haribhagatiहरिभगति
ਕਰਤਾਰ ਦੀ ਸੇਵਾ. ਕਰਤਾਰ ਦੀ ਉਪਾਸਨਾ. "ਹਰਿਭਗਤਿ ਹਰਿ ਕਾ ਪਿਆਰ ਹੈ." (ਸ੍ਰੀ ਮਃ ੩)
करतार दी सेवा. करतार दी उपासना. "हरिभगति हरि का पिआर है." (स्री मः ३)
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਸੰ. ਸੰਗ੍ਯਾ- ਪਾਸ ਬੈਠਣ ਦੀ ਕ੍ਰਿਯਾ. ਨਜ਼ਦੀਕ ਬੈਠਣਾ। ੨. ਸੇਵਾ. ਟਹਿਲ। ੩. ਭਕ੍ਤਿ (ਭਗਤਿ). ੪. ਪੂਜਾ....
ਕਰਤਾਰ ਦੀ ਸੇਵਾ. ਕਰਤਾਰ ਦੀ ਉਪਾਸਨਾ. "ਹਰਿਭਗਤਿ ਹਰਿ ਕਾ ਪਿਆਰ ਹੈ." (ਸ੍ਰੀ ਮਃ ੩)...
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸੰਗ੍ਯਾ- ਪ੍ਰੇਮ. ਮੁਹੱਬਤ. ਪ੍ਯਾਰ. ਪ੍ਰਿਯਤਾ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....