hasataहसत
ਵਿ- ਹਸਦਾ ਹੋਇਆ. "ਹਸਤ ਖੇਲਤ ਤੇਰੇ ਦੇਹੁਰੇ ਆਇਆ." (ਭੈਰ ਨਾਮਦੇਵ) ੨. ਦੇਖੋ, ਹਸਿਤ। ੩. ਸੰ. ਹਸ੍ਤ. ਸੰਗ੍ਯਾ- ਹੱਥ. ਹਾਥ. "ਹਸਤ ਚਰਨ ਸੰਤ ਟਹਿਲ ਕਮਾਈਐ."#(ਗਉ ਥਿਤੀ ਮਃ ੫) ੪. ਚੌਬੀਹ ਅੰਗੁਲ ਪ੍ਰਮਾਣ ਮਾਪ. ਗਜ਼ ਦਾ ਅੱਧ। ੫. ਸੰ. ਹਸ੍ਤੀ (हस्तिन. ) ਹੱਥ (ਸੁੰਡ) ਵਾਲਾ. ਹਾਥੀ. "ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ." (ਬਿਹਾ ਛੰਤ ਮਃ ੫) ੬. ਦੇਖੋ, ਹਸ੍ਤ.
वि- हसदा होइआ. "हसत खेलत तेरे देहुरे आइआ." (भैर नामदेव) २. देखो, हसित। ३. सं. हस्त. संग्या- हॱथ. हाथ. "हसत चरन संत टहिल कमाईऐ."#(गउ थिती मः ५) ४. चौबीह अंगुल प्रमाण माप. गज़ दा अॱध। ५. सं. हस्ती (हस्तिन. ) हॱथ (सुंड) वाला. हाथी. "पुत्र कलत्र न संगि सोभा हसत घोरि विकारी." (बिहा छंत मः ५) ६. देखो, हस्त.
ਵਿ- ਹਸਦਾ ਹੋਇਆ. "ਹਸਤ ਖੇਲਤ ਤੇਰੇ ਦੇਹੁਰੇ ਆਇਆ." (ਭੈਰ ਨਾਮਦੇਵ) ੨. ਦੇਖੋ, ਹਸਿਤ। ੩. ਸੰ. ਹਸ੍ਤ. ਸੰਗ੍ਯਾ- ਹੱਥ. ਹਾਥ. "ਹਸਤ ਚਰਨ ਸੰਤ ਟਹਿਲ ਕਮਾਈਐ."#(ਗਉ ਥਿਤੀ ਮਃ ੫) ੪. ਚੌਬੀਹ ਅੰਗੁਲ ਪ੍ਰਮਾਣ ਮਾਪ. ਗਜ਼ ਦਾ ਅੱਧ। ੫. ਸੰ. ਹਸ੍ਤੀ (हस्तिन. ) ਹੱਥ (ਸੁੰਡ) ਵਾਲਾ. ਹਾਥੀ. "ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ." (ਬਿਹਾ ਛੰਤ ਮਃ ੫) ੬. ਦੇਖੋ, ਹਸ੍ਤ....
