gharāraha, gharībanivāzaग़रारह, ग़रीबनिवाज़
ਫ਼ਾ. [غریبنواز] ਵਿ- ਦੀਨਾਂ ਉੱਪਰ ਦਯਾ ਕਰਨ ਵਾਲਾ. ਨਿਰਧਨਾਂ ਨੂੰ ਨਿਵਾਜ਼ਿਸ਼ ਕਰਨ ਵਾਲਾ. "ਗਰੀਬਨਿਵਾਜ ਗੁਸਈਆ ਮੇਰਾ." (ਮਾਰੂ ਰਵਿਦਾਸ)
फ़ा. [غریبنواز] वि- दीनां उॱपर दया करन वाला. निरधनां नूं निवाज़िश करन वाला. "गरीबनिवाज गुसईआ मेरा." (मारू रविदास)
ਸੰ. दय्. ਧਾ- ਦਯਾ ਕਰਨਾ, ਦਾਨ ਦੇਣਾ, ਪਾਲਨ ਕਰਨਾ। ੨. ਸੰਗ੍ਯਾ- ਕਰੁਣਾ. ਰਹ਼ਮ. "ਦਯਾ ਧਾਰੀ ਹਰਿ ਨਾਥ" (ਟੋਡੀ ਮਃ ੫) ੩. ਦੈਵ. ਵਿਧਾਤਾ. ਦੈਯਾ. "ਦਯਾ ਕੀ ਸਹੁਁ." (ਚਰਿਤ੍ਰ ੨)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [نوازش] ਸੰਗ੍ਯਾ- ਨਵਾਖ਼ਤਨ (ਵਡਾ ਕਰਨ) ਦਾ ਭਾਵ। ੨. ਕ੍ਰਿਪਾ. ਦਯਾ....
ਫ਼ਾ. [غریبنواز] ਵਿ- ਦੀਨਾਂ ਉੱਪਰ ਦਯਾ ਕਰਨ ਵਾਲਾ. ਨਿਰਧਨਾਂ ਨੂੰ ਨਿਵਾਜ਼ਿਸ਼ ਕਰਨ ਵਾਲਾ. "ਗਰੀਬਨਿਵਾਜ ਗੁਸਈਆ ਮੇਰਾ." (ਮਾਰੂ ਰਵਿਦਾਸ)...
ਸੰ. गोस्वामिन ਗੋਸ੍ਵਾਮੀ. ਸੰਗ੍ਯਾ- ਗੋ (ਪ੍ਰਿਥਿਵੀ) ਦਾ ਮਾਲਿਕ. ਜਗਤਨਾਥ. ਕਰਤਾਰ. "ਕੋਈ ਸੇਵੈ ਗੁਸਈਆ ਕੋਈ ਅਲਾਹਿ." (ਰਾਮ ਮਃ ੫) ੨. ਗੋ (ਇੰਦ੍ਰੀਆਂ) ਦਾ ਮਾਲਿਕ. ਇੰਦ੍ਰੀਆਂ ਨੂੰ ਪ੍ਰੇਰਣ ਵਾਲਾ। ੩. ਇੰਦ੍ਰਿਯਜਿਤ ਸਾਧੂਆਂ ਦੀ ਉਪਾਧਿ। ੪. ਦੇਖੋ, ਗੁਸਾਂਈਂ ੨. ਅਤੇ ੩....
ਸਰਵ- ਮਾਮਕ. ਬੋਲਣ ਵਾਲੇ ਦਾ ਆਪਣਾ. "ਮੇਰਾ ਸਾਹਿਬ ਅਤਿ ਵਡਾ." (ਮਃ ੩. ਵਾਰ ਗੂਜ ੧) ੨. ਵਿ- ਮੁੱਖ. ਪ੍ਰਧਾਨ. ਦੇਖੋ, ਮੇਰੁ. "ਸਿਰੁ ਕੀਨੋ ਮੇਰਾ." (ਰਾਮ ਅਃ ਮਃ ੫) ਸਾਰੇ ਅੰਗਾਂ ਵਿੱਚੋਂ ਸਿਰ ਨੂੰ ਪ੍ਰਧਾਨ ਬਣਾਇਆ ਹੈ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...