hiradhēa, hiradhāहिरदय, हिरदा
ਸੰ. हृदय ਹ੍ਰਿਦਯ ਸੰਗ੍ਯਾ- ਅੰਤਹਕਰਣ. ਮਨ. ਦਿਲ. "ਹਿਰਦਾ ਸੁਧ ਬ੍ਰਹਮੁ ਬੀਚਾਰੈ." (ਗਉ ਮਃ ੫) ੨. ਹਿਰਦੇ ਵਿੱਚ ਨਿਵਾਸ ਕਰਨ ਵਾਲਾ, ਪਾਰਬ੍ਰਹਮ. ਦੇਖੋ, ਛਾਂਦੋਗ ਉਪਨਿਸਦ- "ਹ੍ਰਿਦ੍ਯਯੰ ਤਸ੍ਮਾਤ੍ ਹ੍ਰਿਦਯੰ." "ਹਿਰਦੈ ਰਿਦੈ ਨਿਹਾਲ." (ਵਾਰ ਮਾਝ ਮਃ ੧) ਮਨ ਵਿੱਚ ਕਰਤਾਰ ਨੂੰ ਦੇਖ। ੩. ਛਾਤੀ. ਸੀਨਾ. "ਜੈਸੇ ਆਂਡੋ ਹਿਰਦੇ ਮਾਹਿ." (ਮਾਲੀ ਮਃ ੫) ਪੰਛੀ ਆਪਣੇ ਅੰਡੇ ਨੂੰ ਛਾਤੀ ਹੇਠ ਲੈਕੇ ਪਾਲਨ ਕਰਦਾ ਹੈ.
सं. हृदय ह्रिदय संग्या- अंतहकरण. मन. दिल. "हिरदा सुध ब्रहमु बीचारै." (गउ मः ५) २. हिरदे विॱच निवास करन वाला, पारब्रहम. देखो, छांदोग उपनिसद- "ह्रिद्ययं तस्मात् ह्रिदयं." "हिरदै रिदै निहाल." (वार माझ मः १) मन विॱच करतार नूं देख। ३. छाती. सीना. "जैसे आंडो हिरदे माहि." (माली मः ५) पंछी आपणे अंडे नूं छाती हेठ लैके पालन करदा है.
ਸੰ. ह्रद ਅਤੇ हृदय ਸੰਗ੍ਯਾ- ਅੰਤਹਕਰਣ. ਮਨ. ਰਿਦਾ। ੨. ਛਾਤੀ. ਉਰ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. अन्तः करण. ਸੰਗ੍ਯਾ- ਅੰਤਰ ਦੀ ਇੰਦ੍ਰੀ (ਇੰਦ੍ਰਿਯ) ਜਿਸ ਦੇ ਸੰਜੋਗ ਨਾਲ ਬਾਹਰਲੀਆਂ ਇੰਦ੍ਰੀਆਂ ਕਾਰਜ ਕਰਦੀਆਂ ਹਨ. ਇਸ ਦੇ ਚਾਰ ਭੇਦ ਹਨ-#੧. ਮਨ, ਜਿਸ ਕਰਕੇ ਸੰਕਲਪ ਵਿਕਲਪ ਫੁਰਦੇ ਹਨ.#੨. ਬੁੱਧਿ, ਜਿਸਤੋਂ ਵਿਚਾਰ ਅਤੇ ਨਿਸ਼ਚਾ ਹੁੰਦਾ ਹੈ.#੩. ਚਿੱਤ, ਜਿਸ ਕਰਕੇ ਸ੍ਮਰਣ (ਚੇਤਾ) ਹੁੰਦਾ ਹੈ.#੪. ਅਹੰਕਾਰ, ਜਿਸ ਤੋਂ ਪਦਾਰਥਾਂ ਨਾਲ ਆਪਣਾ ਸੰਬੰਧ ਹੁੰਦਾ ਹੈ. ਮਮਤ੍ਵ. ਮਮਤਾ. ਸਤਿਗੁਰੂ ਨਾਨਕ ਦੇਵ ਨੇ ਜਪੁ ਜੀ ਵਿੱਚ ਇਨ੍ਹਾਂ ਦਾ ਜਿਕਰ ਕੀਤਾ ਹੈ- "ਤਿਥੈ ਘੜੀਐ ਸੁਰਤਿ (ਚਿੱਤ) ਮਤਿ (ਮਮਤ੍ਵ- ਅਹੰਕਾਰ) ਮਨਿ, ਬੁਧਿ."...