ਖੇਡਦਾ ਹੋਇਆ. "ਹਸਤ ਖੇਲਤ ਤੇਰੇ ਦੇਹੁਰੇ ਆਇਆ." (ਭੈਰ ਨਾਮਦੇਵ)...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸੰ. ਸੰਗ੍ਯਾ- ਹੱਥ. ਹਾਥ. "ਹਸ੍ਤ ਕਮਲ ਮਾਥੇ ਪਰਿ ਧਰੀਅੰ." (ਸਵੈਯੇ ਮਃ ੪. ਕੇ) ੨. ਹੱਥ ਭਰ ਲੰਬਾਈ. ਅੱਠ ਗਿਰੇ ਦਾ ਮਾਪ। ੩. ਹਾਥੀ ਦੀ ਸੁੰਡ। ੪. ਤੇਰ੍ਹਵਾਂ ਨਛਤ੍ਰ। ੫. ਫ਼ਾ. [ہست] ਹੈ. ਮੌਜੂਦ। ੬. ਫ਼ਾ. [ہشت] ਹਸ਼੍ਤ. ਅਸ੍ਟ. ਅੱਠ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਸੰਗ੍ਯਾ- ਹੱਥ ਹਸ੍ਤ. "ਸਤਿਗੁਰੁ ਕਾਢਿਲੀਏ ਦੇ ਹਾਥ." (ਕਾਨ ਮਃ ੪) ੨. ਬੇੜੀ (ਨੌਕਾ) ਚਲਾਉਣ ਦਾ ਚੱਪਾ. "ਨਾ ਤੁਲਹਾ ਨਾ ਹਾਥ." (ਵਾਰ ਮਲਾ ਮਃ ੧) ੩. ਕਰਣ. ਪਤਵਾਰ। ੪. ਥਾਹ. ਡੂੰਘਿਆਈ ਦਾ ਥੱਲਾ. "ਸੁਣਿਐ ਹਾਥ ਹੋਵੈ ਅਸਗਾਹੁ." (ਜਪੁ) ਅਥਾਹ ਦਾ ਥਾਹ ਪ੍ਰਾਪਤ ਹੁੰਦਾ ਹੈ. "ਹਮ ਢੂਡਿ ਰਹੇ ਪਾਈ ਨਹੀ ਹਾਥ." (ਕਾਨ ਮਃ ੪)...
ਦੇਖੋ, ਚਰਣ। ੨. ਚਰਣਾਂ. ਚੁਗਣਾ. "ਉਠਕੈ ਚਰਨ ਲਗੇ ਪੁਨ ਸਾਰੇ." (ਨਾਪ੍ਰ) ੩. ਆਚਰਣ. ਆਚਾਰ. "ਸੰਤ ਚਰਨ ਚਰਨ ਮਨ ਲਾਈਐ." (ਬਿਲਾ ਮਃ ੫) ਸਾਧੁ ਦੇ ਚਰਨ (ਪੈਰ) ਅਤੇ ਸਾਧੁ ਦੇ ਆਚਾਰ ਵਿੱਚ ਮਨ ਲਾਈਐ। ੪. ਚੜ੍ਹਨਾ. ਸਵਾਰ ਹੋਣਾ. "ਸ੍ਰੀ ਹਰਿਗੋਬਿੰਦ ਆਪ ਚਰਨ ਕੋ। ਰਖਵਾਯੋ ਕਰ ਸੁਸ੍ਟੁ ਵਰਨ ਕੋ." (ਗੁਪ੍ਰਸੂ) ਘੋੜਾ ਆਪਣੇ ਚੜ੍ਹਨ ਲਈ ਰਖਵਾਇਆ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਦੇਖੋ, ਟਹਲ....
ਕੁ- ਮਯ (ਠੂਠੀ) ਹੈ। ੨. ਦੇਖੋ, ਕਮਾਈ....
ਤਿਥਿ. ਦੇਖੋ, ਥਿਤਿ ੨. "ਥਿਤੀ ਵਾਰ ਸਭਿ ਸਬਦਿ ਸੁਹਾਏ." (ਬਿਲਾ ਮਃ ੩. ਵਾਰ ੭) ੨. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਖ਼ਾਸ ਬਾਣੀ ਜੋ ਤਿਥਿ ਪਰਥਾਇ ਹੈ. ਦੇਖੋ, ਰਾਗ ਗਉੜੀ ਅਤੇ ਬਿਲਾਵਲ....
ਦੇਖੋ, ਚੌਬੀਸ....
ਸੰ. ਸੰਗ੍ਯਾ- ਅੰਗੁਲੀ ਪ੍ਰਮਾਣ. ਉਂਗਲ ਜਿਤਨਾ ਮਾਪ। ੨. ਦੇਖੋ, ਅੰਗੁਲਿ....
