khānabahādhuraखानबहादुर
ਇਸ ਦਾ ਅਸਲ ਨਾਉਂ ਜ਼ਕਰੀਆ ਖ਼ਾਨ ਹੈ, ਇਹ ਅਬਦੁਲਸਮਦ ਖ਼ਾਨ ਦਾ ਪੁਤ੍ਰ ਅਤੇ ਸ਼ਾਹਨਵਾਜ਼ ਦਾ ਪਿਤਾ ਸੀ. ਖ਼ਾਲਸਾਪੰਥ ਵਿੱਚ ਇਸ ਨੂੰ ਖਾਨੂ ਸਦਦੇ ਹਨ. ਸਿੱਖ ਇਤਿਹਾਸ ਨਾਲ ਇਸ ਦਾ ਵਡਾ ਸੰਬੰਧ ਹੈ. ਦੇਖੋ, ਪੰਥਪ੍ਰਕਾਸ਼ ਆਦਿ ਗ੍ਰੰਥ. ਖ਼ਾਨਬਹਾਦੁਰ ਸਨ ੧੭੩੯ ਵਿੱਚ ਲਹੌਰ ਦਾ ਸੂਬਾ ਹੋਇਆ ਅਤੇ ਸਨ ੧੭੪੫ ਵਿੱਚ ਮੋਇਆ.
इस दा असल नाउं ज़करीआ ख़ान है, इह अबदुलसमद ख़ान दा पुत्र अते शाहनवाज़ दा पिता सी. ख़ालसापंथ विॱच इस नूं खानू सददे हन. सिॱख इतिहास नाल इस दा वडा संबंध है. देखो, पंथप्रकाश आदि ग्रंथ. ख़ानबहादुर सन १७३९ विॱच लहौर दा सूबा होइआ अते सन १७४५ विॱच मोइआ.
ਅ਼. [اصل] ਅਸਲ. ਵਿ- ਖਰਾ. ਸੱਚਾ. ਦੇਖੋ, ਅਸਲਿ। ੨. ਸੰਗ੍ਯਾ- ਜੜ. ਮੂਲ. ਦੇਖੋ, ਅਸੁਲੂ. ੩. ਮੂਲ ਧਨ. ਪੂੰਜੀ। ੪. ਕੁਲ. ਵੰਸ਼। ੫. ਪ੍ਰਤਿਸ੍ਠਾ. ਮਾਨ. ੬. ਅ਼. [عسل] ਅ਼ਸਲ. ਸ਼ਹਿਦ. ਮਧੁ। ੭. ਵਿ- ਭਲਾ. ਨੇਕ। ੮. ਸੰ. ਸੰਗ੍ਯਾ- ਲੋਹਾ। ੯. ਸ਼ਸਤ੍ਰ....
