hilaहिल
ਅ਼. [حِل] ਹ਼ਿੱਲ. ਵਿ- ਹਲਾਲ. ਧਰਮ ਅਨੁਸਾਰ ਯੋਗ। ੨. ਦੇਖੋ, ਹਿਲਣਾ.
अ़. [حِل] ह़िॱल. वि- हलाल. धरम अनुसार योग। २. देखो, हिलणा.
ਅ਼. [حلال] ਹ਼ਲਾਲ. ਧਰਮ ਅਨੁਸਾਰ ਜਿਸ ਦਾ ਵਰਤਣਾ ਯੋਗ ਹੈ. "ਮਾਰਣ ਪਾਹਿ ਹਰਾਮ ਮਹਿ, ਹੋਇ ਹਲਾਲ ਨ ਜਾਇ." (ਵਾਰ ਮਾਝ ਮਃ ੧) ੨. ਮੁਸਲਮਾਨੀ ਤਰੀਕੇ ਨਾਲ ਜਿਬਹਿ ਕੀਤੇ ਜੀਵ ਦਾ ਮਾਸ, ਜਿਸਦਾ ਖਾਣਾ ਇਸਲਾਮ ਮਤ ਅਨੁਸਾਰ ਹਲਾਲ ਹੈ. "ਜੀਅ ਜੁ ਮਾਰਹਿ ਜੋਰ ਕਰਿ ਕਹਿਤੇ ਹਹਿ ਜੁ ਹਲਾਲ." (ਸ. ਕਬੀਰ) ੩. ਜਿਬਹਿ. "ਹੋਇ ਹਲਾਲੁ ਲਗੈ ਹਕ ਜਾਇ." (ਵਾਰ ਰਾਮ ੧. ਮਃ ੧)...
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਕ੍ਰਿ- ਡੋਲਣਾ. ਚਲਾਇਮਾਨ ਹੋਣਾ। ੨. ਗਿੱਝਣਾ. ਪਰਚਣਾ. "ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ." (ਗਉ ਛੰਤ ਮਃ ੫) "ਹਿਲਿਓ ਔਰ ਵਸਤੁ ਲੈ ਜਾਵੈ." (ਗੁਪ੍ਰਸੂ)....