huna, huni, hunēहुण, हुणि, हुणे
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ.
क्रि. वि- अब. इस वेले. "हुणि कदि मिलीऐ प्रिअ तुधु भगवंता." (माझ मः ५) इस दा मूल संसक्रित अहनि अहनि है, जिस दा अरथ है दिन मे. भाव- अॱज दे दिन.
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਕ੍ਰਿ. ਵਿ- ਕਦਾ. ਕਬ. ਕਦੋਂ. "ਸਫਲ ਦਰਸਨ ਕਦਿ ਪਾਉ?" (ਸਾਰ ਮਃ ੫) "ਪਾਪ ਬਿਨਾਸੇ ਕਦਿਕੇ." (ਬਾਵਨ)...
ਸੰ. ਪ੍ਰਿਯ. ਵਿ- ਪ੍ਯਾਰਾ. "ਹੁਣ ਕਦਿ ਮਿਲੀਐ ਪ੍ਰਿਅ ਤੁਧ ਭਗਵੰਤਾ!" (ਮਾਝ ਮਃ ੫) ੨. ਸੰਗ੍ਯਾ- ਪਤਿ. ਭਰਤਾ. "ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ." (ਗਉ ਮਃ ੫) "ਏਕੋ ਪ੍ਰਿਅ ਸਖੀਆ ਸਭ ਪ੍ਰਿਅ ਕੀ." (ਦੇਵ ਮਃ ੪) ੩. ਦੇਖੋ, ਪ੍ਰੇਯ....
ਸਰਵ- ਤੁਝੇ. ਤੈਨੂੰ. ਤੇਰਾ. ਤੇਰੇ. "ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ." (ਸੋਦਰੁ) "ਤੁਧੁ ਜੇਵਡੁ ਅਵਰੁ ਨ ਭਾਲਿਆ." (ਸ੍ਰੀ ਮਃ ੫. ਪੈਪਾਇ)...
ਵਿ- ਭਾਗ੍ਯਵੰਤ. ਦੋਲਤਮੰਦ. "ਇਹੁ ਧਨੁ ਸੰਚਹੁ ਹੋਵਹੁ ਭਗਵੰਤ." (ਸੁਖਮਨੀ) "ਸੇਈ ਸਾਹ ਭਗਵੰਤ ਸੇ. ਸਚੁਸੰਪੈ ਹਰਿਰਾਸਿ." (ਬਾਵਨ) ੨. भगवत्. ਦੇਖੋ, ਭਗਵਾਨ ੪. ਅਤੇ ੫. "ਹਰਿ ਭਗਵੰਤਾ ਤਾ ਜਨ ਖਰਾ ਸੁਖਾਲਾ." (ਮਾਝ ਅਃ ਮਃ ੫) ੩. ਸੰਗ੍ਯਾ- ਕਰਤਾਰ. ਵਾਹਗੁਰੂ. "ਭਗਵੰਤ ਕੀ ਟਹਲ ਕਰੈ ਨਿਤ ਨੀਤ." (ਸੁਖਮਨੀ)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. अञ्ज. ਧਾ- ਸਾਫ਼ ਕਰਨਾ. ਜਾਣਾ. ਸਲਾਹੁਣਾ. ਚਮਕਨਾ. ਤੇਲ ਮਲਨਾ. ਸ਼ਿੰਗਾਰਨਾ....