ਫ਼ਾ. [خان] ਖ਼ਾਨ. ਸੰਗ੍ਯਾ- ਰਈਸ. ਅਮੀਰ. "ਸੁਲਤਾਨ ਖਾਨ ਮਲੂਕ ਉਮਰੇ." (ਸ੍ਰੀ ਅਃ ਮਃ ੧) ੨. ਘਰ. ਖ਼ਾਨਹ. "ਕਾਹੂੰ ਗਰੀ ਗੋਦਰੀ ਨਾਹੀ ਕਾਹੂੰ ਖਾਨ ਪਰਾਰਾ." (ਆਸਾ ਕਬੀਰ) ਕਿਸੇ ਪਾਸ ਪਾਟੀ ਗੋਦੜੀ ਨਹੀਂ, ਕਿਸੇ ਦੇ ਪਾਯਦਾਰ ਘਰ ਹਨ. ਦੇਖੋ, ਪਰਾਰਾ। ੩. ਕੁਟੰਬ. ਪਰਿਵਾਰ. "ਜੈਸੇ ਘਰ ਲਾਗੈ ਆਗਿ ਭਾਗ ਨਿਕਸਤ ਖਾਨ." (ਭਾਗੁ ਕ) ੪. ਸ਼ਹਿਦ ਦੀ ਮੱਖੀਆਂ ਦਾ ਛੱਤਾ। ੫. ਪਠਾਣਾਂ ਦੀ ਉਪਾਧਿ (ਪਦਵੀ). ੬. ਸੰ. ਖਾਣਾ. "ਸਭਿ ਖੁਸੀਆ ਸਭਿ ਖਾਨ." (ਵਾਰ ਸਾਰ ਮਃ ੧) ੭. ਦੇਖੋ, ਖਾਨਿ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਦੇਖੋ, ਖਾਨਬਹਾਦੁਰ। ੨. ਸ਼੍ਰੀ ਗੁਰੂ ਅਮਰਦੇਵ ਦਾ ਇੱਕ ਪ੍ਰੇਮੀ ਸਿੱਖ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰ. ਇਤਿ- ਹ- ਆਸ. ਐਸਾ ਪ੍ਰਸਿੱਧ ਥਾਂ. ਅਰਥਾਤ- ਅਜੇਹਾ ਗ੍ਰੰਥ ਜਿਸ ਵਿੱਚ ਬੀਤੀ ਹੋਈ ਘਟਨਾ ਦਾ ਕ੍ਰਮ ਅਨੁਸਾਰ ਜਿਕਰ ਹੋਵੇ. ਤਵਾਰੀਖ਼. ਹਿਸਟਰੀ (History)....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਪੰਥ ਦੇ ਇਤਿਹਾਸ ਦਾ ਇੱਕ ਪੁਸਤਕ, ਜੋ ਸਰਦਾਰ ਰਤਨ ਸਿੰਘ ਭੜੀ ਨਿਵਾਸੀ ਨੇ ਰਚਿਆ, ਇਸ ਦੀ ਭੂਮਿਕਾ ਇਉਂ ਹੈ-#ਸਰ ਡੇਵਿਡ ਆਕਟਰ ਲੋਨੀ (Sir Daviz Ochterlony) ਦੀ ਪ੍ਰੇਰਣਾ ਕਰਕੇ ਕਪਤਾਨ ਮਰੇ (Captain Murray) ਨੇ ਜੋ ਖ਼ਾਲਸਾ ਪੰਥ ਦੇ ਹਾਲ ਸਰਦਾਰ ਰਤਨ ਸਿੰਘ ਤੋਂ ਸੰਮਤ ੧੮੬੬ ਵਿੱਚ ਲੁਧਿਆਣੇ ਦੇ ਮਕਾਮ ਲਿਖੇ, ਓਹੀ ਛੰਦਰਚਨਾ ਵਿੱਚ ਰਤਨ ਸਿੰਘ ਜੀ ਨੇ ਗੁਰ ਸਿੱਖਾਂ ਲਈ ਪੁਸ੍ਤਕ ਦੇ ਆਕਾਰ ਸੰਮਤ ੧੮੯੮¹ ਵਿੱਚ ਪ੍ਰਗਟ ਕੀਤੇ, ਰਤਨ ਸਿੰਘ ਜੀ ਸਰਦਾਰ ਮਤਾਬ ਸਿੰਘ ਮੀਰਾਂਕੋਟੀਏ ਭੰਗੂ ਦੇ ਪੋਤੇ, ਸਰਦਾਰ ਰਾਇ ਸਿੰਘ ਦੇ ਪੁਤ੍ਰ ਤਥਾ ਸਰਦਾਰ ਸ਼ਿਆਮ ਸਿੰਘ ਜੀ ਕਰੋੜੀਆ ਦੇ ਦੋਹਤੇ ਸਨ. ਰਤਨ ਸਿੰਘ ਜੀ ਦਾ ਦੇਹਾਂਤ ਸੰਮਤ ੧੯੦੩ (ਸਨ ੧੮੪੬) ਵਿੱਚ ਹੋਇਆ ਹੈ, ਇਨ੍ਹਾਂ ਦੀ ਉਲਾਦ ਹੁਣ ਲੁਧਿਆਨੇ ਦੀ ਤਸੀਲ ਸਮਰਾਲੇ ਵਿੱਚ ਭੜੀ ਪਿੰਡ ਰਹਿਂਦੀ ਹੈ। ੨. ਸਰਦਾਰ ਰਤਨ ਸਿੰਘ ਜੀ ਦੇ ਪੰਥ ਪ੍ਰਕਾਸ਼ ਦੀ ਕਵਿਤਾ ਛੰਦਸ਼ਾਸਤ੍ਰ ਦੇ ਨਿਯਮਾਂ ਅਨੁਸਾਰ ਨਾ ਦੇਖਕੇ, ਲੌਂਗੋਵਾਲ ਨਿਵਾਸੀ ਗ੍ਯਾਨੀ ਗ੍ਯਾਨ ਸਿੰਘ ਜੀ ਨੇ ਉਸ ਵਿੱਚ ਬਹੁਤ ਪ੍ਰਸੰਗ ਹੋਰ ਮਿਲਾਕੇ ਸੰਮਤ ੧੯੨੪ ਵਿੱਚ ਨਵਾਂ ਪੰਥ ਪ੍ਰਕਾਸ਼ ਰਚਿਆ, ਜਿਸ ਦੀ ਪਹਿਲੀ ਐਡੀਸ਼ਨ ੧੯੩੭ ਵਿੱਚ ਛਪੀ ਹੈ. ਕਵਿ ਨਿਹਾਲ ਸਿੰਘ ਜੀ ਲਹੌਰ ਨਿਵਾਸੀ ਦੀ ਬਹੁਤ ਕਵਿਤਾ ਨਾਉਂ ਬਦਲਕੇ ਇਸ ਗ੍ਰੰਥ ਵਿੱਚ ਲਿਖੀ ਗਈ ਹੈ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਇਸ ਦਾ ਅਸਲ ਨਾਉਂ ਜ਼ਕਰੀਆ ਖ਼ਾਨ ਹੈ, ਇਹ ਅਬਦੁਲਸਮਦ ਖ਼ਾਨ ਦਾ ਪੁਤ੍ਰ ਅਤੇ ਸ਼ਾਹਨਵਾਜ਼ ਦਾ ਪਿਤਾ ਸੀ. ਖ਼ਾਲਸਾਪੰਥ ਵਿੱਚ ਇਸ ਨੂੰ ਖਾਨੂ ਸਦਦੇ ਹਨ. ਸਿੱਖ ਇਤਿਹਾਸ ਨਾਲ ਇਸ ਦਾ ਵਡਾ ਸੰਬੰਧ ਹੈ. ਦੇਖੋ, ਪੰਥਪ੍ਰਕਾਸ਼ ਆਦਿ ਗ੍ਰੰਥ. ਖ਼ਾਨਬਹਾਦੁਰ ਸਨ ੧੭੩੯ ਵਿੱਚ ਲਹੌਰ ਦਾ ਸੂਬਾ ਹੋਇਆ ਅਤੇ ਸਨ ੧੭੪੫ ਵਿੱਚ ਮੋਇਆ....
