hārāहारा
ਵਿ- ਹਾਰਿਆ ਹੋਇਆ. ਪਰਾਜੈ ਨੂੰ ਪ੍ਰਾਪਤ ਹੋਇਆ. ਹਾਰ ਗਿਆ. "ਕਰਤ ਪਾਪ ਅਬ ਹਾਰਾ." (ਜੈਤ ਮਃ ੯) ੨. ਪ੍ਰਤ੍ਯ- ਵਾਲਾ."ਸਦਣਹਾਰਾ ਸਿਮਰੀਐ." (ਸੋਹਿਲਾ) ੩. ਸੰ. ਹਰਾਲਯ. ਹਰ (ਅਗਨਿ) ਦਾ ਆਲਯ (ਘਰ). ਸੰਗ੍ਯਾ- ਇੱਕ ਢੋਲ ਦੀ ਸ਼ਕਲ ਦਾ ਮਿੱਟੀ ਦਾ ਪਾਤ੍ਰ, ਜਿਸ ਵਿੱਚ ਪਾਥੀ ਆਦਿ ਨਾਲ ਜਲਾਕੇ ਦੁੱਧ ਸਾਗ ਖਿਚੜੀ ਆਦਿਕ ਪਕਾਉਂਦੇ ਹਨ.
वि- हारिआ होइआ. पराजै नूं प्रापत होइआ. हार गिआ. "करत पाप अब हारा." (जैत मः ९) २. प्रत्य- वाला."सदणहारा सिमरीऐ." (सोहिला) ३. सं. हरालय. हर (अगनि) दा आलय (घर). संग्या- इॱक ढोल दी शकल दा मिॱटी दा पात्र, जिस विॱच पाथी आदि नाल जलाके दुॱध साग खिचड़ी आदिक पकाउंदे हन.
ਵਿ- ਪਰਾਜੈ ਨੂੰ ਪ੍ਰਾਪਤ ਹੋਇਆ। ੨. ਬਲ ਰਹਿਤ ਹੋਇਆ....
ਸੰਗ੍ਯਾ- ਹਾਰ. ਸ਼ਿਕਸ੍ਤ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਸੰਗ੍ਯਾ- ਪਰਾਜਯ. ਸ਼ਿਕਸ੍ਤ. ਦੇਖੋ, ਹਾਰੀ. "ਰਨ ਹਾਰ ਨਿਹਾਰ ਭਏ ਬਲ ਰੀਤੇ." (ਚੰਡੀ ੧) ੨. ਸੰ. ਮੋਤੀ ਫੁੱਲ ਆਦਿਕ ਦੀ ਮਾਲਾ. "ਹਾਰ ਡੋਰ ਰਸ ਪਾਟ ਪਟੰਬਰ." (ਤੁਖਾ ਬਾਰਹਮਾਹਾ) ੩. ਵਿ- ਹਰਣ ਵਾਲਾ. ਲੈ ਜਾਣ ਵਾਲਾ. ਢੋਣ ਵਾਲਾ. "ਰਾਮ ਭਗਤ ਕੇ ਪਾਨੀਹਾਰ." (ਗੌਂਡ ਮਃ ੫) ੪. ਪ੍ਰਤ੍ਯ- ਵਾਨ. ਵਾਲਾ. "ਦੇਖੈਗਾ ਦੇਵਣਹਾਰ." (ਸੋਹਿਲਾ) ੫. ਦੇਖੋ, ਸਵੈਯੇ ਦਾ ਰੂਪ ੧੮....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਕਰਦਾ ਹੈ। ੨. ਕਰਤਵ੍ਯ. ਕਰਮ. "ਨਾਨਾ ਕਰਤ ਨ ਛੂਟੀਐ." (ਓਅੰਕਾਰ) ੩. ਕਰਤਾ. "ਹੇ ਗੋਬਿੰਦ ਕਰਤ ਮਇਆ." (ਸਹਸ ਮਃ ੫) ਹੇ ਕ੍ਰਿਪਾ ਕਰਤਾ ਗੋਬਿੰਦ। ੪. ਸੰ. कर्त्त् ਕਰ੍ਤ. ਭੇਦ. ਵਿਭਾਗ। ੫. ਟੋਆ. ਗਰਤ। ੬. ਅ਼. [کّرت] ਕੱਰਤ. ਬਾਰੀ. ਦਫ਼ਹ. ਨੌਬਤ....
