haivaraहैवर
ਹਯ (ਘੋੜਾ) ਵਰ (ਉੱਤਮ). ਸੁੰਦਰ ਘੋੜੇ. "ਕਨਿਕ ਕਾਮਿਨੀ ਹੈਵਰ ਗੈਵਰ." (ਸੋਰ ਅਃ ਮਃ ੫)
हय (घोड़ा) वर (उॱतम). सुंदर घोड़े. "कनिक कामिनी हैवर गैवर." (सोर अः मः ५)
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੁਵਰਣ. ਭਾਵ- ਧਨ. ਦੇਖੋ, ਕਣਕ ਅਤੇ ਕਨਕ. "ਕਨਿਕ ਕਾਮਨੀ ਹੇਤ ਗਵਾਰਾ." (ਆਸਾ ਅਃ ਮਃ ੧)...
ਸੰ. ਸੁੰਦਰ ਇਸਤ੍ਰੀ। ੨. ਭਾਰਯਾ. ਜੋਰੂ. ਵਹੁਟੀ. "ਤਜਿ ਕਾਮ ਕਾਮਿਨੀ ਮੋਹ ਤਜੈ." (ਵਾਰ ਮਾਝ ਮਃ ੪)...
ਹਯ (ਘੋੜਾ) ਵਰ (ਉੱਤਮ). ਸੁੰਦਰ ਘੋੜੇ. "ਕਨਿਕ ਕਾਮਿਨੀ ਹੈਵਰ ਗੈਵਰ." (ਸੋਰ ਅਃ ਮਃ ੫)...
ਸੰਗ੍ਯਾ- ਗਜਵਰ. ਗਯਵਰ. ਉੱਤਮ ਹਸ੍ਤੀ. "ਕਨਿਕ ਕਾਮਿਨੀ ਹੈਵਰ ਗੈਵਰ." (ਸੋਰ ਅਃ ਮਃ ੫) "ਹੈਵਰ ਗੈਵਰ ਬਹੁ ਰੰਗੇ." (ਸ੍ਰੀ ਮਃ ੫) ਸਿੰਧੀ. ਗਁਯਰੁ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....