ਲਵਪੁਰ. ਰਾਮਚੰਦ੍ਰ ਜੀ ਦੇ ਬੇਟੇ ਲਵ ਦਾ ਵਸਾਇਆ ਰਾਵੀ (ਏਰਾਵਤੀ) ਕਿਨਾਰੇ ਨਗਰ, ਜੋ ਪੰਜਾਬ ਦੀ ਰਾਜਧਾਨੀ ਹੈ,¹ ਦੇਖੋ, ਵਿਚਿਤ੍ਰਨਾਟਕ ਅਃ ੨, ਅੰਕ ੨੪. ਲਹੌਰ ਤੇ ਸੋਲੰਕੀ, ਭੱਟੀ ਅਤੇ ਚੁਹਾਨ ਰਾਜਪੂਤਾਂ ਦਾ ਸਿਲਸਿਲੇਵਾਰ ਚਿਰ ਤੀਕ ਕਬਜਾ ਰਿਹਾ, ਫੇਰ ਇਹ ਬ੍ਰਾਹਮਣਾਂ ਦੇ ਅਧਿਕਾਰ ਵਿੱਚ ਆਇਆ. ਸੁਬਕਤਗੀਨ ਨੇ ਜਯਪਾਲ ਅਤੇ ਅਨੰਗਪਾਲ ਨੂੰ ਜਿੱਤਕੇ ਸਨ ੧੦੦੨ ਵਿੱਚ ਮੁਸਲਮਾਨੀ ਰਾਜ ਕਾਇਮ ਕੀਤਾ. ਸੁਬਕਤਗੀਨ ਦੇ ਪੁਤ੍ਰ ਮਹਮੂਦ ਨੇ ਲਹੌਰ ਦਾ ਨਾਉਂ "ਮਹਮੂਦਪੁਰ" ਰੱਖਿਆ ਸੀ. ਜੋ ਉਸ ਦੇ ਸਿੱਕੇ ਵਿੱਚ ਦੇਖੀਦਾ ਹੈ.#ਤੈਮੂਰ ਨੇ ਸਨ ੧੩੯੮ ਵਿੱਚ ਲਹੌਰ ਫਤੇ ਕੀਤਾ. ਇਹ ਕੁਝ ਕਾਲ ਲੋਦੀਆਂ ਦੀ ਹੁਕੂਮਤ ਅੰਦਰ ਭੀ ਰਿਹਾ. ਸਨ ੧੫੨੪ ਵਿੱਚ ਬਾਬਰ ਨੇ ਫ਼ਤੇ ਕਰਕੇ ਮੁਗਲਰਾਜ ਥਾਪਿਆ. ਬਾਦਸ਼ਾਹ ਅਕਬਰ ਜਹਾਂਗੀਰ ਅਤੇ ਸ਼ਾਹਜਹਾਂ ਨੇ ਆਪਣੇ ਆਪਣੇ ਸਮੇਂ ਕਿਲੇ ਦੀਆਂ ਇਮਾਰਤਾਂ ਬਣਵਾਈਆਂ. ਔਰੰਗਜ਼ੇਬ ਨੇ ਕਿਲੇ ਦੇ ਸਾਮ੍ਹਣੇ ਆਲੀਸ਼ਾਨ ਮਸੀਤ ਬਣਵਾਈ.#ਮਹਾਰਾਜਾ ਰਣਜੀਤਸਿੰਘ ਨੇ ਸਨ ੧੭੯੯ ਵਿੱਚ ਲਹੌਰ ਫਤੇ ਕਰਕੇ ਸਿੱਖਰਾਜ ਕਾਇਮ ਕੀਤਾ. ਇਸ ਪ੍ਰਸਿੱਧ ਸ਼ਹਿਰ ਦਾ ਸਿੱਖ ਇਤਿਹਾਸ ਨਾਲ ਗਾੜ੍ਹਾ ਸੰਬੰਧ ਹੈ. ੨੯ ਮਾਰਚ ਸਨ ੧੮੪੯ ਨੂੰ ਲਹੌਰ ਅੰਗ੍ਰੇਜਾਂ ਦੇ ਅਧਿਕਾਰ ਵਿੱਚ ਆਇਆ. ਦੇਖੋ, ਪੰਜਾਬ#ਰੇਲ ਦੇ ਰਸਤੇ ਲਹੌਰ ਤੋਂ ਕਲਕੱਤਾ ੧੧੯੯, ਪੇਸ਼ਾਵਰ ੨੮੮ ਅਤੇ ਬੰਬਈ ੧੧੪੬ ਮੀਲ ਹੈ. ਜਨਸੰਖ੍ਯਾ ੨੭੯, ੫੫੮ ਹੈ.