ਸੰਗ੍ਯਾ- ਪ੍ਰ- ਮਾਣ. ਤੋਲ. ਵਜ਼ਨ. ਦੇਖੋ, ਤੋਲ। ੨. ਮਾਪ. ਮਿਣਤੀ. ਦੇਖੋ, ਮਿਣਤੀ। ੩. ਕਾਰਣ. ਹੇਤੁ. ਸਬਬ। ੪. ਮਰਯਾਦਾ। ੫. ਗਿਆਨੇਂਦ੍ਰਿਯ। ੩. ਤਰਾਜ਼ੂ. ਤੁਲਾ। ੭. ਦੂਰੀ. ਫਾਸਿਲਾ। ੮. ਬ੍ਰਹਮ. ਕਰਤਾਰ। ੯. ਸਤ੍ਯਵਕਤਾ ਪੁਰਖ। ੧੦. ਪ੍ਰਾਮਾਣਿਕ ਧਰਮਗ੍ਰੰਥ। ੧੧. ਪ੍ਰਮਾ (ਯਥਾਰਥ) ਗਿਆਨ ਦਾ ਸਾਧਨ ਰੂਪ ਸਬੂਤ.#ਮਤਭੇਦ ਕਰਕੇ ਪ੍ਰਮਾਣਾਂ ਦੀ ਗਿਣਤੀ ਵੱਧ ਘੱਟ ਹੈ, ਪਰ ਕਾਵ੍ਯਗ੍ਰੰਥਾਂ ਵਿੱਚ ਅੱਠ ਪ੍ਰਮਾਣ ਮੰਨੇ ਹਨ- ਪ੍ਰਤ੍ਯਕ੍ਸ਼੍, ਅਨੁਮਾਨ, ਉਪਮਾਨ, ਸ਼ਬਦ, ਅਰਥਾਪੱਤਿ, ਅਨੁਪਲਬਧਿ, ਸੰਭਵ ਅਤੇ ਐਤਿਹ੍ਯ.#(ੳ) ਅੰਤਹਕਰਣ ਦੇ ਸੰਯੋਗ ਨਾਲ ਨੇਤ੍ਰਾਦਿਕ ਗਿਆਨ ਇੰਦ੍ਰੀਆਂ ਦ੍ਵਾਰਾ ਹੋਇਆ ਗਿਆਨ 'ਪ੍ਰਤ੍ਯਕ' ਹੈ.#ਇੰਦ੍ਰਿਯ ਅਰੁ ਮਨ ਯੇ ਜਹਾਂ#ਵਿਸਯ ਆਪਨੋ ਪਾਇ,#ਗ੍ਯਾਨ ਕਰੇਂ ਪ੍ਰਤ੍ਯਕ੍ਸ਼੍ ਤਹਿਂ#ਕਹਿ ਗੁਲਾਬ ਕਵਿਰਾਇ.#(ਲਲਿਤ ਕੌਮੁਦੀ)#ਉਦਾਹਰਣ-#ਕੁਦਰਤਿ ਦਿਸੈ ਕੁਦਰਤਿ ਸੁਣੀਐ#ਕੁਦਰਤਿ ਭਉ ਸੁਖਸਾਰ,#ਕੁਦਰਤਿ ਪਾਤਾਲੀ ਆਕਾਸੀ#ਕੁਦਰਤਿ ਸਰਬ ਆਕਾਰ.#(ਵਾਰ ਆਸਾ ਮਃ ੧)#ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠ.#(ਵਾਰ ਰਾਮ ੨. ਮਃ ੫)#ਸੰਤਨ ਕੀ ਸੁਣਿ ਸਾਚੀ ਸਾਖੀ,#ਸੋ ਬੋਲਹਿ ਜੋ ਪੇਖਹਿ ਆਖੀ.#(ਰਾਮ ਮਃ ੫)#(ਅ) ਕਾਰਣ ਦ੍ਵਾਰਾ ਕਾਰਯ ਦਾ ਗਿਆਨ "ਅਨੁਮਾਨ" ਪ੍ਰਮਾਣ ਹੈ.#ਕਾਰਣ ਕੇ ਜਾਨੇ ਜਹਾਂ ਕਾਰਯ ਜਾਨ੍ਯੋਜਾਇ,#ਹੈ ਅਨੁਮਾਨ ਅਲੰਕ੍ਰਿਤੀ ਕਵਿ ਗੁਲਾਬ ਕੇ ਭਾਇ.#(ਲਲਿਤ ਕੌਮੁਦੀ)#ਉਦਾਹਰਣ-#ਧੂਮ ਤੇ ਆਗ ਰਹੈ ਨ ਦੁਰੀ ਜਿਮ,#ਤ੍ਯੋਂ ਛਲ ਤੇ ਤੁਮ ਕੋ ਲਖਪਾਯੋ.