handūra, hindūraहंडूर, हिंडूर
ਹੁਣ ਇਹ ਨਾਲਾਗੜ੍ਹ ਰਿਆਸਤ ਦਾ ਹੀ ਨਾਉਂ ਹੈ. ਕਹਲੂਰ ਦੇ ਰਾਜਵੰਸ਼ ਵਿੱਚ ਹੋਣ ਵਾਲੇ ਅਜੀਤਚੰਦ ਨੇ ਨਾਲਾਗੜ੍ਹ ਨੂੰ ਫਤੇ ਕਰਕੇ ਆਪਣੀ ਰਾਜਧਾਨੀ ਬਣਾਇਆ. ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਇਤਿਹਾਸ ਵਿੱਚ ਕਹਲੂਰ ਦਾ ਹੀ ਜਿਕਰ ਆਉਂਦਾ ਹੈ. ਦੇਖੋ, ਭੀਮਚੰਦ.
हुण इह नालागड़्ह रिआसत दा ही नाउं है. कहलूर दे राजवंश विॱच होण वाले अजीतचंद ने नालागड़्ह नूं फते करके आपणी राजधानी बणाइआ. श्री गुरू गोबिंद सिंघ साहिब दे इतिहास विॱच कहलूर दा ही जिकर आउंदा है. देखो, भीमचंद.
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਦੇਖੋ, ਹੰਡੂਰ....
ਅ਼. [رِیاست] ਸੰਗ੍ਯਾ- ਰਾਜ੍ਯ। ੨. ਹੁਕੂਮਤ....
ਰਿਆਸਤ ਬਿਲਾਸਪੁਰ ਦਾ ਇਲਾਕਾ. ਇਸ ਦੇ ਰਈਸ ਰਾਜਪੂਤਾਂ ਦਾ ਨਿਕਾਸ ਚਾਂਦੇਰੀ (ਮਾਲਵਾ) ਤੋਂ ਹੋਇਆ ਹੈ. ਕਹਲੂਰ ਦੇ ਰਾਜਾ ਭੀਮਚੰਦ ਨੇ ਅਕਾਰਣ ਦਸ਼ਮੇਸ਼ ਨਾਲ ਜੰਗ ਕਰਕੇ ਭਾਰਤ ਨੂੰ ਭਾਰੀ ਹਾਨੀ ਪਹੁਚਾਈ. ਦੇਖੋ, ਬਿਲਾਸਪੁਰੇ ਅਤੇ ਭੀਮਚੰਦ....
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਉਹ ਨਗਰੀ, ਜਿਸ ਵਿੱਚ ਰਾਜਾ ਰਹਿਂਦਾ ਹੈ. ਰਾਜਾ ਦੇ ਰਹਿਣ ਦੀ ਪ੍ਰਧਾਨ ਪੁਰੀ. ਰਾਜ੍ਯ ਦੀ ਮਹਾਨਗਰੀ. ਦਾਰੁਲਖ਼ਿਲਾਫ਼ਤ. ਤਖ਼ਤਗਾਹ. ਦਾਰੁਲਸਲਤਨਤ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰ. ਗੋਵਿੰਦ. ਸੰਗ੍ਯਾ- ਗਊ ਨੂੰ ਲਾਭ ਪਹੁਚਾਉਣਵਾਲਾ ਕ੍ਰਿਸਨਦੇਵ। ੨. ਗ੍ਯਾਨ ਕਰਕੇ ਪ੍ਰਾਪਤ ਹੋਣ ਯੋਗ੍ਯ ਵਾਹਗੁਰੂ। ੩. ਪ੍ਰਿਥਿਵੀਪਾਲਕ ਕਰਤਾਰ। ੪. ਗੋ (ਗੁਰਬਾਣੀ) ਕਰਕੇ ਜੋ ਵਿੰਦ (ਲੱਭਿਆ ਜਾਵੇ) ਪਾਰਬ੍ਰਹਮ. ਕਰਤਾਰ. "ਮਨਹੁ ਨ ਬੀਸਰੈ ਗੁਣਨਿਧਿ ਗੋਬਿਦਰਾਇ." (ਬਾਵਨ) "ਗੁਣਗਾਇ ਗੋਬਿੰਦ ਅਨਦੁ ਉਪਜੈ." (ਸੂਹੀ ਛੰਤ ਮਃ ੫)...
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੰ. ਇਤਿ- ਹ- ਆਸ. ਐਸਾ ਪ੍ਰਸਿੱਧ ਥਾਂ. ਅਰਥਾਤ- ਅਜੇਹਾ ਗ੍ਰੰਥ ਜਿਸ ਵਿੱਚ ਬੀਤੀ ਹੋਈ ਘਟਨਾ ਦਾ ਕ੍ਰਮ ਅਨੁਸਾਰ ਜਿਕਰ ਹੋਵੇ. ਤਵਾਰੀਖ਼. ਹਿਸਟਰੀ (History)....
ਅ਼. [ذِکر] ਜਿਕਰ. ਸੰਗ੍ਯਾ- ਪ੍ਰਸੰਗ। ੨. ਚਰਚਾ। ੩. ਯਾਦ ਕਰਨ ਦੀ ਕ੍ਰਿਯਾ. ਸਿਮਰਣ। ੪. ਦੇਖੋ, ਜਿੱਕੁਰ....
ਕਹਲੂਰ (ਬਿਲਾਸਪੁਰ) ਦਾ ਪਹਾੜੀ ਰਾਜਾ, ਜਿਸ ਨੇ ਅਕਾਰਣ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਨਾਲ ਵੈਰ ਕਰਕੇ ਆਪਣੇ ਭਾਈ ਰਾਜਿਆਂ ਨੂੰ ਪ੍ਰੇਰਕੇ ਭੰਗਾਣੀ ਆਨੰਦਪੁਰ ਆਦਿਕ ਅਸਥਾਨਾਂ ਵਿੱਚ ਜੰਗ ਕਰਵਾਏ. ਦੇਖੋ, ਬਾਈਧਾਰ....