#ਲਹੌਰ ਪਰਥਾਇ ਗੁਰੂ ਨਾਨਕਸਾਹਿਬ ਅਤੇ ਗੁਰੂ ਅਮਰਦਾਸ ਜੀ ਦੇ ਵਾਕ ਜੋ ਵਾਰਾਂ ਤੋਂ ਵਧੀਕ ਸਲੋਕਾਂ ਵਿੱਚ ਦੇਖੇ ਜਾਂਦੇ ਹਨ, ਉਨ੍ਹਾਂ ਦਾ ਨਿਰਣਾ "ਲਾਹੋਰ" ਸ਼ਬਦ ਵਿੱਚ ਦੇਖੋ.#ਲਹੌਰ ਵਿੱਚ ਸਤਿਗੁਰਾਂ ਅਤੇ ਸ਼ਹੀਦਾਂ ਦੇ ਇਹ ਪਵਿਤ੍ਰ ਅਸਥਾਨ ਹਨ-#(੧) ਜਵਾਹਰਮੱਲ ਦੇ ਚੌਹੱਟੇ ਪਾਸ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਗੁਰਦ੍ਵਾਰਾ ਹੈ. ਇੱਥੇ ਸਤਿਗੁਰੂ ਨੇ ਦੁਨੀਚੰਦ ਨੂੰ ਪਾਖੰਡਰੂਪ ਸ਼੍ਰਾੱਧਕਰਮ ਤੋਂ ਵਰਜਕੇ ਗੁਰਸਿੱਖੀ ਬਖ਼ਸ਼ੀ ਸੀ. ਇਹ ਅਸਥਾਨ ਸਿਰੀਆਂ ਵਾਲੇ ਮਹੱਲੇ ਪਾਸ ਹੈ. ਗੁਰਦ੍ਵਾਰਾ ਬਣਿਆ ਹੋਇਆ ਹੈ, ਸਿੱਘ ਪੁਜਾਰੀ ਹੈ.#(੨) ਚੂਨੀਮੰਡੀ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਅਸਥਾਨ ਹੈ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਨਾਲ ਅੱਠ ਦੁਕਾਨਾਂ ਹਨ. ਪੁਜਾਰੀ ਸਿੰਘ ਹੈ.#(੩) ਜਨਮ ਅਸਥਾਨ ਦੇ ਪਾਸ ਹੀ ਸ਼੍ਰੀ ਗੁਰੂ ਰਾਮਦਾਸ ਜੀ ਦੀ ਧਰਮਸ਼ਾਲਾ ਹੈ. ਇਸ ਹਾਤੇ ਅੰਦਰ ਹੀ ਸ਼੍ਰੀ ਗੁਰੂ ਅਰਜਨਸਾਹਿਬ ਜੀ ਦਾ ਦੀਵਾਨਖਾਨਾ ਭੀ ਹੈ. ਇਸ ਦੇ ਨਾਲ ਚਾਰ ਦੁਕਾਨਾਂ ਅਤੇ ਅਠਾਰਾਂ ਘੁਮਾਉਂ ਜ਼ਮੀਨ ਪਿੰਡ ਰਾਣਾ ਭੱਟੀ, ਤਸੀਲ ਸ਼ਾਹਦਰਾ ਜਿਲਾ ਸ਼ੇਖੂਪੁਰਾ ਵਿੱਚ ਹੈ.