hētāहेता
ਦਸ਼ਮੇਸ਼ ਦਾ ਪ੍ਰੇਮੀ ਸਿੱਖ ਭਾਈ ਹੇਤਾ. ਦੇਖੋ, ਸਿਉਰਾਸੀ.
दशमेश दा प्रेमी सिॱख भाई हेता. देखो, सिउरासी.
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਦਸ਼ਮੇਸ਼ ਦਾ ਪ੍ਰੇਮੀ ਸਿੱਖ ਭਾਈ ਹੇਤਾ. ਦੇਖੋ, ਸਿਉਰਾਸੀ....
ਇੱਕ ਪਿੰਡ, ਜਿਸ ਨੂੰ ਸਿਵਰਾਸੀ ਭੀ ਲਿਖਿਆ ਹੈ. ਹੁਣ ਇਸ ਦਾ ਨਾਉਂ ਸਰਾਵ (ਅਥਵਾ ਸਰਾਵਾਂ) ਹੈ. ਇਹ ਗ੍ਰਾਮ ਰਿਆਸਤ ਫਰੀਦਕੋਟ ਦੇ ਥਾਣਾ ਕੋਟਕਪੂਰਾ ਵਿੱਚ ਹੈ ਇਸ ਦੇ ਅਤੇ ਬਹਿਬਲ ਦੇ ਮੱਧ ਦਸ਼ਮੇਸ਼ ਦੇ ਵਿਰਾਜਣ ਦਾ ਅਸਥਾਨ "ਗੁਰੂਸਰ" ਹੈ.¹ ਦੇਖੋ, ਗੁਰੂਸਰ ਨੰਃ ੪. "ਬਹਿਬਲ ਤੇ ਸਿਉਰਾਸੀ ਨਾਮੂ। ਕਰੇ ਬਿਲੋਕਨ ਜਬ ਏ ਗ੍ਰਾਮੂ." (ਗੁਪ੍ਰਸੂ) ਸਿਉਰਾਸੀ ਦੇ ਵਸਨੀਕ ਹੇਤੇ ਸਿੱਖ ਨੇ ਗੁਰੂ ਸਾਹਿਬ ਦੀ ਤਨ ਮਨ ਤੋਂ ਸੇਵਾ ਕੀਤੀ. ਕਲਗੀਧਰ ਨੇ ਪ੍ਰਸੰਨ ਹੋ ਕੇ ਉਸ ਨੂੰ ਇੱਕ ਕਟਾਰ ਬਖ਼ਸ਼ਿਆ, ਜੋ ਹੁਣ ਉਸ ਦੀ ਔਲਾਦ ਪਾਸ ਪਿੰਡ "ਗੋਲੇਵਾਲਾ"² ਵਿੱਚ ਹੈ. ਦੇਖੋ, ਸਰਾਵ ੨. ਅਤੇ ਬਹਿਬਲ....