horanāहोरना
ਕ੍ਰਿ- ਵਰਜਣਾ. ਹਟਾਉਣਾ. ਰੋਕਣਾ. "ਇਸੁ ਮੀਠੀ ਤੇ ਇਹੁ ਮਨ ਹੋਰੈ." (ਗਉ ਮਃ ੫) "ਨਿੰਦਕ ਸੋ ਜੋ ਨਿੰਦਾ ਹੋਰੈ" (ਗਉ ਕਬੀਰ) ਅਸਾਡਾ ਅਸਲ ਨਿੰਦਕ ਉਹ ਹੈ, ਜੋ ਅਸਾਡੀ ਨਿੰਦਾ ਹੁੰਦੀ ਨੂੰ ਵਰਜੇ.
क्रि- वरजणा. हटाउणा. रोकणा. "इसु मीठी ते इहु मन होरै." (गउ मः ५) "निंदक सो जो निंदा होरै" (गउ कबीर) असाडा असल निंदक उह है, जो असाडी निंदा हुंदी नूं वरजे.
ਵਰਜਨ. ਰੋਕਣਾ. ਦੇਖੋ, ਬਰਜਣਾ....
ਕ੍ਰਿ- ਰੋਧਣ ਕਰਨਾ. ਅਟਕਾਉਣਾ. ਠਹਿਰਾਉਣਾ....
ਦੇਖੋ, ਇਸ. "ਇਸੁ ਧਰਤੀ ਮਹਿ ਤੇਰੀ ਸਿਕਦਾਰੀ." (ਆਸਾ ਮਃ ੫)...
ਮਿੱਠੀ. ਪ੍ਯਾਰੀ. "ਮੀਠੀ ਆਗਿਆ ਪਿਰ ਕੀ ਲਾਗੀ." (ਆਸਾ ਮਃ ੫)...
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਦੇਖੋ, ਹੋਰਨਾ. "ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ." (ਗਉ ਮਃ ੫) ੨. ਔਰ ਹੀ. ਭਾਵ- ਵਿਪਰੀਤ. ਉਲਟ. "ਸਾਰਾ ਦਿਨ ਲਾਲਚਿ ਅਟਿਆ ਮਨਮੁਖ ਹੋਰੇ ਗਲਾ." (ਵਾਰ ਗਉ ੧. ਮਃ ੪)...
ਸੰਗ੍ਯਾ- ਨਿੰਦਾ ਕਰਨ ਵਾਲਾ. ਗੁਣਾਂ ਨੂੰ ਦੋਸ ਕਹਿਣ ਵਾਲਾ. "ਨਿੰਦਕ ਕਉ ਫਿਟਕੇ ਸੰਸਾਰੁ। ਨਿੰਦਕ ਕਾ ਝੂਠਾ ਬਿਉਹਾਰ." (ਭੈਰ ਮਃ ੫) "ਨਿੰਦਕੁ ਗੁਰਕਿਰਪਾ ਤੇ ਹਾਟਿਓ." (ਟੋਡੀ ਮਃ ੫)...
ਸੰਗ੍ਯਾ- ਦੋਸ ਕਹਿਣ ਦੀ ਕ੍ਰਿਯਾ. ਹਜਵ. ਗੁਣਾਂ ਵਿੱਚ ਦੋਸ ਥਾਪਣ ਦਾ ਕਰਮ. ਦੇਖੋ, ਨਿੰਦ ਅਤੇ ਪਰਿਵਾਦ. "ਨਿੰਦਾ ਕਰਹਿ ਸਿਰਿ ਭਾਰ ਉਠਾਏ." (ਆਸਾ ਮਃ ੫) ੨. ਚੰਡੀ ਦੀ ਵਾਰ ਵਿੱਚ ਕਿਸੇ ਅਞਾਂਣ ਲਿਖਾਰੀ ਨੇ ਨੰਦਾ ਦੀ ਥਾਂ ਨਿੰਦਾ ਸ਼ਬਦ ਲਿਖਦਿੱਤਾ ਹੈ, ਦੇਖੋ. ਨੰਦਾ ੩....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਵਿ- ਦੇਖੋ, ਅਸਾਡੜਾ....
ਅ਼. [اصل] ਅਸਲ. ਵਿ- ਖਰਾ. ਸੱਚਾ. ਦੇਖੋ, ਅਸਲਿ। ੨. ਸੰਗ੍ਯਾ- ਜੜ. ਮੂਲ. ਦੇਖੋ, ਅਸੁਲੂ. ੩. ਮੂਲ ਧਨ. ਪੂੰਜੀ। ੪. ਕੁਲ. ਵੰਸ਼। ੫. ਪ੍ਰਤਿਸ੍ਠਾ. ਮਾਨ. ੬. ਅ਼. [عسل] ਅ਼ਸਲ. ਸ਼ਹਿਦ. ਮਧੁ। ੭. ਵਿ- ਭਲਾ. ਨੇਕ। ੮. ਸੰ. ਸੰਗ੍ਯਾ- ਲੋਹਾ। ੯. ਸ਼ਸਤ੍ਰ....