#(ਕ੍ਰਿਸਨਾਵ)#(ੲ) ਕਿਸੇ ਪ੍ਰਸਿੱਧ ਵਸਤੂ ਨੂੰ ਜਾਣਕੇ ਉਸ ਦੇ ਤੁਲ੍ਯ ਕਿਸੇ ਅਣਦੇਖੀ ਵਸਤੂ ਨੂੰ ਜਾਣਨਾ "ਉਪਮਾਨ" ਪ੍ਰਮਾਣ ਹੈ.#ਉਪਮਾ ਕੀ ਸਾਦ੍ਰਿਸ਼੍ਯ ਤੇਂ ਬਿਨ ਦੇਖ੍ਯੋ ਉਪਮੇਯ,#ਜਾਨਪਰੈ ਉਪਮਾਨ ਸੋ ਅਲੰਕਾਰ ਹੈ ਗੋਯ.#(ਲਲਿਤ ਕੌਮੁਦੀ)#ਉਦਾਹਰਣ-#ਗਾਂ ਜੇਹਾ ਰੋਝ, ਬਘਿਆੜ ਹੁੰਦਾ ਕੁੱਤੇ ਜੇਹਾ,#ਬਿੱਲੀ ਜਿਹਾ ਬਾਘ ਇੱਲ ਜੇਹਾ ਹੁੰਦਾ ਬਾਜ ਹੈ.#(ਸ)ਧਰਮਗ੍ਰੰਥ ਅਥਵਾ ਲੋਕਪ੍ਰਮਾਣ ਵਾਕ੍ਯ "ਸ਼ਬਦ ਪ੍ਰਮਾਣ" ਹੈ.#ਜਹਾਂ ਸ਼ਾਸਤ੍ਰ ਅਰ ਲੋਕ ਕੋ ਬਚਨ ਪ੍ਰਮਾਣ ਬਖਾਨ,#ਸੋਊ ਸ਼ਬਦ ਪ੍ਰਮਾਣ ਹੈ ਭਾਖਤ ਸੁਕਵਿ ਸੁਜਾਨ.#(ਲਲਿਤ ਕੌਮੁਦੀ)#ਉਦਾਹਰਣ-#ਸੁਣਿਆ ਮੰਨਿਆ ਮਨਿ ਕੀਤਾ ਭਾਉ,#ਅੰਤਰਗਤਿ ਤੀਰਥਿ ਮਲਿ ਨਾਉ.#ਜਿਨੀ ਨਾਮੁ ਧਿਆਇਆ ਗਏ, ਮਸਕਤਿ ਘਾਲਿ,#ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ.#(ਜਪੁ)#ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ!#ਹਰਿ ਕਰਤਾ ਆਪਿ ਮੁਹਹੁ ਕਢਾਏ.#(ਵਾਰ ਗਉ ੧. ਮਃ ੪)#(ਹ) ਇੱਕ ਬਾਤ ਵ੍ਯਰਥ ਹੋਈ ਆਪਣੀ ਸਿੱਧੀ ਲਈ ਦੂਜੀ ਦੀ ਕਲਪਣਾ ਕਰਾਵੇ, ਇਹ "ਅਰਥਾਪੱਤਿ" ਪ੍ਰਮਾਣ ਹੈ.#ਜਹਾਂ ਵ੍ਯਰ੍ਥ ਭੇ ਅਰਥ ਕੋ ਔਰ ਜੋਗ ਸੇ ਥਾਪ,#ਅਰਥਾਪੱਤਿ ਅਲੰਕ੍ਰਿਤੀ ਭਾਖਤ ਸੁਕਵਿ ਸਦਾਪ,#(ਲਲਿਤ ਕੌਮੁਦੀ)#ਉਦਾਹਰਣ-#ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ,#ਤਿਸ ਦਾ ਨਫਰੁ ਕਿਥਹੁ ਰਜਿ ਖਾਏ?#ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ,#ਅਣਹੋਂਦੀ ਕਿਥਹੁ ਪਾਏ?#(ਵਾਰ ਗਉ ੧. ਮਃ ੪)#(ਕ) ਕਿਸੇ ਪ੍ਰਮਾਣ ਦ੍ਵਾਰਾ ਜਿੱਥੇ ਵਸ੍ਤੁ ਪ੍ਰਤੀਤ ਨਾ ਹੋਵੇ, ਇਹ "ਅਨੁਪਲਬਧਿ" ਹੈ.