kharāsaखरास
ਸੰਗ੍ਯਾ- ਖਰ (ਖੁਰਦਰੀ) ਆਸ (ਚੱਕੀ). ਅਥਵਾ- ਖਰ (ਵਡੀ) ਆਸ (ਚੱਕੀ). ਆਟਾ ਪੀਹਣ ਦੀ ਵਡੀ ਚੱਕੀ, ਜੋ ਬੈਲ ਆਦਿਕ ਅਥਵਾ ਕਿਸੇ ਹੋਰ ਤ਼ਾਕ਼ਤ ਨਾਲ ਚਲਾਈਦੀ ਹੈ। ੨. ਫ਼ਾ. [خراش] ਖ਼ਰਾਸ਼. ਝਰੀਟ. ਰਗੜ.
संग्या- खर (खुरदरी) आस (चॱकी). अथवा- खर (वडी) आस (चॱकी). आटा पीहण दी वडी चॱकी, जो बैल आदिक अथवा किसे होर त़ाक़त नाल चलाईदी है। २. फ़ा. [خراش] ख़राश. झरीट. रगड़.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਦੇਖੋ, ਚਕੀ। ੨. ਚੰਬੇ ਦੇ ਇ਼ਲਾਕੇ ਦੀ ਇੱਕ ਪਹਾੜੀ ਨਦੀ, ਜੋ ਗੁਰਦਾਸਪੁਰ ਦੇ ਇ਼ਲਾਕ਼ੇ ਵਿਆਸਾ (ਵਿਪਾਸ਼) ਵਿੱਚ ਮਿਲਦੀ ਹੈ। ੩. ਦੁੰਬੇ ਦੀ ਚਰਬੀਲੀ ਚੱਕੀ....
ਵ੍ਯ- ਯਾ. ਵਾ. ਕਿੰਵਾ. ਜਾਂ....
ਸੰਗ੍ਯਾ- ਆਰਦ. ਚੂਨ. ਪਿਸਾਨ. ਪੀਠਾ ਹੋਇਆ ਅਨਾਜ. "ਇਕਨਾ ਆਟਾ ਅਗਲਾ, ਇਕਨਾ ਨਾਹੀ ਲੋਣੁ." (ਸ. ਫਰੀਦ)...
ਦੇਖੋ, ਪੀਸਣਾ ਅਤੇ ਪੀਸਣੁ....
ਸੰਗ੍ਯਾ- ਬਲਦ. ਦੇਖੋ, ਬੈਲੁ। ੨. ਭਾਵ- ਮੂਰਖ. ਪਸ਼ੂ। ੩. ਵ੍ਯਸਨ. ਐਬ। ੪. ਸੰ. ਵਿ- ਬਿਲ (ਖੁੱਡ) ਵਿੱਚ ਰਹਿਣ ਵਾਲਾ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....
ਅ਼. [طاقت] ਸੰਗ੍ਯਾ- ਜ਼ੋਰ. ਬਲ। ੨. ਸਾਮਰਥ੍ਯ. ਸ਼ਕਤਿ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਖਰ (ਖੁਰਦਰੀ) ਆਸ (ਚੱਕੀ). ਅਥਵਾ- ਖਰ (ਵਡੀ) ਆਸ (ਚੱਕੀ). ਆਟਾ ਪੀਹਣ ਦੀ ਵਡੀ ਚੱਕੀ, ਜੋ ਬੈਲ ਆਦਿਕ ਅਥਵਾ ਕਿਸੇ ਹੋਰ ਤ਼ਾਕ਼ਤ ਨਾਲ ਚਲਾਈਦੀ ਹੈ। ੨. ਫ਼ਾ. [خراش] ਖ਼ਰਾਸ਼. ਝਰੀਟ. ਰਗੜ....
ਸੰਗ੍ਯਾ- ਕੰਡੇ ਆਦਿ ਦੀ ਰਗੜ ਨਾਲ ਖਲੜੀ ਪੁਰ ਹੋਈ ਲੀਕ. "ਜਿਨ ਕੋ ਲਗੀ ਝਰੀਟ ਵਿਸੇਖੀ." (ਨਾਪ੍ਰ)...
ਸੰਗ੍ਯਾ- ਘਸਾਉਣ ਦੀ ਕ੍ਰਿਯਾ। ੨. ਝਰੀਟ। ੩. ਝਗੜਾ। ੪. ਹਠ. ਜਿਦ....