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਸੰ. हृदय ਹ੍ਰਿਦਯ ਸੰਗ੍ਯਾ- ਅੰਤਹਕਰਣ. ਮਨ. ਦਿਲ. "ਹਿਰਦਾ ਸੁਧ ਬ੍ਰਹਮੁ ਬੀਚਾਰੈ." (ਗਉ ਮਃ ੫) ੨. ਹਿਰਦੇ ਵਿੱਚ ਨਿਵਾਸ ਕਰਨ ਵਾਲਾ, ਪਾਰਬ੍ਰਹਮ. ਦੇਖੋ, ਛਾਂਦੋਗ ਉਪਨਿਸਦ- "ਹ੍ਰਿਦ੍ਯਯੰ ਤਸ੍ਮਾਤ੍ ਹ੍ਰਿਦਯੰ." "ਹਿਰਦੈ ਰਿਦੈ ਨਿਹਾਲ." (ਵਾਰ ਮਾਝ ਮਃ ੧) ਮਨ ਵਿੱਚ ਕਰਤਾਰ ਨੂੰ ਦੇਖ। ੩. ਛਾਤੀ. ਸੀਨਾ. "ਜੈਸੇ ਆਂਡੋ ਹਿਰਦੇ ਮਾਹਿ." (ਮਾਲੀ ਮਃ ੫) ਪੰਛੀ ਆਪਣੇ ਅੰਡੇ ਨੂੰ ਛਾਤੀ ਹੇਠ ਲੈਕੇ ਪਾਲਨ ਕਰਦਾ ਹੈ....
ਸੰਗ੍ਯਾ- ਖਬਰ. ਸਮਾਚਾਰ। ੨. ਹੋਸ਼. ਬੁੱਧਿ. "ਸੁਧ ਜਬ ਤੇ ਹਮ ਧਰੀ." (ਚਰਿਤ੍ਰ ੨੨) ੩. ਸ਼ੁੱਧ. ਵਿ- ਸਾਫ. ਸ਼੍ਵੱਛ. "ਤਬ ਹੋਏ ਮਨ ਸੁਧ ਪਰਾਨੀ." (ਰਾਮ ਮਃ ੫) ੪. ਨਿਰਦੋਸ. "ਸੁਧੁ ਭਤਾਰੁ ਹਰਿ ਛੋਡਿਆ." (ਵਾਰ ਸੂਹੀ ਮਃ ੩) ੫. ਖ਼ਾਲਿਸ. ਨਿਰੋਲ। ੬. ਸੁਧਾ (ਅਮ੍ਰਿਤ) ਲਈ ਭੀ ਸੁਧ ਸ਼ਬਦ ਆਇਆ ਹੈ. ਦੇਖੋ, ਸੁਧਰਸ। ੭. ਸੰ. शुध ਧਾ- ਪਵਿਤ੍ਰ ਹੋਣਾ. ਪਾਕ ਹੋਣਾ....
ਦੇਖੋ, ਬ੍ਰਹਮ। ੨. ਆਤਮਾ. "ਅੰਤਰਿ ਬ੍ਰਹਮੁ ਨ ਚੀਨਈ." (ਮਃ ੩. ਵਾਰ ਸ੍ਰੀ) ੩. ਵੇਦ. "ਗੁਰਮੁਖਿ ਬਾਣੀ ਬ੍ਰਹਮੁ ਹੈ." (ਸ੍ਰੀ ਮਃ ੩) ੪. ਬ੍ਰਹ੍ਮਾ. ਚਤੁਰਾਨਨ. "ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲੁ ਸੰਕਰਦੇਉ."¹ (ਆਸਾ ਕਬੀਰ) ੫. ਪ੍ਰਾਣ. ਸ੍ਵਾਸ. "ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ." (ਆਸਾ ਕਬੀਰ)...
