harasanaहरसन
ਸੰ. ਹਰ੍ਸਣ. ਸੰਗਯਾ- ਆਨੰਦ ਹੋਣ ਦੀ ਕ੍ਰਿਯਾ। ੨. ਵਿ- ਆਨੰਦ ਦਾਤਾ. ਆਨੰਦ ਕਰਨ ਵਾਲਾ. "ਦਰਸਨ ਪਰਸਨ ਸਰਸਨ ਹਰਸਨ." (ਆਸਾ ਮਃ ੫) ੩. ਸੰ. ਹ੍ਰਾਸਨ. ਸੰਗ੍ਯਾ- ਘਟਾਉਣਾ. ਕਮ ਕਰਨਾ. ਮਿਟਾਉਣਾ. "ਦੋਖ ਸਗਲ ਮਲ ਹਰਸਨ." (ਕਾਨ ਮਃ ੫)
सं. हर्सण. संगया- आनंद होण दी क्रिया। २. वि- आनंद दाता. आनंद करन वाला. "दरसन परसन सरसन हरसन." (आसा मः ५) ३. सं. ह्रासन. संग्या- घटाउणा. कम करना. मिटाउणा. "दोख सगल मल हरसन." (कान मः ५)
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. दातृ- ਦਾਤ੍ਰਿ. ਦਾਨ ਦੇਣ ਵਾਲਾ. ਦਾਨੀ. "ਦਾਤਾ ਕਰਤਾ ਆਪਿ ਤੂੰ." (ਵਾਰ ਆਸਾ)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...
ਦੇਖੋ, ਪਰਸਣ। ੨. ਸੰ. ਪ੍ਰਸ਼. ਸਵਾਲ. ਪੁੱਛਣ ਦੀ ਕ੍ਰਿਯਾ, "ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ." (ਮਾਰੂ ਸੋਹਲੇ ਮਃ ੧) ੩. ਸੰ. ਪ੍ਰਸੱਨ. ਵਿ- ਖ਼ੁਸ਼ ਆਨੰਦੀ। ੪. ਕ੍ਰਿ. ਵਿ- ਪ੍ਰਸੱਨ ਹੋਕੇ. ਰੀਝਕੇ. "ਪਰਸਨ ਪਰਸ ਭਏ ਕੁਬਿਜਾ ਕਉ." (ਨਟ ਅਃ ਮਃ ੪)...
ਦੇਖੋ, ਸਰਸ ੬. ਪ੍ਰਫੁੱਲਿਤ ਹੋਣਾ. ਸਰਸ ਹੋਣਾ. ਆਨੰਦ ਨਾਲ ਫੁੱਲਣਾ. "ਦਰਸਨ ਪਰਸਨ ਸਰਸਨ ਹਰਸਨ." (ਆਸਾ ਮਃ ੫)...
ਸੰ. ਹਰ੍ਸਣ. ਸੰਗਯਾ- ਆਨੰਦ ਹੋਣ ਦੀ ਕ੍ਰਿਯਾ। ੨. ਵਿ- ਆਨੰਦ ਦਾਤਾ. ਆਨੰਦ ਕਰਨ ਵਾਲਾ. "ਦਰਸਨ ਪਰਸਨ ਸਰਸਨ ਹਰਸਨ." (ਆਸਾ ਮਃ ੫) ੩. ਸੰ. ਹ੍ਰਾਸਨ. ਸੰਗ੍ਯਾ- ਘਟਾਉਣਾ. ਕਮ ਕਰਨਾ. ਮਿਟਾਉਣਾ. "ਦੋਖ ਸਗਲ ਮਲ ਹਰਸਨ." (ਕਾਨ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ- ਕਮ ਕਰਨਾ. ਘੱਟ ਕਰਨਾ। ੨. ਨਿਰਾਦਰ ਕਰਨਾ. ਮਨ ਡੇਗਣਾ। ੩. ਗਣਿਤ- ਵਿਦ੍ਯਾ ਅਨੁਸਾਰ ਕਿਸੇ ਗਿਣਤੀ ਵਿੱਚੋਂ ਅੰਗਾਂ ਦਾ ਘੱਟ ਕਰਨਾ. ਮੁਨਫ਼ੀ (minus) ਕਰਨ ਦੀ ਕ੍ਰਿਯਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਹਟਾਉਣਾ. ਦੂਰ ਕਰਨਾ। ੨. ਨਾਸ਼ ਕਰਨਾ। ੩. ਲੋਪ ਕਰਨਾ. ਦੇਖੋ, ਮਿਟਣਾ....
ਦੋਖ, ਦੋਸ ੧. "ਦੋਖ ਕਰਿ ਕਰਿ ਜੋਰੀ." (ਬਿਹਾ ਛੰਤ ਮਃ ੫) ਪਾਪ ਕਰਕੇ ਮਾਇਆ ਜੋੜੀ। ੨. ਦੇਖੋ, ਦੋਸ ੨. "ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ." (ਆਸਾ ਰਵਿਦਾਸ) ੩. ਦ੍ਵੇਸ ਦੀ ਥਾਂ ਭੀ ਦੋਖ ਸ਼ਬਦ ਆਇਆ ਹੈ. "ਰਾਗ ਦੋਖ ਤੇ ਨਿਆਰੋ." (ਸੂਹੀ ਛੰਤ ਮਃ ੫) "ਰਾਗ ਦੋਖ ਨਿਰਦੋਖ ਹੈ." (ਭਾਗੁ)...
ਵਿ- ਸਕਲ. ਸਭ. ਤਮਾਮ. "ਸਗਲ ਨਾਮ ਨਿਧਾਨ ਤਿਨ ਪਾਇਆ." (ਮਾਰੂ ਸੋਲਹੇ ਮਃ ੫) ਸਗਲ ਨਿਧਾਨ ਨਾਮ ਤਿਨ ਪਾਇਆ। ੨. ਅ਼. [شغل] ਸ਼ਗ਼ਲ. ਸੰਗ੍ਯਾ- ਕੰਮ. ਕਿਰਤ। ੩. ਅ਼. [صغل] ਸਗ਼ਲ. ਬਦ ਦਿਮਾਗ਼. ਪਾਂਮਰ....
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....