#ਜਾਨ ਪਰੈ ਨਹਿ ਵਸ੍ਤੁ ਕਛੁ ਅਨੁਪਲਬਧਿ ਹੈ ਸੋਯ.#(ਲਲਿਤ ਕੌਮੁਦੀ)#ਉਦਾਹਰਣ-#ਨਾਰਾਇਣ ਨਿੰਦਸਿ ਕਾਇ ਭੂਲੀ ਗਾਵਾਰੀ।#ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ, ×××#ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ,#ਤਾਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ.#(ਧਨਾ ਤ੍ਰਿਲੋਚਨ)#ਸਾਤੋ ਅਕਾਸ ਸਾਤੋ ਪਤਾਰ,#ਬਿਥਰ੍ਯੋ ਅਦ੍ਰਿਸਟ ਜਿਹ ਕਰਮਜਾਰ.#(ਅਕਾਲ)#(ਖ) ਜਿਸ ਥਾਂ ਕਿਸੇ ਗੱਲ ਦਾ ਹੋਣਾ ਮੁਮਕਿਨ ਠਹਿਰਾਇਆ ਜਾਵੇ ਇਹ "ਸੰਭਵ" ਪ੍ਰਮਾਣ ਹੈ.#ਜਹਿ ਸੰਭਵ ਹਨਐ ਵਸ੍ਤੁ ਕੋ, ਸੰਭਵ ਨਾਮ ਸੁ ਹੋਯ.#(ਲਲਿਤ ਕੌਮੁਦੀ)#ਉਦਾਹਰਣ-#ਚਾਰ ਜਨੇ ਚਾਰਹੁ ਦਿਸ਼ਾ ਤੇ ਚਾਰ ਕੋਨੇ ਗਹਿ,#ਮੇਰੁ ਕੋ ਹਲਾਯਕੈ ਉਖਾਰੈਂ, ਤੋ ਉਖਰਜਾਯ.#(ਠਾਕੁਰ ਕਵਿ)#(ਗ) ਜਿਸ ਕਥਨ ਦੇ ਵਕਤਾ ਦਾ ਪਤਾ ਨਹੀਂ, ਪਰ ਪਰੰਪਰਾ ਗੱਲ ਚੱਲੀ ਆਉਂਦੀ ਹੈ, ਏਹ "ਐਤਿਹ੍ਯ" ਪ੍ਰਮਾਣ ਹੈ.#ਪਰੰਪਰਾ ਕਹਨਾਵਤ ਜੋਈ,#ਤਿਹ ਏਤਿਹ੍ਯ ਕਹਿਤ ਸਬਕੋਈ.#(ਸਰਬ ਗੰਜਨੀ)#ਉਦਾਹਰਣ-#ਭਗਤ ਹੇਤਿ ਮਾਰਿਓ ਹਰਨਾਖਸੁ#ਨਰਸਿੰਘ ਰੂਪ ਹੋਇ ਦੇਹ ਧਰਿਓ,#ਨਾਮਾ ਕਹੈ ਭਗਤਿ ਬਸਿ ਕੇਸਵ#ਅਜਹੂੰ ਬਲਿਕੇ ਦੁਆਰ ਖਰੋ.#(ਮਾਰੂ ਨਾਮਦੇਵ)#ਨ੍ਰਿਪਕੰਨਿਆ ਕੇ ਕਾਰਨੈ ਇਕ ਭਇਆ ਭੇਖਧਾਰੀ,#ਕਾਮਾਰਥੀ ਸੁਆਰਥੀ ਵਾਕੀ ਪੈਜ ਸਵਾਰੀ.#(ਬਿਲਾ ਸਧਨਾ)#੧੨ ਵਿ- ਤੁੱਲ. ਸਮਾਨ. "ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ." (ਸਵੈਯੇ ਮਃ ੪. ਕੇ) ਗੁਰੂ ਅਮਰਦਾਸ ਜੀ ਦੇ ਤੁਲ੍ਯ ਹੀ ਆਪ ਨੂੰ ਵਿਧਾਤਾ ਨੇ ਰਚਿਆ ਹੈ। ੧੩. ਵ੍ਯ- ਤੀਕ. ਤੋੜੀ. ਪਰਯੰਤ....
