਰਸ਼ਨ ਕੋ ਚਾਹ੍ਯੋ,#ਉੱਤਮ ਲੀਨ ਉਪਾਯਨ ਆਹ੍ਯੋ. (ਗੁਪ੍ਰਸੂ)#ਬਾਦਸ਼ਾਹ ਹੋਣ ਤੋਂ ਛੁੱਟ ਅਕਬਰ ਆਪਣੇ ਤਾਈਂ ਧਾਰਮਿਕ ਖ਼ਲੀਫ਼ਾ ਭੀ ਮੰਨਦਾ ਸੀ ਅਤੇ ਉਸ ਨੇ "ਦੀਨ ਇਲਾਹੀ" ਨਾਉਂ ਦਾ ਫਿਰਕ਼ਾ ਭਾਰਤ ਦੇ ਧਰਮਾਂ ਨੂੰ ਇੱਕ ਕਰਨ ਲਈ ਕਾਇਮ ਕੀਤਾ ਸੀ, ਜੋ ਪਰਸਪਰ ਮਿਲਣ ਸਮੇਂ "ਅੱਲਾਹੂ ਅਕਬਰ" ਆਖਦਾ ਸੀ.#ਆਗਰੇ ਨੂੰ ਇਸ ਨੇ ਰੌਣਕ ਦੇਕੇ ਨਾਉਂ 'ਅਕਬਰਾਬਾਦ' ਰੱਖਿਆ ਅਤੇ ਉੱਥੇ ਲਾਲ ਕਿਲਾ ਅਤੇ ਹੋਰ ਇਮਾਰਤਾਂ ਬਣਵਾਈਆਂ. ਆਗਰੇ ਪਾਸ "ਫਤੇਪੁਰ ਸੀਕਰੀ" ਦੀ ਸੁੰਦਰ ਇਮਾਰਤ ਪ੍ਰਗਟ ਕਰਦੀ ਹੈ ਕਿ ਅਕਬਰ ਨੂੰ ਵਿਦੇਸ਼ੀ ਅਤੇ ਭਾਰਤੀ ਵਾਸ੍ਤੁਵਿਦ੍ਯਾ (architecture) ਇੱਕ ਕਰ ਦੇਣ ਦਾ ਕਿਤਨਾ ਪ੍ਰੇਮ ਸੀ.#ਇਸ ਬਾਦਸ਼ਾਹ ਦੀ ਸਲਤਨਤ ਕਿੱਥੋਂ ਤੀਕ ਫੈਲੀ ਹੋਈ ਸੀ, ਇਸ ਨੂੰ ਉਸ ਦੇ ੧੮. ਸੂਬੇ (੧ ਅਲਾਹਾਬਾਦ, ੨. ਆਗਰਾ, ੩. ਅਵਧ, ੪. ਅਜਮੇਰ, ੫. ਗੁਜਰਾਤ, ੬ਬਿਹਾਰ, ੭. ਬੰਗਾਲ, ੮. ਦਿੱਲੀ, ੯. ਕਾਬੁਲ, ੧੦. ਲਹੌਰ, ੧੧. ਮੁਲਤਾਨ, ੧੨. ਮਾਲਵਾ, ੧੩. ਬੈਰਾਰ, ੧੪. ਖਾਨਦੇਸ਼, ੧੫. ਅਹਮਦਨਗਰ, ੧੬ ਬਿਦਰ, ੧੭. ਹੈਦਰਾਬਾਦ ਅਤੇ ੧੮. ਬਿਜਾਪੁਰ) ਸਾਫ ਦਸਦੇ ਹਨ ਕਿ ਉਹ ਭਾਰਤ ਦਾ ਚਕ੍ਰਵਰਤੀ ਮਹਾਰਾਜਾਧਿਰਾਜ (ਸ਼ਹਨਸ਼ਾਹ) ਸੀ.#ਰਾਮਾਇਣ ਦੇ ਪ੍ਰਸਿੱਧ ਕਵਿ ਤੁਲਸੀ ਦਾਸ ਜੀ ਇਸੇ ਦੇ ਸਮੇਂ ਹੋਏ ਹਨ ਅਤੇ ਭਾਰਤ ਦਾ ਰਤਨ, ਰਾਗ ਵਿਦ੍ਯਾ ਦਾ ਪੂਰਾ ਪੰਡਿਤ ਅਤੇ ਮਨੋਹਰ ਗਵੈਯਾ ਤਾਨਸੈਨ ਅਕਬਰ ਦੇ ਦਰਬਾਰ ਦਾ ਭੂਸਣ ਸੀ.#੧੬ ਅਕਤੂਬਰ ਸਨ ੧੬੦੫ (ਸੰਮਤ ੧੬੬੩) ਵਿੱਚ ਅਕਬਰ ਇਸ ਬਿਨਸਨਹਾਰ ਸੰਸਾਰ ਤੋਂ ਵਿਦਾ ਹੋਇਆ. ਆਗਰੇ ਪਾਸ ਸਿਕੰਦਰੇ ਵਿੱਚ ਇਸ ਪ੍ਰਤਾਪੀ ਬਾਦਸ਼ਾਹ ਦੀ ਸੁੰਦਰ ਕ਼ਬਰ ਬਣੀ ਹੋਈ ਹੈ....