ghāzīग़ाज़ी
ਫ਼ਾ. [غازی] ਸੰਗ੍ਯਾ- ਵੇਸ਼੍ਯਾ. ਕੰਚਨੀ। ੨. ਨਟਣੀ। ੩. ਅ਼. ਧਰਮਵੀਰ. "ਹਠ੍ਯੋ ਜੀਤਮੱਲੰ ਸੁਗਾਜੀ ਗੁਲਾਬੰ." (ਵਿਚਿਤ੍ਰ) ੪. ਕਾਫ਼ਰਾਂ ਨੂੰ ਜੰਗ ਵਿੱਚ ਮਾਰਨ ਵਾਲਾ ਯੋਧਾ। ੫. ਪ੍ਰਧਾਨ ਸੈਨਾਪਤਿ. ਮੁਖੀਆ ਫੌਜੀ ਸਰਦਾਰ.
फ़ा. [غازی] संग्या- वेश्या. कंचनी। २. नटणी। ३. अ़. धरमवीर. "हठ्यो जीतमॱलं सुगाजी गुलाबं." (विचित्र) ४. काफ़रां नूं जंग विॱचमारन वाला योधा। ५. प्रधान सैनापति. मुखीआ फौजी सरदार.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕੰਚਨੀ, ਜੋ ਅਨੇ ਵੇਸਾਂ ਨਾਲ ਸ਼ਰੀਰ ਨੂੰ ਸਿੰਗਾਰਦੀ ਹੈ. ਸਾਮਾਨ੍ਯਾ. ਗਣਿਕਾ. ਕੰਜਰੀ....
ਸੰਗ੍ਯਾ- ਕੰਚਨ ਜਾਤਿ ਦੀ ਇਸਤ੍ਰੀ. ਸੁਵਰਣ ਦੀ ਉਪਾਸਿਕਾ ਇਸਤ੍ਰੀ. ਵੇਸ਼੍ਯਾ. ਕੰਜਰੀ....
ਦੇਖੋ, ਨਟਨੀ....
ਦੇਖੋ, ਧਰਮਬੀਰ, ਵੀਰ ੭. ਅਤੇ ਰਸ....
ਹਠ ਸਹਿਤ ਹੋਇਆ। ੨. ਕੁੱਦਿਆ. ਉਛਲਿਆ. ਦੇਖੋ, ਹਠ ਧਾ. "ਹਠ੍ਯੋ ਮਾਹਰੀ ਚੰਦਯੰ ਗੰਗ ਰਾਮੰ." (ਵਿਚਿਤ੍ਰ)...
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. योद्घृ- ਯੋਧ੍ਰਿ. ਯੁੱਧ ਕਰਨ ਵਾਲਾ. ਲੜਾਕਾ. ਵੀਰ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਦੇਖੋ, ਸੇਨਾਪਤਿ। ੨. ਸ਼੍ਰੀ ਗੁਰੂ ਗੋਬਿੰਦ ਸਿਘ ਸਾਹਿਬ ਜੀ ਦੇ ਦਰਬਾਰ ਦਾ ਇੱਕ ਲਿਖਾਰੀ ਅਤੇ ਕਵਿ, ਜਿਸ ਨੇ ਚਾਣਿਕ੍ਯ ਨੀਤਿ ਦਾ ਉਲਥਾ ਕੀਤਾ ਹੈ- "ਗੁਰੁ ਗੋਬਿੰਦ ਕੀ ਸਭਾ ਮੇ ਲੇਖਕ ਪਰਮ ਸੁਜਾਨ। ਚਾਣਾਕੇ ਭਾਖਾ ਕਰੀ ਕਵਿ ਸੈਨਾਪਤਿ ਨਾਮ।।" ਇਸ ਦਾ ਬਣਾਇਆ ਇੱਕ "ਗੁਰੁਸ਼ੋਭਾ" ਗ੍ਰੰਥ ਭੀ ਹੈ. ਦੇਖੋ, ਗੁਰੁਮਤ ਸੁਧਾਕਰ ਗ੍ਰੰਥ.¹...
ਵਿ- ਪ੍ਰਧਾਨ. ਆਗੂ. ਪੇਸ਼ਵਾ....
ਵਿ- ਫ਼ੌਜ (ਲਸ਼ਕਰ) ਨਾਲ ਹੈ ਜਿਸ ਦਾ ਸੰਬੰਧ....
ਫ਼ਾ. [سردار] ਪ੍ਰਧਾਨ. ਮੁਖੀਆ. ਸ਼ਿਰੋਮਣਿ। ੨. ਦੇਖੋ, ਸਰਦ ੩. ਸਾਲ. ਵਰ੍ਹਾ. "ਸਰਦਾਰ ਬਿੰਸਤਿਚਾਰ ਕਲਿਅਵਤਾਰ ਛਤ੍ਰ ਫਿਰਾਈਅੰ." (ਕਲਕੀ) ਚੌਬੀਸ ਵਰ੍ਹੇ ਕਲਿਅਵਤਾਰ (ਕਲਕੀ ਅਵਤਾਰ) ਸਿਰ ਤੇ ਛਤਰ ਫਿਰਾਵੇਗਾ. ਭਾਵ- ਰਾਜ ਕਰੇਗਾ....