hovanahāraहोवनहार
ਸੰਗ੍ਯਾ- ਹੋਣੀ. ਭਾਵੀ। ੨. ਨਿਤ੍ਯ ਹੋਣ ਵਾਲਾ ਕਰਤਾਰ. "ਹੋਵਨਹਾਰ ਹੋਤ ਸਦ ਆਇਆ." (ਬਾਵਨ)
संग्या- होणी. भावी। २. नित्य होण वाला करतार. "होवनहार होत सद आइआ." (बावन)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਹੋਣ ਦਾ ਭਾਵ. "ਜਲ ਤੇ ਸੀਤਲ ਹੋਣੀ." (ਦੇਵ ਮਃ ੫) ੨. ਹੋਣਹਾਰ. ਭਵਿਤਵ੍ਯਤਾ. ਭਾਵੀ. "ਹੋਣੀ ਜਾਨ ਸਭਿਨ ਕੇ ਮਾਥ." (ਗੁਵਿ ੬)...
भाविन्. ਵਿ- ਅਗਲੇ ਸਮੇਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਹੋਨਹਾਰ. ਪ੍ਰਾਰਬਧ. ਕਿਸਮਤ. "ਭਾਵੀ ਉਦੋਹ ਕਰਣੰ ਹਰਿਰਣੰ." (ਵਾਰ ਜੈਤ)...
ਦੇਖੋ, ਨਿਤ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਹੋਣੀ. ਭਾਵੀ। ੨. ਨਿਤ੍ਯ ਹੋਣ ਵਾਲਾ ਕਰਤਾਰ. "ਹੋਵਨਹਾਰ ਹੋਤ ਸਦ ਆਇਆ." (ਬਾਵਨ)...
ਹੋਵਤ ਦਾ ਸੰਖੇਪ. "ਹੋਤ ਪੁਨੀਤ ਕੋਟਿ ਅਪਰਾਧੂ." (ਬਾਵਨ)...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....