hādaहाड
ਸੰਗ੍ਯਾ- ਹੱਡ. ਅਸ੍ਥਿ. "ਹਾਡ ਮਾਸ ਨਾੜੀ ਕੋ ਪਿੰਜਰ." (ਸੋਰ ਰਵਿਦਾਸ)
संग्या- हॱड. अस्थि. "हाड मास नाड़ी को पिंजर." (सोर रविदास)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ हड्ड ਹੱਡ. ਸੰਗ੍ਯਾ- ਹਾਡ. ਅਸ੍ਥਿ. "ਜੀਉ ਪਿੰਡ ਚੰਮੁ ਤੇਰਾ ਹਡੇ." (ਵਾਰ ਗਉ ੧. ਮਃ ੪) ੨. ਦੇਖੋ, ਹਾਡਾ....
ਸੰਗ੍ਯਾ- ਹੱਡੀ....
ਸੰਗ੍ਯਾ- ਹੱਡ. ਅਸ੍ਥਿ. "ਹਾਡ ਮਾਸ ਨਾੜੀ ਕੋ ਪਿੰਜਰ." (ਸੋਰ ਰਵਿਦਾਸ)...
ਸੰ. मास्. ਸੰਗ੍ਯਾ- ਮਹੀਨਾ. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਸਮੇਂ ਨੂੰ ਮਾਪੇ (ਮਿਣੇ) ਉਹ ਮਾਸ ਹੈ. ਵਿਸਨੁਪੁਰਾਣ ਵਿੱਚ ਮਹੀਨੇ ਦੇ ਚਾਰ ਭੇਦ ਲਿਖੇ ਹਨ-#(ੳ) ਚਾਨਣੇ ਪੱਖ ਦੀ ਏਕਮ ਤੋਂ ਅਮਾਵਸ੍ਯਾ ਤੀਕ ਦਾ "ਚਾਂਦ੍ਰਮਾਸ" ਇਹ ੩੦ ਤਿਥਾਂ ਦਾ ਹੁੰਦਾ ਹੈ. ਹਨੇਰੇ ਪੱਖ ਦੀ ਏਕਮ ਤੋਂ ਪੂਰਨਮਾਸ਼ੀ ਤਕ ੩੦ ਤਿਥਾਂ ਦੀ ਭੀ ਚਾਂਦ੍ਰਮਾਸ ਹੈ.#(ਅ) ਕਿਸੇ ਤਿਥਿ ਤੋਂ ਕਿਸੇ ਤਿਥਿ ਤੀਕ ਤੀਹ ਦਿਨ ਗਿਣਨ ਕਰਕੇ ਹੋਇਆ ਮਹੀਨਾ "ਸਾਵਨਮਾਸ."#(ੲ) ਜਿਤਨੇ ਸਮੇਂ ਵਿੱਚ ਸੂਰਜ ਇੱਕ ਰਾਸ਼ਿ ਨੂੰ ਭੋਗੇ "ਸੌਰਮਾਸ." ਇਹ ੨੯, ੩੦, ੩੧ ਅਤੇ ੩੨ ਦਿਨਾਂ ਦਾ ਹੁੰਦਾ ਹੈ.#(ਸ) ਜਿਤਨੇ ਦਿਨਾਂ ਵਿੱਚ ਸਾਰੇ ਨਕ੍ਸ਼੍ਤ੍ਰ ਆਪਣਾ ਚਕ੍ਰ ਪੂਰਾ ਕਰਨ, ਉਹ "ਨਾਕ੍ਸ਼੍ਤ੍ਰਮਾਸ." ਇਹ ਅਸ਼੍ਵਿਨੀ ਨਛਤ੍ਰ ਤੋਂ ਆਰੰਭ ਹੋਕੇ ਰੇਵਤੀ ਨਕ੍ਸ਼੍ਤ੍ਰ ਤੇ ਸਮਾਪਤ ਹੁੰਦਾ ਹੈ. "ਉਰਜ ਮਾਸ ਕੀ ਪੂਰਨਮਾਸੀ." (ਨਾਪ੍ਰ) ਉਰ੍ਜ (ਕੱਤਕ) ਦੀ ਪੂਰਨਮਾਸੀ। ੨. ਚੰਦ੍ਰਮਾ। ੩. ਸੰ. ਮਾਂਸ. "ਹਡੁ ਚੰਮੁ ਤਨੁ ਮਾਸ." (ਮਃ ੧. ਵਾਰ ਮਲਾ) ੪. ਭਾਵ- ਦੇਹ. ਸ਼ਰੀਰ. "ਸਾਸੁ ਮਾਸੁ ਸਭ ਜੀਉ ਤੁਮਾਰਾ." (ਧਨਾ ਮਃ ੧) "ਪ੍ਰਿਥਮੇ ਸਾਸ ਨ ਮਾਸ ਸਨ." (ਭਾਗੁ) ੫. ਫ਼ਾ. [ماش] ਮਾਸ਼. ਮਾਂਹ. ਸੰ. ਮਾਸ. ਉੜਦ. ਦੇਖੋ, ਮਾਂਹ ੨। ੬. ਅ਼. [معش] ਮਆ਼ਸ਼. ਗੁਜ਼ਾਰਾ. ਨਿਰਵਾਹ ਦਾ ਸਾਧਨ। ੭. ਰੋਜ਼ੀ. ਉਪਜੀਵਿਕਾ....
ਸੰ. ਨਾਡਿ- ਨਾਡਿਕਾ. ਸੰਗ੍ਯਾ- ਰਗ. Artery। ੨. ਨਬਜ। ੩. ਥੋਥੀ ਨਲਕੀ। ੪. ਨਾੜੀਆਂ (ਆਂਦਰਾਂ) ਦੀ ਵੱਟੀਹੋਈ ਰੱਸੀ. ਚਮੜੇ ਦੀ ਰੱਸੀ।#੫. ਛੀ ਕਣ (ਖਿਨ) ਭਰ ਸਮਾਂ, ਕਿਤਨਿਆਂ ਨੇ ਅੱਧਾ ਮੁਹੂਰਤ ਨਾੜੀ ਮੰਨਿਆ ਹੈ....
ਸੰ. पिञ्जर. ਵਿ- ਪੀਲਾ. ਜ਼ਰਦ। ੨. ਸੰ. पिञ्जर. ਪੰਜਰ. ਸੰਗ੍ਯਾ- ਪੰਛੀ ਦੇ ਰੱਖਣ ਦਾ ਪਿੰਜਰਾ. "ਤੂੰ ਪਿੰਜਰੁ ਹਉ ਸੂਅਟਾ ਤੋਰ." (ਗਉ ਕਬੀਰ) ੩. ਦੇਹ ਦਾ ਢਾਂਚਾ. ਹੱਡੀਆਂ ਦਾ ਕਰਁਗ Skelton. "ਕਾਗਾ! ਚੂੰਡਿ ਨ ਪਿੰਜਰਾ." (ਸ. ਫਰੀਦ) ੪. ਭਾਵ- ਦੇਹ. ਸ਼ਰੀਰ. "ਜਿਸ ਪਿੰਜਰ ਮੈ ਬਿਰਹਾ ਨਹੀ, ਸੋ ਪਿੰਜਰੁ ਲੈ ਜਾਰਿ." (ਵਾਰ ਸ੍ਰੀ ਮਃ ੨)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...