#ਇਸੇ ਥਾਂ ਤੋਂ- "ਮੇਰਾ ਮਨੁ ਲੋਚੈ ਗੁਰਦਰਸਨ ਤਾਈ"- ਸ਼ਬਦ ਲਿਖਕੇ ਗੁਰੂਸਾਹਿਬ ਨੇ ਪਿਤਾ ਜੀ ਪਾਸ ਅਮ੍ਰਿਤਸਰ ਭੇਜਿਆ ਸੀ.#(੪) ਕਿਲੇ ਦੇ ਸਾਮ੍ਹਣੇ ਸ਼੍ਰੀ ਗੁਰੂ ਅਰਜਨਸਾਹਿਬ ਦਾ ਦੇਹਰਾ ਹੈ, ਜਿੱਥੇ ਜੇਠ ਸੁਦੀ ੪. ਸੰਮਤ ੧੬੬੩ ਨੂੰ ਜੋਤੀ ਜੋਤਿ ਸਮਾਏ ਹਨ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਦੀਵਾਨਖਾਨਾ ਭੀ ਮਨੋਹਰ ਹੈ. ਨਿੱਤ ਕੀਰਤਨ ਹੁੰਦਾ ਹੈ. ਮਹਾਰਾਜਾ ਰਣਜੀਤਸਿੰਘ ਦੀ ਲਾਈ ਜਾਗੀਰ ਪਿੰਡ ਨੰਦੀਪੁਰ ਜਿਲਾ ਸਿਆਲਕੋਟ ਤਸੀਲ ਡਸਕਾ ਵਿੱਚ ਹੈ, ਜਿਸ ਦਾ ਰਕਬਾ ੫੮੯ ਵਿੱਘੇ ਹੈ, ਅਤੇ ੫੦ ਰੁਪਯੇ ਸਾਲਨਾ ਪਿੰਡ ਕੁਤਬਾ ਤਸੀਲ ਕੁਸੂਰ ਤੋਂ ਮਿਲਦੇ ਹਨ. ੯੦ ਰੁਪਯੇ ਰਿਆਸਤ ਨਾਭੇ ਵੱਲੋਂ ਹਨ. ਜੇਠ ਸੁਦੀ ੪. ਨੂੰ ਮੇਲਾ ਹੁੰਦਾ ਹੈ, ਪੁਜਾਰੀ ਸਿੰਘ ਹਨ. ਇਸ ਗੁਰਦ੍ਵਾਰੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਦੰਦਖੰਡ ਦਾ ਇੱਕ ਕੰਘਾ ਹੈ, ਜਿਸ ਦੇ ੩੮ ਦੰਦੇ ਹਨ, ਦੋ ਦੰਦੇ ਟੁੱਟੇ ਹੋਏ ਹਨ.#(੫) ਲਹੌਰ ਕਿਲੇ ਤੋਂ ਦੌ ਸੌ ਕਦਮ ਦੱਖਣ ਵੱਲ ਲਾਲ ਕੂਆ ਅਥਵਾ ਲਾਲ ਖੂਹੀ ਹੈ. ਇਹ ਚੰਦੂ ਦੇ ਘਰ ਵਿੱਚ ਸੀ. ਇਸ ਦੇ ਜਲ ਨਾਲ ਸ਼੍ਰੀ ਗੁਰੂ ਅਰਜਨ ਦੇਵ ਨੇ ਕਈ ਵਾਰ ਸਨਾਨ ਕੀਤਾ ਸੀ. ਇੱਥੇ ਛੋਟਾ ਜਿਹਾ ਮੰਜੀਸਾਹਿਬ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਦਾ ਪ੍ਰਕਾਸ਼ ਹੁੰਦਾ ਹੈ. ਇਸ ਗੁਰਦ੍ਵਾਰੇ ਨਾਲ ਇੱਕ ਦੁਕਾਨ, ੨੧. ਕਨਾਲ ੧੪. ਮਰਲੇ ਜਮੀਨ ਪਿੰਡ ਖੋਖਰ, ਤਸੀਲ ਲਹੌਰ ਵਿੱਚ ਹੈ. ਪੁਜਾਰੀ ਸਿੰਘ ਹੈ. ਇੱਥੇ ਤੀਹ ਚਾਲੀ ਗੁੰਗੇ ਭੀ ਰਹਿਂਦੇ ਹਨ.