honahāraहोनहार
ਦੇਖੋ, , ਹੋਣਹਾਰ. "ਮਾਈ ਹੋਨਹਾਰ ਸੁ ਹੋਈਐ." (ਦੇਵ ਮਃ ੫)
देखो, , होणहार. "माई होनहार सु होईऐ." (देव मः ५)
ਸੰਗ੍ਯਾ- ਭਵਿਤਵ੍ਯਤਾ. ਹੋਣ ਵਾਲੀ ਬਾਤ. ਭਾਵੀ. ਦੇਖੋ, ਹੋਨਹਾਰ....
ਸੰਗ੍ਯਾ- ਮਾਤਾ. ਮਾਂ. "ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ." (ਗੂਜ ਮਃ ੪) ੨. ਮਾਯਾ. ਜਗਤ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਏਕਾ ਮਾਈ ਜੁਗਤਿ ਵਿਆਈ." (ਜਪੁ) ੩. ਅਵਿਦ੍ਯਾ. "ਤਾਂਕੈ ਨਿਕਟਿ ਨ ਆਵੈ ਮਾਈ." (ਗਉ ਮਃ ੫) ੪. ਮਮਤਾ. "ਮੁਈ ਮੇਰੀ ਮਾਈ ਹਉ ਖਰਾ ਸੁਖਾਲਾ." (ਆਸਾ ਕਬੀਰ) ੫. ਸੰ. मायिन्. ਮਾਯੀ. ਵਿ- ਮਾਯਾ ਵਾਲਾ. ਮਾਇਆਪਤਿ। ੬. ਸੰਗ੍ਯਾ- ਕਰਤਾਰ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ." (ਮਾਰੂ ਸੋਲਹੇ ਮਃ ੩) ਮਾਈ (ਕਰਤਾਰ) ਨੇ ਮਾਯਾ ਦ੍ਵਾਰਾ ਤ੍ਰਿਗੁਣਾਤਮਕ ਸੰਸਾਰ ਉਪਾਇਆ. "ਜੋ ਜੋ ਚਿਤਵੈ ਦਾਸਹਰਿ ਮਾਈ." (ਗਉ ਮਃ ੫) ਮਾਯਾਪਤਿਹਰਿਦਾ ਦਾਸ ਜੋ ਚਿਤਵੈ....
ਦੇਖੋ, , ਹੋਣਹਾਰ. "ਮਾਈ ਹੋਨਹਾਰ ਸੁ ਹੋਈਐ." (ਦੇਵ ਮਃ ੫)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....