ਸੰ. पाप. ਸੰਗ੍ਯਾ- ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ. ਗੁਨਾਹ. ਕੁਕਰਮ. "ਪਰਹਰਿ ਪਾਪੁ ਪਛਾਣੈ ਆਪ." (ਓਅੰਕਾਰ) ੨. ਵਿ- ਪਾਪੀ। ੩. ਨੀਚ। ੪. ਅਸ਼ੁਭ. ਅਮੰਗਲ.#ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ- ਹਿੰਸਾ, ਚੋਰੀ. ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ. ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.#ਮਨੁ ਸਿਮ੍ਰਿਤਿ ਦੇ ੧੧. ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ, ਪਾਤਕ ੨.#ਗੁਰਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਿਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.#ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ. ਦੇਖੋ, ਸੱਤ ਕੁਕਰਮ....
ਵਿ- ਹਾਰਿਆ ਹੋਇਆ. ਪਰਾਜੈ ਨੂੰ ਪ੍ਰਾਪਤ ਹੋਇਆ. ਹਾਰ ਗਿਆ. "ਕਰਤ ਪਾਪ ਅਬ ਹਾਰਾ." (ਜੈਤ ਮਃ ੯) ੨. ਪ੍ਰਤ੍ਯ- ਵਾਲਾ."ਸਦਣਹਾਰਾ ਸਿਮਰੀਐ." (ਸੋਹਿਲਾ) ੩. ਸੰ. ਹਰਾਲਯ. ਹਰ (ਅਗਨਿ) ਦਾ ਆਲਯ (ਘਰ). ਸੰਗ੍ਯਾ- ਇੱਕ ਢੋਲ ਦੀ ਸ਼ਕਲ ਦਾ ਮਿੱਟੀ ਦਾ ਪਾਤ੍ਰ, ਜਿਸ ਵਿੱਚ ਪਾਥੀ ਆਦਿ ਨਾਲ ਜਲਾਕੇ ਦੁੱਧ ਸਾਗ ਖਿਚੜੀ ਆਦਿਕ ਪਕਾਉਂਦੇ ਹਨ....
ਸੰ. ਜਯਤਿ. ਸੰਗ੍ਯਾ- ਵਿਜਯ. ਜੀਤ. ਫ਼ਤੇ। ੨. ਗੁਰੂ ਅਰਜਨ ਸਾਹਿਬ ਦਾ ਸਿੱਖ, ਜੋ ਸਿੰਗਾਰੂ ਦਾ ਭਾਈ ਸੀ. ਇਸ ਨੇ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਵਿੱਚ ਭਰਤੀ ਹੋਕੇ ਵਡੀ ਵੀਰਤਾ ਦਿਖਾਈ। ੩. ਜੈਤ ਸੇਠ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ. ਜਗਤ ਸੇਠ ਇਸ ਤੋਂ ਭਿੰਨ ਹੈ। ੪. ਦੇਖੋ, ਨਾਰਾਯਣਾ। ੫. ਦੇਖੋ, ਪਟਨਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਬੁਲਾਉਣ ਵਾਲਾ. ੨. ਤਲਬ ਕਰਨ ਵਾਲਾ. "ਸਦਣਹਾਰਾ ਸਿਮਰੀਐ." (ਸੋਹਿਲਾ)...