ਸੰ. निवास्. ਧਾ- ਢਕਣਾ(ਆਛਾਦਨ ਕਰਨਾ), ਲਪੇਟਣਾ। ੨. ਸੰਗ੍ਯਾ- ਘਰ. ਰਹਿਣ ਦੀ ਥਾਂ। ੩. ਵਸਤ੍ਰ। ੪. ਰਹਾਇਸ਼. ਰਹਿਣ ਦਾ ਭਾਵ. "ਸਾਧ- ਸੰਗਿ ਪ੍ਰਭ ਦੇਹੁ ਨਿਵਾਸ." (ਸੁਖਮਨੀ) ੫. ਵਿਸ਼੍ਰਾਮ. ਟਿਕਾਉ. "ਮੀਨ ਨਿਵਾਸ ਉਪਜੈ ਜਲ ਹੀ ਤੇ." (ਮਲਾ ਅਃ ਮਃ ੧) ੬. ਸੰ. ਨਿਰ੍ਵਾਸ. ਬਾਹਰ ਕੱਢਣ ਦੀ ਕ੍ਰਿਯਾ. "ਨੀਚਰੂਖ ਤੇ ਊਚ ਭਏ ਹੈਂ ਗੰਧ ਸੁਗੰਧ ਨਿਵਾਸਾ." (ਆਸਾ ਰਵਿਦਾਸ) ਇਰੰਡ ਦੀ ਗੰਧ ਨਿਰ੍ਵਾਸ ਕਰਕੇ, ਚੰਦਨ ਦੀ ਸੁਗੰਧ ਸਹਿਤ ਹੋਏ ਹਾਂ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਸੰ. छान्दोग्य ਸਾਮਵੇਦ ਦੀ ਇੱਕ ਉਪਨਿਸ੍ਦ। ੨. ਸਾਮਵੇਦ ਦਾ ਇੱਕ ਬ੍ਰਾਹਮਣਭਾਗ, ਜਿਸ ਦੇ ਪਹਿਲੇ ਦੋ ਭਾਗਾਂ ਵਿੱਚ ਵਿਆਹ ਆਦਿ ਸੰਸਕਾਰਾਂ ਦਾ ਵਰਣਨ ਹੈ ਅਤੇ ਅੱਠ ਭਾਗ (ਪ੍ਰਾਪਠਕਾਂ) ਵਿੱਚ ਉਪਨਿਸਦ੍ ਹੈ. ਇਸ ਪੁਰ ਸ਼ੰਕਰਾਚਾਰਯ ਦਾ ਉੱਤਮ ਭਾਸ਼੍ਯ ਹੈ. ਛਾਂਦੋਗ੍ਯ ਉਪਨਿਸਦ੍ ਵਿੱਚ ਓਅੰ ਦੀ ਵ੍ਯਾਖ੍ਯਾ, ਯੱਗਾਂ ਦੀ ਵਿਧੀ ਅਤੇ ਆਤਮਵਿਦ੍ਯਾ ਦਾ ਵਰਣਨ ਹੈ....
