haulaहौल
ਅ਼. [ہوَل] ਸੰਗ੍ਯਾ- ਖ਼ੌਫ਼. ਡਰ। ੨. ਦਿਲ ਦਾ ਕੰਬਣਾ. ਧੜਕਾ. ਦੇਖੋ, ਦਹਲ.
अ़. [ہوَل] संग्या- ख़ौफ़. डर। २. दिल दा कंबणा. धड़का. देखो, दहल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ. ਖਉਫ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਦੇਖੋ, ਕੰਪ- ਕੰਪਨ. "ਤਿਸੁ ਕੰਬਹਿ ਪਾਪੈ." (ਵਾਰ ਮਾਰੂ ੨. ਮਃ ੫)...
ਸੰਗ੍ਯਾ- ਧੜਾਕਾ. ਧਮਾਕਾ। ੨. ਦਹਿਲ. ਹੌਲ। ੩. ਚਿੰਤਾ. ਖਟਕਾ....
ਅ਼. [دحل] ਦਹ਼ਲ. ਸੰਗ੍ਯਾ- ਹੌਲ. ਧੜਕਾ। ੨. ਇੱਕ ਰੋਗ. [خفقان] ਖ਼ਫ਼ਕ਼ਾਨ. ਹੌਲਦਿਲ. ਦਿਲ ਦਾ ਧੜਕਣਾ. ਹਰ ਵੇਲੇ ਡਰ ਬਣਿਆ ਰਹਿਣਾ. ਅਚਾਨਕ ਚੌਂਕ ਉਠਣਾ. ਇਹ ਉਨਮਾਦ ਰੋਗ ਦਾ ਪਹਿਲਾ ਰੂਪ ਹੈ. ਇਸ ਦੇ ਕਾਰਣ ਹਨ- ਪੱਠਿਆਂ ਦੀ ਕਮਜੋਰੀ, ਬਹੁਤ ਮੈਥੁਨ, ਦਿਮਾਗੀ ਮਿਹਨਤ, ਰੰਜ, ਡਰ, ਵਾਉਗੋਲਾ, ਸ਼ਰਾਬ ਭੰਗ ਚੜਸ ਤਮਾਕੂ ਆਦਿ ਦਾ ਬਹੁਤ ਸੇਵਨ, ਜਿਗਰ ਅਤੇ ਮੇਦੇ ਦੀ ਖਰਾਬੀ, ਬਹੁਤ ਥਕਾਣ ਅਤੇ ਬਵਾਸੀਰ ਰੋਗ ਆਦਿ.#ਦਹਲ ਦੇ ਰੋਗੀ ਨੂੰ ਤਾਕਤ ਦੇਣ ਵਾਲਿਆਂ, ਛੇਤੀ ਹਜਮ ਹੋਣ ਵਾਲੀਆਂ ਚੀਜਾਂ, ਫਲ ਮੁਰੱਬੇ ਦੁੱਧ ਮੱਖਣ ਮਲਾਈ ਆਦਿ ਦੇਣੀਆਂ ਚਾਹੀਏ. ਸ਼ਰਬਤ ਅਨਾਰ ਸ਼ਰਬਤ ਸੰਦਲ ਪਿਆਉਣੇ ਲੋੜੀਏ. ਹਰ ਵੇਲੇ ਚਿੱਤ ਪ੍ਰਸੰਨ ਰੱਖਣ ਦੇ ਉਪਾਉ ਕਰਨੇ ਚਾਹੀਏ. ਜੋ ਦਵਾਈਆਂ ਉਨਮਾਦ ਰੋਗ ਵਿੱਚ ਗੁਣਕਾਰੀ ਹਨ ਉਹ ਦਹਿਲ ਭੀ ਦੂਰ ਕਰਦੀਆਂ ਹਨ. ਦੇਖੋ, ਉਦਮਾਦ। ੩. ਖੋਟੇ ਕਰਮ ਕਰਨ ਤੋਂ ਭੀ, ਜਿਨ੍ਹਾਂ ਕਰਕੇ ਰਾਜਾ ਵ੍ਰਿੱਧ ਗੁਰੂ ਆਦਿ ਵੱਲੋਂ ਦੰਡ ਮਿਲੇ, ਦਹਲ ਹੋਇਆ ਕਰਦਾ ਹੈ. ਇਸ ਹੌਲਦਿਲ ਦਾ ਇਹੀ ਇਲਾਜ ਉੱਤਮ ਹੈ ਕਿ ਕੁਕਰਮ ਦਾ ਤਿਆਗ ਕਰਕੇ ਸਦਾਚਾਰੀ ਹੋਣਾ ਚਾਹੀਏ....