ਸੰਗ੍ਯਾ- ਆਨੰਦ ਦਾ ਗੀਤ. ਸ਼ੋਭਨ ਸਮੇਂ ਵਿੱਚ ਗਾਇਆ ਗੀਤ. "ਮੰਗਲ ਗਾਵਹੁ ਤਾ ਪ੍ਰਭੁ ਭਾਵਹੁ ਸੋਹਿਲੜਾ ਜੁਗ ਚਾਰੇ." (ਸੂਹੀ ਛੰਤ ਮਃ ੧) "ਕਹੈ ਨਾਨਕ ਸਬਦ ਸੋਹਿਲਾ ਸਤਿਗੁਰੂ ਸੁਣਾਇਆ." (ਅਨੰਦੁ) ੨. ਸੁ (ਉੱਤਮ) ਹੇਲਾ (ਖੇਲ) ਹੈ ਜਿਸ ਵਿੱਚ ਅਜੇਹਾ ਕਾਵ੍ਯ। ੩. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸੋਹਿਲਾ" ਸਿਰਲੇਖ ਹੇਠ ਇੱਕ ਖਾਸ ਬਾਣੀ, ਜਿਸ ਦਾ ਪੜ੍ਹਨਾ ਸੌਣ ਵੇਲੇ ਵਿਧਾਨ ਹੈ. "ਤਿਤੁ ਘਰਿ ਗਾਵਹੁ ਸੋਹਿਲਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋਈ ਹੈ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰ. आलय. ਸੰਗ੍ਯਾ- ਘਰ. ਗ੍ਰਿਹ। ੨. ਜਗਾ. ਸਥਾਨ. ਥਾਂ. "ਸਰਬ ਅਰਥ ਆਲਯਹ." (ਸਹਸ ਮਃ ੫) ਹਾਹਾ ਵਿਸਰਗਾਂ ਦੇ ਥਾਂ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਵਿੱਚੋਂ ਖੋਦੀ ਅਤੇ ਲੰਮੀ ਗੋਲ ਲਕੜੀ ਦੇ ਦੋਹੀਂ ਪਾਸੀਂ ਚਮੜਾ ਮੜ੍ਹਕੇ ਇਹ ਸਾਜ ਬਣਾਇਆ ਜਾਂਦਾ ਹੈ. ਇਸ ਮ੍ਰਿਦੰਗ ਜੇਹੇ ਬਾਜੇ ਨੂੰ ਖ਼ਮਦਾਰ ਲੱਕੜ ਦੇ ਡੱਗਿਆਂ ਨਾਲ ਗਲ ਵਿੱਚ ਲਟਕਾਕੇ ਵਜਾਉਂਦੇ ਹਨ. ਫ਼ਾ. [دُہل] ਦੁਹਲ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਦੇਖੋ, ਮਿਟੀ ਅਤੇ ਮਿਟੀਆ....
ਸੰ. ਸੰਗ੍ਯਾ- ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਰਤਨ। ੨. ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁਸ।#੩. ਨਾਟਕ ਦੇ ਨਾਇਕ ਨਾਇਕਾ ਆਦਿ। ੪. ਨਾਟਕ ਖੇਡਣ ਵਾਲੇ ਮਨੁੱਖ. ਨਟ। ੫. ਰਾਜਮੰਤ੍ਰੀ। ੬. ਇੱਕ ਤੋਲ, ਜੋ ਚਾਰ ਸੇਰ ਬਰਾਬਰ ਹੈ। ੭. ਪੱਤਾ. ਪਤ੍ਰ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਪੱਥਕੇ ਬਣਾਇਆ ਗੋਹੇ ਦਾ ਪਿੰਡ. ਗੋਬਰ ਦਾ ਉਪਲਾ। ੨. ਪਾਂਥ, ਰਾਹੀ. ਮੁਸਾਫ਼ਿਰ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ....
ਸੰ. ਸ਼ਾਕ. ਸੰਗ੍ਯਾ- ਸਬਜ਼ੀ. ਨਬਾਤ। ੨. ਸਰ੍ਹੋਂ ਪਾਲਕ ਆਦਿ ਦੀ ਭਾਜੀ....
ਸੰ. कृसरा ਕ੍ਰਿਸਰਾ. ਚਾਉਲ ਅਤੇ ਤਿਲਾਂ ਦਾ ਮਿਲਿਆ ਭੋਜਨ। ੨. ਚਾਵਲ ਮੂੰਗੀ ਅਥਵਾ ਮਾਹਾਂ ਦਾ ਮਿਲਿਆ ਅੰਨ. ਸੰ. खिच्चा ਖਿੱਚਾ। ੩. ਹੁਣ ਇਹ ਸ਼ਬਦ ਦੋ ਤਿੰਨ ਖਾਣ ਵਾਲੇ ਪਦਾਰਥ ਇਕੱਠੇ ਕਰਣ ਦੇ ਅਰਥ ਵਿੱਚ ਵਰਤੀਦਾ ਹੈ, ਅਤੇ ਕਈ ਵਸਤੂਆਂ ਦੇ ਮਿਲਾਪ ਦਾ ਬੋਧਕ ਭੀ ਹੈ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....