ਸੰ. उपनिषद. ਸੰਗ੍ਯਾ- ਪਾਸ ਨਿਸਦ (ਬੈਠਣ) ਦੀ ਕ੍ਰਿਯਾ. ਗੁਰੂਦੇ ਪਾਸ ਉਪਦੇਸ਼ ਸੁਣਨ ਲਈ ਬੈਠਣਾ। ੨. ਵੇਦਬ੍ਰਾਹਮਣਾਂ ਦੇ ਓਹ ਭਾਗ, , ਜਿਨ੍ਹਾਂ ਵਿੱਚ ਆਤਮਵਿਦ੍ਯਾ ਦਾ ਨਿਰੂਪਣ ਹੈ. ਇਨ੍ਹਾਂ ਗ੍ਰੰਥਾਂ ਦੀ ਗਿਣਤੀ ੧੭੦ ਹੈ, ਪਰ ਮੁੱਖ ੧੦. ਹਨ- ਈਸ਼ਾਵਸ੍ਯ, ਕੇਨ, ਕਠਵੱਲੀ, ਪ੍ਰਸ਼੍ਨ, ਮੁੰਡਕ, ਮਾਂਡੂਕ੍ਯ, ਤੈਤਿੱਰੀਯ, ਐਤਰੇਯ, ਛਾਂਦੋਗ੍ਯ ਅਤੇ ਵ੍ਰਿਹਦਾਰਣ੍ਯਕ. "ਕਛੁ ਉਪਨਿਖਦ ਪਾਠ ਮੁੱਖ ਠਾਨਾ." (ਗੁਪ੍ਰਸੂ)#ਬਾਦਸ਼ਾਹ ਅਕਬਰ ਦੇ ਸਮੇਂ ਕੁਝ ਉਪਨਿਸਦਾਂ ਦਾ ਤਰਜੁਮਾ ਫ਼ਾਰਸੀ ਵਿੱਚ ਹੋਇਆ ਅਤੇ ਦਾਰਾਸ਼ਿਕੋਹ ਨੇ ਭੀ ਸਨ ੧੬੫੭ ਵਿੱਚ ਪੰਜਾਹ ਉਪਨਿਸਦਾਂ ਦਾ ਉਲਥਾ ਕਰਵਾਇਆ। ੩. ਨਿਰਜਨ ਅਸਥਾਨ. ਏਕਾਂਤ ਥਾਂ। ੪. ਧਰਮ....
ਸੰ. हृदये- ਹ੍ਰਿਦਯੇ. ਹ੍ਰਿਦਯ ਵਿੱਚ. ਦਿਲ ਮੇਂ. "ਜਾ ਰਿਦੈ ਸਚਾ ਹੋਇ." (ਵਾਰ ਆਸਾ) ੨. ਦੇਖੋ, ਰਿਦਯ। ੩. ਸੰ. हृद्य- ਹ੍ਰਿਦਯ. ਵਿ- ਮਨਭਾਵਨ ਮਨੋਹਰ. "ਰਿਦਾ ਪੁਨੀਤ ਰਿਦੈ ਹਰਿ ਬਸਿਓ." (ਸਾਰ ਮਃ ੫) "ਹਿਰਦੈ ਰਿਦੈ ਨਿਹਾਲੁ." (ਮਃ ੧. ਵਾਰ ਮਾਝ)...
ਫ਼ਾ. [نِہال] ਵਿ- ਪੂਰਣਕਾਮ. ਕਾਮਯਾਬ. ਮੁਰਾਦਮੰਦ. "ਹਰਿ ਜਪਿ ਭਈ ਨਿਹਾਲ ਨਿਹਾਲ." (ਕਾਨ ਪੜਤਾਲ ਮਃ ੪) ੨. ਦੇਖੋ, ਨਿਹਾਰ ਅਤੇ ਨਿਹਾਰਨਾ. "ਸਾਲ ਤਮਾਲ ਬਡੇ ਜਹਿਂ ਬ੍ਯਾਲ ਨਿਹਾਲ ਤਨੈ ਕਛੁ ਨਾ ਡਰਪੈਹੋਂ" (ਚਰਿਤ੍ਰ ੮੧) ਉਨ੍ਹਾਂ ਨੂੰ ਦੇਖ ਕੇ ਜ਼ਰਾਭੀ ਨਹੀਂ ਡਰਾਂਗੀ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਸੀਨਾ. ਵਕ੍ਸ਼੍ਸ੍ਥਲ. Thorax. "ਛਾਤੀ ਸੀਤਲ ਮਨ ਸੁਖੀ." (ਬਾਵਨ)...
ਦੇਖੋ, ਸਿਉਣਾ। ੨. ਫ਼ਾ. [سینہ] ਸੀਨਹ. ਸੰਗ੍ਯਾ- ਛਾਤੀ. ਉਰ. "ਸੀਤਲ ਮਨ ਸੀਨਾ ਰਾਮ." (ਬਿਲਾ ਛੰਤ ਮਃ ੫) "ਡਰਕੈ ਫਟਗੇ ਤਿਂਹ ਸਤ੍ਰੁਨ ਸੀਨੇ." (ਕ੍ਰਿਸਨਾਵ)...