ਸੰ. ਸੰਗ੍ਯਾ- ਮਿਣਤੀ. ਦੇਖੋ, ਮਿਣਤੀ....
ਦੇਖੋ, ਅਧੇ....
ਦੇਖੋ, ਹਸਤੀ। ੨. ਫ਼ਾ. [ہستی] ਸੰਗ੍ਯਾ- ਹੋਂਦ. ਅਸ੍ਤਿਤ੍ਵ....
ਸੰ. शुण राडा ਸ਼ੁੰਡਾ. ਸੰਗ੍ਯਾ- ਹਾਥੀ ਦਾ ਹੱਥ. ਸੂੰਡ। ੨. ਕਲਾਲ ਦੀ ਅਰਕ ਖਿੱਚਣ ਦੀ ਨਾਲ। ੩. ਚੰਡੀ ਦੀ ਵਾਰ ਵਿੱਚ ਸ਼ੌਂਡੀ ਦੀ ਥਾਂ ਸੁੰਡ ਸ਼ਬਦ ਆਇਆ ਹੈ. "ਮਹਿਖਾਸੁਰ ਸੁੰਡ ਉਪਾਇਆ." ਸ਼ੌਂਡੀ (ਹਾਥੀ) ਮਹਿਖਾਸੁਰ ਦੈਤ ਪੈਦਾ ਕੀਤਾ. ਮਾਰਕੰਡੇਯ ਪੁਰਾਣ ਵਿੱਚ ਕਥਾ ਹੈ ਕਿ ਮਹਿਖਾਸੁਰ ਹਾਥੀ ਬਣਕੇ ਦੁਰਗਾ ਨੂੰ ਮਾਰਨ ਆਇਆ, ਅਰ ਸੁੰਡ ਨਾਲ ਸ਼ੇਰ ਨੂੰ ਫੜਕੇ ਖਿੱਚ ਲਿਆ. ਦੇਵੀ ਨੇ ਉਸ ਦੀ ਸੁੰਡ ਖੜਗ ਨਾਲ ਵੱਢ ਦਿੱਤੀ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰ. कलत्र ਸੰਗ੍ਯਾ- ਭਾਰਯ. ਵਹੁਟੀ. "ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ." (ਬਿਲਾ ਅਃ ਮਃ ੧) "ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿਸਾਚੈ ਲਾਇ ਤਰਾਈ." (ਰਾਮ ਅਃ ਮਃ ੫) ੨. ਚਿੱਤੜ. ਨਿਤੰਬ। ੩. ਭਗ। ੪. ਦੇਖੋ, ਕਲਿਤ. "ਸੰਪੈ ਹੇਤੁ ਕਲਤੁ ਧਨ ਤੇਰੈ." (ਭੈਰ ਕਬੀਰ) ਕਲਿਤ (ਜਮਾ ਕੀਤਾ) ਧਨ....
ਵਿ- ਸਾਥੀ। ੨. ਸੰਬੰਧੀ. "ਮਿਥਿਆ ਸੰਗਿ ਸੰਗਿ ਲਪਟਾਏ." (ਆਸਾ ਮਃ ੫) ਝੂਠੇ ਸੰਗੀ ਸਾਥ ਲਪਟਾਏ। ੩. ਵ੍ਯ- ਸਾਥ. ਨਾਲ. "ਭਰੀਐ ਮਤਿ ਪਾਪਾ ਕੈ ਸੰਗਿ." (ਜਪੁ) ੪. ਨਾਲੋਂ. ਸਾਥ ਸੇ. "ਤੁਮ ਸਿਉ ਜੋਰਿ ਅਵਰ ਸੰਗਿ ਤੋਰੀ." (ਸੋਰ ਰਵਿਦਾਸ)...
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਦੇਖੋ, ਬਿਕਾਰੀ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....