halakāहलका
ਵਿ- ਹੌਲਾ. ਕਮ ਬੋਝ ਵਾਲਾ। ੨. ਤੁੱਛ. ਅਦਨਾ। ੩. ਅ਼. [حلقہ] ਹ਼ਲਕ਼ਹ. ਸੰਗ੍ਯਾ- ਘੇਰਾ. ਮੰਡਲ. "ਹਲਕੇ ਦਲਕੇ ਹਲਕੇ ਕਰ ਡਾਰੇ." (ਕ੍ਰਿਸਨਾਵ) ੪. ਕਈ ਹਲਕਾਏ ਲਈ ਭੀ ਹਲਕਾ ਸ਼ਬਦ ਵਰਤਦੇ ਹਨ. ਦੇਖੋ, ਹਲਕਾਇਆ.
वि- हौला. कम बोझ वाला। २. तुॱछ. अदना। ३. अ़. [حلقہ] ह़लक़ह. संग्या- घेरा. मंडल. "हलके दलके हलके कर डारे." (क्रिसनाव) ४. कई हलकाए लई भी हलका शबद वरतदे हन. देखो, हलकाइआ.
ਵਿ- ਹਲਕਾ। ੨. ਕਮੀਨਾ. ਤੁੱਛ. ਅਦਨਾ....
ਸੰਗ੍ਯਾ- ਭਾਰ. ਵਜ਼ਨ। ੨. ਵਾਹ੍ਯ (ਢੋਣ) ਯੋਗ੍ਯ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. तुच्छ. ਵਿ. ਥੋਥਾ. ਖ਼ਾਲੀ। ੨. ਨੀਚ. ਕਮੀਨਾ। ੩. ਅਲਪ. ਥੋੜਾ. "ਹਮ ਤੁਛ ਕਰਿ ਕਰਿ ਬਰਨਥੇ." (ਕਲਿ ਮਃ ੪) "ਤੁਛਮਾਤ ਸੁਣਿ ਸੁਣਿ ਵਖਾਣਹਿ." (ਮਾਰੂ ਸੋਲਹੇ ਮਃ ੫) ਤੁੱਛਮਾਤ੍ਰ ਕਥਨ ਕਰਦੇ ਹਨ। ੪. ਸੰਗ੍ਯਾ- ਭੂਸਾ. ਸਾਰ ਰਹਿਤ ਤ੍ਰਿਣ. ਭੋਹ....
ਅ਼. [ادنی ٰ] ਵਿ- ਨੀਚ. ਕਮੀਨਾ. ਤੁੱਛ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਚਾਰੇ ਪਾਸੇ ਦੀ ਸੀਮਾ (ਹੱਦ). ੨. ਦਾਇਰਾ. ਚੱਕਰ. ਮੰਡਲ (Circumference). ੩. ਚੁਫੇਰਿਓਂ ਰੋਕਣ ਦੀ ਕ੍ਰਿਯਾ। ੪. ਕ਼ਬਜਾ. "ਮੂਆ ਕਰਤ ਜਗ ਘੇਰਾ." (ਵਿਚਿਤ੍ਰ) ਧਨ ਅਤੇ ਪ੍ਰਿਥਿਵੀ ਪੁਰ ਕ਼ਬਜਾ ਕਰਦਾ....
ਸੰ. ਸੰਗ੍ਯਾ- ਗੋਲਾਕਾਰ ਘੇਰਾ. ਦਾਯਰਹ (Circle). ੨. ਸੌ ਯੋਜਨ ਦਾ ਦੇਸ਼। ੩. ਉਹ ਇਲਾਕਾ, ਜਿਸ ਵਿੱਚ ਬਾਰਾਂ ਰਾਜੇ ਜੁਦੇ ਜੁਦੇ ਰਾਜ ਕਰਦੇ ਹੋਣ. "ਕੇਤੇ ਮੰਡਲ ਦੇਸ਼." (ਜਪੁ) ੪. ਸੰਸਾਰ. ਜਗਤ. "ਮਰਣ ਲਿਖਾਇ ਮੰਡਲ ਮਹਿ ਆਏ." (ਧਨਾ ਅਃ ਮਃ ੧) "ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ." (ਮਾਲੀ ਮਃ ੫) ੫. ਸਭਾ. ਦੀਵਾਨ. "ਸੰਤਮੰਡਲ ਮਹਿ ਹਰਿ ਮਨਿ ਵਸੈ." (ਭੈਰ ਮਃ ੫) ੬. ਸਮੁਦਾਯ. ਗਰੋਹ. "ਤਾਰਿਕਾ ਮੰਡਲ ਜਨਕ ਮੋਤੀ." (ਸੋਹਿਲਾ) ੭. ਫੌਜ ਦਾ ਕੈਂਪ। ੮. ਰਿਗਵੇਦ ਦੇ ਹਿੱਸੇ, ਜੈਸੇ ਰਾਮਾਯਣ ਦੇ ਕਾਂਡ ਅਤੇ ਭਾਗਵਤ ਦੇ ਸਕੰਧ ਹਨ। ੯. ਗ੍ਰੰਥ ਦਾ ਭਾਗ. ਕਾਂਡ. ਪਰਵ। ੧੦. ਯੋਗਮਤ ਅਤੇ ਵੈਦ੍ਯਕ ਅਨੁਸਾਰ ੪੦ ਦਿਨਾਂ ਦਾ ਸਮਾਂ। ੧੧. ਕੁੱਤਾ। ੧੨. ਸੱਪ। ੧੩. ਚਾਲੀ ਯੋਜਨ ਲੰਮਾ ਅਤੇ ਵੀਹ ਯੋਜਨ ਚੌੜਾ ਇਲਾਕਾ। ੧੪. ਗੇਂਦ. ਫਿੰਡ। ੧੫. ਰਥ ਦਾ ਪਹੀਆ। ੧੬. ਭੋਜਨ ਕਰਨ ਵੇਲੇ ਹਿੰਦੂਮਤ ਅਨੁਸਾਰ ਚਾਰੇ ਪਾਸੇ ਕੱਢੀ ਹੋਈ ਲੀਕ (ਕਾਰ)....
ਵਿ- ਹੌਲਾ. ਕਮ ਬੋਝ ਵਾਲਾ। ੨. ਤੁੱਛ. ਅਦਨਾ। ੩. ਅ਼. [حلقہ] ਹ਼ਲਕ਼ਹ. ਸੰਗ੍ਯਾ- ਘੇਰਾ. ਮੰਡਲ. "ਹਲਕੇ ਦਲਕੇ ਹਲਕੇ ਕਰ ਡਾਰੇ." (ਕ੍ਰਿਸਨਾਵ) ੪. ਕਈ ਹਲਕਾਏ ਲਈ ਭੀ ਹਲਕਾ ਸ਼ਬਦ ਵਰਤਦੇ ਹਨ. ਦੇਖੋ, ਹਲਕਾਇਆ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਹਲਕਿਆ ਹੋਇਆ."ਅੰਤਰ ਲੋਭ ਫਿਰਹਿ ਹਲਕਾਏ." (ਆਸਾ ਮਃ ੫) ਦੇਖੋ, ਹਲਕ ੨....