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਸੰਗ੍ਯਾ- ਅੰਡ. ਅੰਡਾ. "ਜੈਸੇ ਆਂਡੋ ਹਿਰਦੇ ਮਾਹਿ." (ਮਾਲੀ ਮਃ ੫)...
ਕ੍ਰਿ- ਵਿ ਮਧ੍ਯ ਮੇਂ. ਭੀਤਰ. ਅੰਦਰਿ. "ਮਾਹਿ ਨਿਰੰਜਨੁ ਤ੍ਰਿਭਵਣ ਧਣੀ." (ਰਾਮ ਬੇਣੀ) ੨. ਅ਼. [مِیاہ] ਮਿਆਹ. ਸੰਗ੍ਯਾ- ਮਾਯ (ਜਲ) ਦਾ ਬਹੁਵਚਨ. "ਅਗਨਿ ਮਰੈ ਗੁਣ ਮਾਹਿ." (ਸ੍ਰੀ ਮਃ ੧) ੩. ਦੇਖੋ, ਮਾਹ....
ਭਾਈ ਫੇਰੂ ਦਾ ਪੋਤਾਚੇਲਾ ਮਹਾਤਮਾ ਸਾਧੂ, ਜੋ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦੀ ਸੇਵਾ ਵਿੱਚ ਹਾਜਿਰ ਰਿਹਾ। ੨. ਸੰ. मालिन्. ਵਿ- ਮਾਲਾ ਬਣਾਉਣ ਵਾਲਾ। ੩. ਸੰਗ੍ਯਾ- ਬਾਗ਼ਬਾਨ. "ਅਹਿਨਿਸ ਫੂਲ ਬਿਛਾਵੈ ਮਾਲੀ." (ਗਉ ਅਃ ਮਃ ੧) ੪. ਭਾਵ- ਕਰਤਾਰ, ਜਿਸ ਦਾ ਬਾਗ ਸੰਸਾਰ ਹੈ. "ਤਉ ਮਾਲੀ ਕੇ ਹੋਵਹੁ." (ਬਸੰ ਮਃ ੧) ੫. ਅ਼. [مالی] ਵਿ- ਮਾਲ (ਦੌਲਤ) ਸੰਬੰਧੀ। ੬. ਪੰਥ ਪ੍ਰਕਾਸ਼ ਦੇ ਕਰਤਾ ਸਰਦਾਰ ਰਤਨਸਿੰਘ ਨੇ ਕਪਤਾਨ ਮਰੇ Captain Murray ਨੂੰ ਭੀ ਮਾਲੀ ਲਿਖਿਆ ਹੈ. "ਜਰਨੈਲ ਆਗੇ ਥੋ ਮਾਲੀ ਕਪਤਾਨ." ਦੇਖੋ, ਮਰੇ....
ਦੇਖੋ, ਪਕ੍ਸ਼ੀ। ੨. ਤੀਰ। ੩. ਤੱਥਾ. ਦੱਥਾ. ਪੀੜੇਹੋਏ ਗੰਨੇ ਦਾ ਫੋਗ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਸੰ. ਸੰਗ੍ਯਾ- ਪਰਵਰਿਸ਼. ਰਕ੍ਸ਼੍ਣ. "ਪਾਲਹਿ ਅਕਿਰਤਘਨਾ." (ਬਿਹਾ ਛੰਤ ਮਃ ੫) "ਪਾਲੇ ਬਾਲਕ ਵਾਂਗਿ." (ਵਾਰ ਰਾਮ ੨. ਮਃ ੫) ੨. ਹਿੰ. पलना. ਪਲਨਾ. ਝੂਲਾ. "ਬਾਲਕ ਪਾਲਨ ਪਉਢੀਅਲੇ." (ਰਾਮ ਨਾਮ ਦੇਵ)...