haradhāsatanēa, haradhāsatanē, haradhāsatanaiहरदासतनय, हरदासतने, हरदासतनै
ਹਰਦਾਸ ਜੀ ਦੇ ਤਨਯ (ਪੁਤ੍ਰ) ਸ਼੍ਰੀ ਗੁਰੂ ਰਾਮਦਾਸ ਜੀ. "ਹਰਦਾਸਤਨੇ ਗੁਰੁ ਰਾਮਦਾਸ ਸਰ ਅਭਰ ਭਰੇ." (ਸਵੈਯੇ ਮਃ ੪. ਕੇ) ਦੇਖੋ, ਹਰਿਦਾਸਤਨਯ.
हरदास जी दे तनय (पुत्र) श्री गुरू रामदास जी. "हरदासतने गुरु रामदास सर अभर भरे." (सवैये मः ४. के) देखो, हरिदासतनय.
ਦੇਖੋ, ਹਰਿਦਾਸ। ੨. ਸ਼੍ਰੀ ਗੁਰੂ ਰਾਮਦਾਸ ਜੀ ਦਾ ਪਿਤਾ....
ਸੰ. ਸੰਗ੍ਯਾ- ਕੁਲ ਦਾ ਵਿਸ੍ਤਾਰ ਕਰਨ ਵਾਲਾ ਪੁਤ੍ਰ. ਬੇਟਾ. ਦੇਖੋ, ਤਨ ੧....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਭੰਡਾਰੀ ਗੋਤ੍ਰ ਦਾ ਸ਼੍ਰੀ ਗੁਰੂ ਅਰਜਨਦੇਵ ਜੀ ਦਾ ਆਤਮਗ੍ਯਾਨੀ ਸਿੱਖ। ੨. ਦੇਖੋ, ਰਾਮਦਾਸ ਸਤਿਗੁਰੂ। ੩. ਸ਼੍ਰੀ ਗੁਰੂ ਰਾਮਦਾਸ ਜੀ ਤੋਂ ਲੈ ਕੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਤੀਕ ਸ਼੍ਰੀ ਗੁਰੂ ਨਾਨਕਦੇਵ ਦੇ ਗੱਦੀਨਸ਼ੀਨਾਂ ਲਈ ਮੁਗਲ ਬਾਦਸ਼ਾਹਾਂ ਦਾ ਥਾਪਿਆ ਹੋਇਆ ਸ਼ਬਦ. "ਰਾਮਦਾਸ ਦਿੱਲੀ ਮਹਿ ਆਇ." (ਗੁਵਿ ੧੦) ੪. ਰਾਮ ਦਾ ਦਾਸ. ਕਰਤਾਰ ਦਾ ਸੇਵਕ। ੫. ਦੇਵਮੰਦਿਰਾਂ ਵਿੱਚ ਕੀਰਤਨ ਕਰਨ ਵਾਲਾ ਭਗਤੀਆ. "ਘੂੰਘਰ ਬਾਂਧਿ ਭਏ ਰਾਮਦਾਸਾ." (ਮਾਰੂ ਮਃ ੫) ੬. ਰਾਮਚੰਦ੍ਰ ਜੀ ਦਾ ਉਪਾਸਕ. ਬੈਰਾਗੀ ਸਾਧੁ. "ਜੋਗੀ ਜਤੀ ਬੈਸਨੋ ਰਾਮਦਾਸ." (ਗੌਂਡ ਮਃ ੫) ੭. ਦਬਿਸਤਾਨੇ ਮਜਾਹਬ ਅਨੁਸਾਰ ਗੁਰੂ ਦੇ ਮਸੰਦਾਂ ਦੀ ਪਦਵੀ ਭੀ ਰਾਮਦਾਸ ਸੀ। ੮. ਛਤ੍ਰਪਤਿ ਸ਼ਿਵਾ ਜੀ ਦਾ ਗੁਰੂ ਮਹਾਤਮਾ ਰਾਮਦਾਸ, ਜਿਸ ਦਾ ਵਿਸ਼ੇਸਣ "ਸਮਰ੍ਥ" ਸੀ....
ਹਰਦਾਸ ਜੀ ਦੇ ਤਨਯ (ਪੁਤ੍ਰ) ਸ਼੍ਰੀ ਗੁਰੂ ਰਾਮਦਾਸ ਜੀ. "ਹਰਦਾਸਤਨੇ ਗੁਰੁ ਰਾਮਦਾਸ ਸਰ ਅਭਰ ਭਰੇ." (ਸਵੈਯੇ ਮਃ ੪. ਕੇ) ਦੇਖੋ, ਹਰਿਦਾਸਤਨਯ....
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਵਿ- ਜੋ ਭਰਿਆ ਨਹੀਂ. ਅਪੂਰਣ. ਸੱਖਣਾ. ਖਾਲੀ. "ਗੁਰੁ ਰਾਮਦਾਸ ਸਰ ਅਭਰ ਭਰੇ." (ਸਵੈਯੇ ਮਃ ੪. ਕੇ) ੨. ਦੇਖੋ, ਅਭ੍ਰ....
ਹਰਿਦਾਸ ਜੀ ਦੇ ਸੁਪੁਤ੍ਰ ਸ਼੍ਰੀ ਗੁਰੂ ਰਾਮਦਾਸ ਜੀ....