harikadhāहरिकथा
ਕਰਤਾਰ ਦੀ ਕਥਾ. ਵਾਹਗੁਰੂ ਦੀ ਗੁਣਕਥਾ. "ਹਾਹੈ ਹਰਿਕਥਾ ਬੁਝੁ ਤੂੰ ਮੂੜੇ!" (ਆਸਾ ਪਟੀ ਮਃ ੩)
करतार दी कथा. वाहगुरू दी गुणकथा. "हाहै हरिकथा बुझु तूं मूड़े!" (आसा पटी मः ३)
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...
ਮਨ ਬੁੱਧਿ ਤੋਂ ਪਰੇ ਸਭ ਤੋਂ ਵਡਾ ਪਾਰਬ੍ਰਹਮ. ਧਨ੍ਯਤਾ ਯੋਗ੍ਯ ਕਰਤਾਰ. "ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੨. ਸਿੱਖਾਂ ਦਾ ਮੂਲਮੰਤ੍ਰ. "ਸਤਿਗੁਰੁ ਪੁਰਖ ਦਿਆਲ ਹਇ ਵਾਹਗੁਰੂ ਸਚ ਮੰਤ੍ਰ ਸੁਣਾਇਆ" (ਭਾਗੁ) ਭਾਈ ਸੰਤੋਖਸਿੰਘ ਨੇ ਗੁਰੁ ਨਾਨਕ ਪ੍ਰਕਾਸ਼ ਦੇ ਪਹਿਲੇ ਅਧ੍ਯਾਯ ਵਿੱਚ ਵਾਹਗੁਰੂ ਦਾ ਅਰਥ ਕੀਤਾ ਹੈ- ਵਾਹ (ਆਸ਼ਚਰ੍ਯ ਰੂਪ) ਗੁ (ਅੰਧਕਾਰ ਵਿੱਚ) ਰੁ (ਪ੍ਰਕਾਸ਼ ਕਰਨ ਵਾਲਾ). "ਵਾਹ ਨਾਮ ਅਚਰਜ ਕੋ ਹੋਈ। ਅਚਰਜ ਤੇ ਪਰ ਉਕਤਿ ਨ ਕੋਈ। ਗੋ ਤਮ ਤਨ ਅਗ੍ਯਾਨ ਅਨਿੱਤ। ਰੂ ਪਰਕਾਸ਼ ਕਿਯੋ ਜਿਨ ਚਿੱਤ." ਇਸ ਸ਼ਬਦ ਦਾ ਉੱਚਾਰਣ ਵਾਹਿਗੁਰੂ ਭੀ ਸਹੀ ਹੈ. ਦੇਖੋ, ਵਾਹਿਗੁਰੂ....
ਕਰਤਾਰ ਦੀ ਕਥਾ. ਵਾਹਗੁਰੂ ਦੀ ਗੁਣਕਥਾ. "ਹਾਹੈ ਹਰਿਕਥਾ ਬੁਝੁ ਤੂੰ ਮੂੜੇ!" (ਆਸਾ ਪਟੀ ਮਃ ੩)...
ਫ਼ਾ. [توُ] ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ." (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ." (ਮਾਝ ਅਃ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਪੱਟ ਅਤੇ ਪੱਟੀ। ੨. ਅੱਖਰ ਲਿਖਣ ਦੀ ਤਖ਼ਤੀ. "ਸਚੀ ਪਟੀ ਸਚੁ ਮਨਿ, ਪੜੀਐ ਸਬਦ ਸੁਸਾਰ." (ਓਅੰਕਾਰ) ੩. ਇੱਕ ਖਾਸ ਬਾਣੀ, ਜਿਸ ਵਿੱਚ ਵਰਣਮਾਲਾ ਦੇ ਕ੍ਰਮ ਅਨੁਸਾਰ ਸ਼ੁਭ ਉਪਦੇਸ਼ ਹੈ, ਯਥਾ- "ਸਸੈ ਸੋਇ ਸ੍ਰਿਸਟਿ ਜਿਨਿ ਸਾਜੀ." ××× (ਆਸਾ ਮਃ ੧) ੪. ਇਸਤ੍ਰੀਆਂ ਦੇ ਮਸਤਕ ਪੁਰ ਵਾਹਕੇ ਚਿਪਕਾਏ ਚਿਕਨੇ ਕੇਸ tress. "ਜਿਨ ਸਿਰਿ ਸੋਹਨਿ ਪਟੀਆਂ." (ਆਸਾ ਅਃ ਮਃ ੧)...