#(੬) ਡੱਬੀ ਬਾਜਾਰ ਵਿੱਚ ਸ਼੍ਰੀ ਗੁਰੂ ਅਰਜਨਦੇਵ ਜੀ ਦੀ ਬਾਵਲੀ ਹੈ. ਇਹ ਛੱਜੂ ਵਪਾਰੀ ਦੇ ਅਰਪੇ ਹੋਏ ਧਨ ਤੋਂ ਗੁਰੂਸਾਹਿਬ ਨੇ ਲਵਾਈ ਸੀ. ਬਾਦਸ਼ਾਹ ਸ਼ਾਹਜਹਾਂ ਦੇ ਸਮੇਂ ਇਹ ਅੱਟੀ ਗਈ ਸੀ. ਮਹਾਰਾਜਾ ਰਣਜੀਤਸਿੰਘ ਜੀ ਨੇ ਫੇਰ ਪ੍ਰਗਟ ਕੀਤੀ. ਇਸ ਨਾਲ ੧੧੨ ਹੱਟਾਂ ਹਨ, ਜਿਨ੍ਹਾਂ ਦੀ ਚੋਖੀ ਆਮਦਨ ਹੈ.#(੭) ਮੁਜੰਗ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਅਸਥਾਨ ਹੈ, ਜਿੱਥੇ ਬਹੁਤ ਚਿਰ ਗੁਰੂਸਾਹਿਬ ਦਾ ਡੇਰਾ ਰਿਹਾ ਹੈ. ਇਸ ਗੁਰਦ੍ਵਾਰੇ ਨਾਲ ਨੌ ਦੁਕਾਨਾਂ ਹਨ.#(੮) ਭਾਟੀ ਦਰਵਾਜੇ ਮਹੱਲਾ ਚੁਮਾਲਾ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਸਤਿਗੁਰੂ ਮੁਜੰਗ ਤੋਂ ਆਕੇ ਇੱਥੇ ਕਈ ਵਾਰ ਦੀਵਾਨ ਲਗਾਇਆ ਕਰਦੇ ਸਨ, ਜਿਸ ਬੇਰੀ ਨਾਲ ਘੋੜਾ ਬੰਨ੍ਹਿਆ ਜਾਂਦਾ ਸੀ, ਉਹ ਮੌਜੂਦ ਹੈ.#ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਪ੍ਰਕਾਸ਼ ਲਈ ਸੁੰਦਰ ਖੁਲ੍ਹਾ ਕਮਰਾ ਹੈ. ਮੁਸਾਫਰਾਂ ਦੇ ਰਹਿਣ ਲਈ ਚੋਖੇ ਮਕਾਨ ਹਨ. ਗੁਰਦ੍ਵਾਰੇ ਨਾਲ ਇੱਕ ਮਕਾਨ ਭਾਟੀ ਦਰਵਾਜੇ ਅਤੇ ੮੭ ਘੁਮਾਉਂ ਜ਼ਮੀਨ ਪਿੰਡ ਖੁਰਦਪੁਰ, ਤਸੀਲ ਲਹੌਰ ਵਿੱਚ ਹੈ. ਕਮੇਟੀ ਦੇ ਹੱਥ ਪ੍ਰਬੰਧ ਹੈ. ਬਸੰਤ- ਪੰਚਮੀ ਨੂੰ ਮੇਲਾ ਹੁੰਦਾ ਹੈ.