hohuहोहु
ਦੇਖੋ, ਹੋਹ. ਹੋ. ਹੋਜਾ. "ਹੋਹੁ ਸਭਨਾ ਕੀ ਰੇਣੁਕਾ." (ਵਾਰ ਮਾਰੂ ੨. ਮਃ ੫)
देखो, होह. हो. होजा. "होहु सभना की रेणुका." (वार मारू २. मः ५)
ਹੋਵੇ. ਭਵਤੁ। ੨. ਦੇਖੋ, ਹੋਹਾ....
ਦੇਖੋ, ਹੋਹ. ਹੋ. ਹੋਜਾ. "ਹੋਹੁ ਸਭਨਾ ਕੀ ਰੇਣੁਕਾ." (ਵਾਰ ਮਾਰੂ ੨. ਮਃ ੫)...
ਸਰਵ ਕੋ. ਸਭਪ੍ਰਤਿ. ਸਾਰਿਆਂ ਨੂੰ. "ਅਣਮੰਗਿਆ ਦਾਨ ਦੇਵਣਾ ਸਭਨਾਹਾ ਜੀਆ." (ਵਾਰ ਵਡ ਮਃ ੪) ੨. ਸਭਨਾ ਨੇ....
ਸੰ. ਸੰਗ੍ਯਾ- ਰੇਣੁ. ਧੂਲਿ. "ਸਾਧੂ ਕੀ ਹੋਹੁ ਰੇਣੁਕਾ." (ਸ੍ਰੀ ਮਃ ੫) "ਸੰਤ ਜਨਾ ਕੀ ਰੇਣੁਕਾ, ਲੈ ਮਾਥੇ ਲਾਵਉ." (ਬਿਲਾ ਮਃ ੫) ੨. ਪ੍ਰਿਥਿਵੀ। ੩. ਰੇਣ੍ਵ (ਪ੍ਰਸੇਨਜਿਤ) ਦੀ ਪੁਤ੍ਰੀ. ਜਮਦਗਨਿ ਦੀ ਵਹੁਟੀ ਅਤੇ ਪਰਸ਼ੁਰਾਮ ਦੀ ਮਾਤਾ. ਇੱਕ ਵਾਰ ਰਾਜਾ ਚਿਤ੍ਰਰਥ ਦਾ ਨਦੀ ਕਿਨਾਰੇ ਭੋਗ ਵਿਲਾਸ ਦੇਖਕੇ ਰੇਣੁਕਾ ਦਾ ਮਨ ਵਿਕਾਰੀ ਹੋਗਿਆ, ਇਸ ਪੁਰ ਜਮਦਗਨਿ ਨੇ ਆਪਣੇ ਪੁਤ੍ਰਾਂ ਨੂੰ ਹੁਕਮ ਦਿੱਤਾ ਕਿ ਰੇਣੁਕਾ ਦਾ ਸਿਰ ਵੱਢ ਦਿਓ. ਹੋਰ ਪੁਤ੍ਰਾਂ ਨੇ ਤਾਮੀਲ ਕਰਨ ਤੋਂ ਨਾਂਹ ਕੀਤੀ, ਪਰ ਪਰਸ਼ੁਰਾਮ ਨੇ ਮਾਂ ਦਾ ਸਿਰ ਵੱਢ ਦਿੱਤਾ. ਇਸ ਪੁਰ ਪਿਤਾ ਨੇ ਪੁਤ੍ਰ ਨੂੰ ਪ੍ਰਸੰਨ ਹੋਕੇ ਆਖਿਆ ਕਿ ਵਰ ਮੰਗ. ਪਰਸ਼ੁਰਾਮ ਨੇ ਮਾਤਾ ਰੇਣੁਕਾ ਲਈ ਫੇਰ ਜੀਵਨ ਦਾ ਵਰ ਮੰਗਿਆ, ਜੋ ਜਮਦਗਨਿ ਨੇ ਦਿੱਤਾ. "ਭਯੋ ਰੇਣੁਕਾ ਤੇ ਕਵਾਚੀ ਕੁਠਾਰੀ." (ਪਰਸਰਾਮਾਵ) ਦੇਖੋ, ਜਮਦਗਨਿ ਅਤੇ ਪਰਸੁਰਾਮ।#੪. ਨਾਹਨ (ਸਰਮੌਰ) ਰਾਜ ਦੀ ਇੱਕ ਤਸੀਲ, ਜੋ ਰਾਜਧਾਨੀ ਨਾਹਨ ਤੋਂ ਸੋਲਾਂ ਮੀਲ ਉੱਤਰ ਹੈ. ਇੱਥੇ ਰੇਣੁਕਾ ਦੇ ਨਾਮ ਦੀ ਇੱਕ ਝੀਲ ਹੈ, ਜਿਸ ਦੇ ਪਾਸ ਹੀ ਪਰਸ਼ੁਰਾਮ ਅਤੇ ਜਮਦਗਨਿ ਰਿਖੀ ਦਾ ਅਸਥਾਨ ਦੱਸਿਆ ਜਾਂਦਾ ਹੈ. ਇਸ ਥਾਂ ਕੱਤਕ ਸੁਦੀ ੧੧. (ਦੋਵੇਥਾੱਨ) ਨੂੰ ਭਾਰੀ ਮੇਲਾ ਜੁੜਦਾ ਹੈ, ਦੂਰ ਦੂਰ ਤੋਂ ਯਾਤ੍ਰੀ ਰੇਣੁਕਾ ਤੀਰਥ ਤੇ ਆਉਂਦੇ ਹਨ. ਮੰਦਿਰ ਅਤੇ ਮੇਲੇ ਦਾ ਪ੍ਰਬੰਧ ਰਿਆਸਤ ਦੇ ਹੱਥ ਹੈ.#ਭਾਵੇਂ ਜਮਦਗਨਿ ਰਿਖਿ ਦਾ ਆਸ਼੍ਰਮ ਯੂ. ਪੀ. ਦੇ ਗ਼ਾਜ਼ੀਪੁਰ ਜ਼ਿਲੇ ਵਿੱਚ "ਜ਼ਮਾਨੀਆ" ਹੈ, ਜੋ "ਜਮਦਗਨੀਯ" ਤੋਂ ਵਿਗੜਕੇ ਬਣ ਗਿਆ ਹੈ. ਨਿਵਾਸ ਉੱਥੇ ਹੀ ਆਪਣੇ ਪਤੀ ਪਾਸ ਸਾਰੀ ਅਵਸਥਾ ਰਿਹਾ ਹੈ, ਪਰ ਪਦਮਪੁਰਾਣ ਵਿੱਚ ਰੇਣੁਕਾ ਦੇ ਨਾਮ ਤੋਂ ਸੱਤ ਪਵਿਤ੍ਰ ਤੀਰਥ ਲਿਖੇ ਹਨ, ਜਿਨ੍ਹਾਂ ਅੰਦਰ ਨਾਹਨ ਰਾਜ ਵਾਲੇ ਰੇਣੁਕਾਤੀਰਥ ਦਾ ਭੀ ਜ਼ਿਕਰ ਹੈ। ੫. ਪਿੱਤਪਾਪੜਾ। ੬. ਸੰਭਾਲੂ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...