himaहिम
ਸੰ. ਸੰਗ੍ਯਾ- ਆਕਾਸ਼ ਤੋਂ ਗਾੜ੍ਹਾ ਹੋਕੇ ਡਿਗਿਆ ਹੋਇਆ ਜਲ. ਤੁਸਾਰ. ਬਰਫ਼। ੨. ਪੋਹ ਮਾਘ ਦੀ ਰੁੱਤ। ੩. ਚੰਦਨ। ੪. ਕਪੂਰ। ੫. ਵਿ- ਸੀਤਲ. ਠੰਢਾ.
सं. संग्या- आकाश तों गाड़्हा होके डिगिआ होइआ जल. तुसार. बरफ़। २. पोह माघ दी रुॱत। ३. चंदन। ४. कपूर। ५. वि- सीतल. ठंढा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਫ਼ਾ. [برف] ਸੰਗ੍ਯਾ- ਠੰਢ ਦੇ ਅਸਰ ਨਾਲ ਜਮਿਆ ਹੋਇਆ ਜਲ. ਹਿਮ. ਯਖ਼....
ਸੰਗ੍ਯਾ- ਹਿਮ ਰਿਤੁ ਦਾ ਮਹੀਨਾ. ਦੇਖੋ, ਪੋਖ। ੨. ਦੇਖੋ, ਪੋਹਣਾ....
ਸੰਗ੍ਯਾ- ਮਘਾ ਨਕ੍ਸ਼੍ਤ੍ਰ ਵਾਲੀ ਪੂਰਣਮਾਸੀ ਦਾ ਮਹੀਨਾ। ੨. ਇੱਕ ਪ੍ਰਸਿੱਧ ਕਵਿ, ਜੋ ਦੱਤਕ ਦਾ ਪੁਤ੍ਰ "ਸ਼ਿਸ਼ੁਪਾਲਵਧ" ਕਾਵ੍ਯ ਦਾ ਕਰਤਾ ਹੋਇਆ ਹੈ.¹ ਦੇਖੋ, ਖਟਕਾਵ੍ਯ। ੩. ਮਗਧ ਦੇਸ਼ ਨੂੰ ਭੀ ਕਈ ਕਵੀਆਂ ਨੇ ਮਾਘ ਲਿਖਿਆ ਹੈ. "ਮਾਘ ਦੇਸ ਕੇ ਮਘੇਲੇ." (ਅਕਾਲ)...
ਦੇਖੋ, ਰਿਤੁ ਅਤੇ ਰੁਤਿ....
ਸੰ. चन्दन ਸੰਗ੍ਯਾ- ਇੱਕ ਸੁਗੰਧ ਵਾਲਾ ਬਿਰਛ ਅਤੇ ਉਸ ਦਾ ਕਾਠ, ਜੋ ਸਭ ਦੇ ਚਿੱਤ ਨੂੰ ਚਦਿ (ਪ੍ਰਸੰਨ) ਕਰਦਾ ਹੈ. ਸ਼੍ਰੀਗੰਧ. ਸੰਦਲ. L. Santalum album. ਇਹ ਮੈਸੋਰ ਦੇ ਇਲਾਕੇ ਅਤੇ ਮਦਰਾਸ ਦੇ ਦੱਖਣੀ ਭਾਗ ਵਿੱਚ ਬਹੁਤ ਹੁੰਦਾ ਹੈ. ਇਸ ਦੀ ਤਾਸੀਰ ਸਰਦ ਤਰ ਹੈ. ਚੰਦਨ ਦੇ ਕਾਠ ਤੋਂ ਕੱਢਿਆ ਤੇਲ ਬਹੁਤ ਸੁਗੰਧ ਵਾਲਾ ਹੁੰਦਾ ਹੈ. ਇਸੇ ਤੋਂ ਸਾਰੇ ਇਤਰ ਬਣਾਏ ਜਾਂਦੇ ਹਨ ਅਤੇ ਅਨੇਕ ਰੋਗਾਂ ਲਈ ਵਰਤੀਦਾ ਹੈ. ਚੰਦਨ ਘਸਾਕੇ ਦੇਵਤਾ ਨੂੰ ਚੜ੍ਹਾਇਆ ਜਾਂਦਾ ਹੈ. ਮੱਥੇ ਤੇ ਟਿੱਕਾ ਅਨੇਕ ਹਿੰਦੁ ਲਾਉਂਦੇ ਹਨ. ਗਰਮੀ ਤੋਂ ਹੋਈ ਸਿਰ ਪੀੜ ਨੂੰ ਇਸ ਦਾ ਮੱਥੇ ਤੇ ਕੀਤਾ ਲੇਪ ਬਹੁਤ ਗੁਣਕਾਰੀ ਹੈ. ਚੰਦਨ ਦਾ ਸ਼ਰਬਤ ਪਿੱਤ ਤੋਂ ਹੋਏ ਤਾਪ ਨੂੰ ਦੂਰ ਕਰਦਾ ਹੈ. ਚੰਦਨ ਦੇ ਕਾਠ ਤੇ ਚਿਤਾਈ ਦਾ ਕੰਮ ਬਹੁਤ ਸੁੰਦਰ ਹੁੰਦਾ ਹੈ. ਇਸ ਤੋਂ ਬਣੇ ਕਲਮਦਾਨ ਡੱਬੇ ਆਦਿਕ ਦੂਰ ਦੂਰ ਜਾਂਦੇ ਅਤੇ ਬਹੁਤ ਮੁੱਲ ਪਾਉਂਦੇ ਹਨ. "ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ." (ਵਾਰ ਜੈਤ) ੨. ਇੱਕ ਕਵਿ, ਜੋ ਗੂਢ ਅਰਥ ਵਾਲਾ ਸਵੈਯਾ ਬਣਾਕੇ ਦਸ਼ਮੇਸ਼ ਦੇ ਦਰਬਾਰ ਹਾਜਿਰ ਹੋਇਆ ਸੀ ਅਤੇ ਖ਼ਿਆਲ ਕਰਦਾ ਸੀ ਕਿ ਕੋਈ ਇਸ ਦਾ ਅਰਥ ਨਹੀਂ ਕਰ ਸਕੇਗਾ, ਪਰ ਕਵਿ ਧੰਨਾ ਸਿੰਘ ਨੇ ਇਸ ਦਾ ਹੰਕਾਰ ਦੂਰ ਕਰ ਦਿੱਤਾ. ਦੇਖੋ, ਧੰਨਾ ਸਿੰਘ....
ਸੰ. ਕਪੂਰ. ਸੰਗ੍ਯਾ- ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਚਿੱਟਾ ਸੁਗੰਧ ਵਾਲਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.#ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। ੨. ਇੱਕ ਖਤ੍ਰੀ ਗੋਤ੍ਰ। ੩. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ, ਕਰਪੂਰ....
ਵਿ- ਸ਼ੀਤਲ. ਠੰਢਾ. ਸਰਦ. "ਸੀਤਲ ਹਰਿ ਹਰਿ ਨਾਮੁ." (ਆਸਾ ਮਃ ੫) ੨. ਸੰਗ੍ਯਾ- ਚੰਦ੍ਰਮਾ। ੩. ਚੰਦਨ. ਕਪੂਰ। ੪. ਮੋਤੀ। ੫. ਸੇਚਿਤ ਜਲ. ਜਲ ਸੇਚਿਤ ਦਾ ਸੰਖੇਪ. "ਮਾਰੂ ਤੇ ਸੀਤਲੁ ਕਰੇ." (ਮਾਰੂ ਮਃ ੩) ਮਰੁ ਭੂਮੀ ਤੋਂ ਰੌਣੀ ਦੀ ਜ਼ਮੀਨ ਬਣਾ ਦਿੱਤੇ....
ਵਿ- ਸੀਤਲ. ਸਰਦ। ੨. ਸ਼ਾਂਤ. ਕ੍ਰੋਧ ਰਹਿਤ। ੩. ਸੁਸਤ. ਆਲਸੀ। ੪. ਨਾਮਰਦ. ਮੈਥੁਨਸ਼ਕਤਿ ਰਹਿਤ....