#(੯) ਸ਼ਹਿਰ ਦੇ ਉੱਤਰ ਕਿਲੇ ਦੇ ਪਾਸ ਭਾਈ ਮਨੀਸਿੰਘ ਜੀ ਦਾ ਸ਼ਹੀਦਗੰਜ ਹੈ. ਦੇਖੋ, ਮਨੀਸਿੰਘ ਭਾਈ. ਇੱਥੇ ਉਹ ਖੂਹ ਭੀ ਹੈ ਜੋ ਜਾਲਿਮ ਹਾਕਮਾਂ ਨੇ ਸਿੱਖਾਂ ਦੇ ਸਿਰਾਂ ਨਾਲ ਭਰਵਾ ਦਿੱਤਾ ਸੀ. ਇਸ ਸ਼ਹੀਦਗੰਜ ਨਾਲ ਇੱਕ ਦੁਕਾਨ ਚੂਨੀਮੰਡੀ ਵਿੱਚ ਹੈ. ਕਮੇਟੀ ਦੇ ਹੱਥ ਇਸ ਦਾ ਪ੍ਰਬੰਧ ਹੈ. ਰੇਲਵੇ ਸਟੇਸ਼ਨ ਬਾਦਾਮੀਬਾਗ ਤੋਂ ਪੌਣ ਮੀਲ ਪੱਛਮ ਹੈ.#(੧੦) ਲੰਡਾ ਬਾਜਾਰ ਵਿੱਚ ਭਾਈ ਤਾਰੂਸਿੰਘ ਜੀ ਦਾ ਸ਼ਹੀਦਗੰਜ ਹੈ. ਇਸ ਨਾਲ ਕਈ ਟੁਕੜੇ ਜ਼ਮੀਨ ਦੇ ਕਰੀਬ ਛੀ ਕਨਾਲ ਸ਼ਹਿਰ ਵਿੱਚ ਹਨ, ਅਤੇ ਪਿੰਡ ਬੱਲਾ ਬਸਤੀਰਾਮ ਤਸੀਲ ਲਹੌਰ ਤੋਂ ਸੌ ਰੁਪਯਾ ਸਾਲਾਨਾ ਸਿੱਖਰਾਜ ਸਮੇਂ ਦੀ ਜਾਗੀਰ ਹੈ. ਕੁਝ ਦੁਕਾਨਾਂ ਦਾ ਕਰਾਇਆ ਆਉਂਦਾ ਹੈ. ਪੁਜਾਰੀ ਸਿੰਘ ਹੈ. ਦੇਖੋ, ਤਾਰੂਸਿੰਘ ਭਾਈ.#(੧੧) ਭਾਈ ਤਾਰੂਸਿੰਘ ਜੀ ਦੇ ਸ਼ਹੀਦਗੰਜ ਦੇ ਨੇੜੇ ਹੀ ਸਿੰਘਣੀਆਂ ਦਾ ਸ਼ਹੀਦਗੰਜ ਹੈ. ਇੱਥੇ ਸਿੰਘਣੀਆਂ ਨੇ ਅਨੇਕ ਦੁੱਖ ਸਹਾਰੇ. ਆਪਣੇ ਬੱਚੇ ਟੋਟੇ ਕਰਵਾਕੇ ਝੋਲੀ ਪਵਾਏ, ਪਰ ਪਿਆਰਾ ਧਰਮ ਨਹੀਂ ਤਿਆਗਿਆ....
ਅ਼. [صوُبہ] ਸੂਬਹ. ਸੰਗ੍ਯਾ- ਇਲਾਕਾ. ਰਾਜ ਦਾ ਇੱਕ ਹਿੱਸਾ। ੨. ਇਲਾਕੇ ਦਾ ਹਾਕਿਮ. ਨਾਜਿਮ. ਸੂਬਹਦਾਰ।...
ਮਰਿਆ ਮ੍ਰਿਤ ਭਇਆ. "ਮੋਇਆ ਕਉ ਕਿਆ ਰੋਵਹੁ ਭਾਈ?" (ਆਸਾ ਅਃ ਮਃ ੧)...