hātēहाते
ਨਾਸ਼ ਹੋਏ. ਦੋਖੇ, ਹਤ. "ਕੋਟਿ ਦੋਖ ਰੋਗਾ ਪ੍ਰਭੁ ਦ੍ਰਿਸਟਿ ਤੁਹਾਰੀ ਹਾਤੇ." (ਦੇਵ ਮਃ ੫) ੨. ਹਾਤਾ ਦਾ ਬਹੁ ਵਚਨ.
नाश होए. दोखे, हत. "कोटि दोख रोगा प्रभु द्रिसटि तुहारी हाते." (देव मः ५) २. हाता दा बहु वचन.
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਕ੍ਰਿ. ਵਿ- ਦੂਸਿਤ ਕਰਨ ਪੁਰ. "ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ." (ਸ. ਕਬੀਰ) ੨. ਦੂਸਿਤ (ਕਲੰਕਿਤ) ਕੀਤੇ....
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਦੋਖ, ਦੋਸ ੧. "ਦੋਖ ਕਰਿ ਕਰਿ ਜੋਰੀ." (ਬਿਹਾ ਛੰਤ ਮਃ ੫) ਪਾਪ ਕਰਕੇ ਮਾਇਆ ਜੋੜੀ। ੨. ਦੇਖੋ, ਦੋਸ ੨. "ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ." (ਆਸਾ ਰਵਿਦਾਸ) ੩. ਦ੍ਵੇਸ ਦੀ ਥਾਂ ਭੀ ਦੋਖ ਸ਼ਬਦ ਆਇਆ ਹੈ. "ਰਾਗ ਦੋਖ ਤੇ ਨਿਆਰੋ." (ਸੂਹੀ ਛੰਤ ਮਃ ੫) "ਰਾਗ ਦੋਖ ਨਿਰਦੋਖ ਹੈ." (ਭਾਗੁ)...
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ....
ਸੰ. दृष्टि. ਸੰਗ੍ਯਾ- ਨੇਤ੍ਰ ਦੀ ਸ਼ਕਤਿ. ਨਜਰ. "ਦ੍ਰਿਸਟਿ ਆਵੈ ਸਭ ਏਕੰਕਾਰ." (ਗਉ ਮਃ ੫) ੨. ਨੇਤ੍ਰ। ੩. ਧ੍ਯਾਨ. ਵਿਚਾਰ। ੪. ਦੇਖੋ, ਦ੍ਰਿਸਟਿ ਅਨਦ੍ਰਿਸਟਿ....
ਸਰਵ- ਆਪ ਦਾ. ਆਪ ਦੀ. ਤੁਮ੍ਹਾਰਾ. ਤੁਮ੍ਹਾਰੀ. ਤੇਰੀ. ਤੇਰਾ. "ਗੋਬਿੰਦ ਦਾਸ ਤੁਹਾਰ. (ਰਾਮਾਵ) "ਨਾਮ ਤੁਹਾਰਉ ਲੀਨਉ." (ਸੋਰ ਮਃ ੯) "ਭਗਤ ਤੁਹਾਰਾ ਸੋਈ." (ਸੂਹੀ ਮਃ ੫) "ਕੋਟਿ ਦੋਖ ਰੋਗਾ ਪ੍ਰਭੁ ਦ੍ਰਿਸਟਿ ਤੁਹਾਰੀ ਹਾਤੇ." (ਦੇਵ ਮਃ ੫) "ਨਾਨਕ ਸਰਣਿ ਤੁਹਾਰੀਆ." (ਮਾਰੂ ਮਃ ੧)...
ਨਾਸ਼ ਹੋਏ. ਦੋਖੇ, ਹਤ. "ਕੋਟਿ ਦੋਖ ਰੋਗਾ ਪ੍ਰਭੁ ਦ੍ਰਿਸਟਿ ਤੁਹਾਰੀ ਹਾਤੇ." (ਦੇਵ ਮਃ ੫) ੨. ਹਾਤਾ ਦਾ ਬਹੁ ਵਚਨ....
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਅ਼. [اِحاطہ] ਇਹ਼ਾਤ਼ਹ. ਘੇਰਾ. ਵਲਗਣ। ੨. ਦੇਸ਼ ਦਾ ਮੰਡਲ। ੩. ਦੇਖੋ, ਹਤ। ੪. ਪਹਾੜੀ ਮੁਸਲਮਾਨ ਜੋ ਪੰਜਾਬ ਵਿੱਚ ਭਾਰ ਢੋਂਦੇ ਅਤੇ ਲੱਕੜਾਂ ਪਾੜਦੇ ਹਨ, ਉਨ੍ਹਾਂ ਦੀ ਭੀ ਹਾਤਾ ਸੰਗ੍ਯਾ ਹੈ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....