gaurīगौरी
ਸੰ. ਸੰਗ੍ਯਾ- ਪਾਰਵਤੀ. ਗਿਰਿਜਾ। ੨. ਪ੍ਰਿਥਿਵੀ। ੩. ਹਲਦੀ। ੪. ਵਰੁਣ ਦੀ ਇਸਤ੍ਰੀ। ੫. ਤੁਲਸੀ। ੬. ਅੱਠ ਵਰ੍ਹੇ ਦੀ ਕੰਨ੍ਯਾ। ੭. ਗਉੜੀ ਰਾਗਿਨੀ। ੮. ਵਿ- ਗੋਰੇ ਰੰਗ ਵਾਲੀ.
सं. संग्या- पारवती. गिरिजा। २. प्रिथिवी। ३. हलदी। ४. वरुण दी इसत्री। ५. तुलसी। ६. अॱठ वर्हे दी कंन्या। ७. गउड़ी रागिनी। ८. वि- गोरे रंग वाली.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪਾਰ੍ਵਤੀ. ਹਿਮਾਲਯ ਪਰ੍ਵਤ ਦੀ ਪੁਤ੍ਰੀ ਉਮਾ, ਜੋ ਸ਼ਿਵ ਨੂੰ ਵਿਆਹੀ ਗਈ। ੨. ਨਿਘਟੁ ਅਨੁਸਾਰ ਨਦੀ, ਜੋ ਪਹਾੜ ਤੋਂ ਉਪਜਦੀ ਹੈ....
ਸੰਗ੍ਯਾ- ਪਾਰਵਤੀ, ਜੋ ਹਿਮਾਲਯ ਗਿਰਿ ਦੀ ਪੁਤ੍ਰੀ ਹੈ. "ਬੈਠ ਤਬੈ ਗਿਰਿਜਾ ਅਰੁ ਦੇਵਨ ਬੁੱਧਿ ਇਹੈ ਮਨ ਮੱਧ ਵ਼ਿਚਾਰੀ." (ਚੰਡੀ ੧) ੨. ਗੰਗਾ ਗਿਰਿਜਾ ਪ੍ਰਿਥਮ ਕਹਿ ਪੁਤ੍ਰ ਸਬਦ ਪੁਨ ਦੇਹੁ." (ਸਨਾਮਾ)...
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਦੇਖੋ, ਹਰਦੀ....
ਸੰ. ਸੰਗ੍ਯਾ- ਜਲਾਂ ਦਾ ਸ੍ਵਾਮੀ ਦੇਵਤਾ. ਪੁਰਾਣਾਂ ਵਿੱਚ ਇਸ ਨੂੰ ਕਰਦਮ ਦਾ ਪੁਤ੍ਰ ਅਤੇ ਮਗਰਮੱਛ ਪੁਰ ਸਵਾਰੀ ਕਰਨ ਵਾਲਾ ਮੰਨਿਆ ਹੈ. ਇਹ ਸੱਪ ਦੇ ਫਨ ਦੀ ਸਿਰ ਪੁਰ ਛਤਰੀ ਰਖਦਾ ਹੈ. ਇਸ ਦੀ ਪੁਰੀ "ਵਸੁਧਾ" ਨਗਰ ਹੈ. ਸ਼ਸਤ੍ਰ ਪਾਸ਼ (ਫਾਹੀ) ਹੈ. ਵਰੁਣ ਪੱਛਮ (ਪਸ਼੍ਚਿਮ) ਦਿਸ਼ਾ ਦਾ ਸ੍ਵਾਮੀ ਹੋਣ ਕਰਕੇ ਦਿਕਪਾਲਾਂ ਵਿੱਚ ਭੀ ਗਿਣਿਆ ਜਾਂਦਾ ਹੈ. ਵਰੁਣ ਨੂੰ ਅਦਿਤਿ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਭੀ ਲਿਖਿਆ ਹੈ। ੨. ਜਲ। ੩. ਸੂਰਜ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. ਸੰਗ੍ਯਾ- ਜੋ ਆਪਣੀ ਤੁਲ੍ਯਤਾ (ਬਰਾਬਰੀ) ਨੂੰ ਫੈਂਕ ਦੇਵੇ, ਸੋ ਤੁਲਸੀ. ਅਰਥਾਤ ਜਿਸ ਦੇ ਤੁਲ੍ਯ ਹੋਰ ਬੂਟਾ ਨਹੀਂ. ਤੁਲਸੀ ਮਰੂਏ ਦੀ ਕ਼ਿਸਮ ਦਾ ਇੱਕ ਚਰਪਰਾ ਪੌਦਾ ਹੈ. ਇਸ ਦੇ ਪੱਤੇ ਕਫ ਨਾਸ਼ਕ ਅਤੇ ਭੁੱਖ ਵਧਾਉਣ ਵਾਲੇ ਹਨ. ਵੈਦ ਤਪ ਆਦਿਕ ਕਈ ਰੋਗਾਂ ਵਿੱਚ ਤੁਲਸੀ ਵਰਤਦੇ ਹਨ. ਜੇ ਤੁਲਸੀ ਦੇ ਪੱਤੇ ਚਾਯ ਵਾਂਙ ਉਬਾਲਕੇ ਦੁੱਧ ਅਤੇ ਮਿੱਠਾ ਮਿਲਾਕੇ ਪੀਤੇ ਜਾਣ ਤਾਂ ਮੇਦੇ ਅਤੇ ਫਿਫੜੇ ਦੇ ਅਨੇਕ ਰੋਗ ਦੂਰ ਹੋਂਦੇ ਹਨ. L. Ocymum Sacrum. ਅੰ. Sweet basil.#ਵੈਸਨਵ ਧਰਮ ਅਨੁਸਾਰ ਇਸ ਨੂੰ ਬਹੁਤ ਹੀ ਪਵਿਤ੍ਰ ਮੰਨਿਆ ਹੈ ਅਰ ਸ਼ਾਲਗ੍ਰਾਮ ਦੀ ਪੂਜਾ ਤਾਂ ਬਿਨਾ ਤੁਲਸੀ ਹੋ ਹੀ ਨਹੀਂ ਸਕਦੀ.#ਬ੍ਰਹਮ੍ਵੈਵਰਤ ਪੁਰਾਣ ਵਿੱਚ ਕਥਾ ਹੈ ਕਿ ਗੋਲੋਕ ਵਿੱਚ ਤੁਲਸੀ ਨਾਮ ਦੀ ਇੱਕ ਰਾਧਾ ਦੀ ਸਖੀ ਸੀ. ਇੱਕ ਦਿਨ ਕ੍ਰਿਸਨ ਜੀ ਨਾਲ ਤੁਲਸੀ ਨੂੰ ਕੇਲ ਕਰਦੇ ਦੇਖਕੇ ਰਾਧਾ ਨੇ ਸ੍ਰਾਪ ਦਿੱਤਾ ਕਿ ਤੂੰ ਮਨੁੱਖ ਸ਼ਰੀਰ ਧਾਰਣ ਕਰ. ਇਸ ਪੁਰ ਤੁਲਸੀ ਰਾਜਾ ਧਰਮਧ੍ਵਜ ਦੀ ਕੰਨ੍ਯਾ ਹੋਈ, ਅਤੇ ਸ਼ੰਖਚੂੜ ਰਾਖਸ ਨਾਲ ਵਿਆਹ ਹੋਇਆ. ਸ਼ੰਖਚੂੜ ਨੂੰ ਇਹ ਵਰ ਮਿਲਿਆ ਹੋਇਆ ਸੀ ਕਿ ਜਦ ਤੀਕ ਉਸ ਦੀ ਇਸਤ੍ਰੀ ਦਾ ਸਤਭੰਗ ਨਹੀਂ ਹੋਊ, ਓਦੋਂ ਤੀਕ ਉਸ ਨੂੰ ਕੋਈ ਨਹੀਂ ਜਿੱਤ ਸਕੇਗਾ. ਸ਼ੰਖਚੂੜ ਨੇ ਸਾਰੇ ਦੇਵਤੇ ਜਿੱਤ ਲਏ ਅਰ ਤਿੰਨ ਲੋਕਾਂ ਦਾ ਮਾਲਿਕ ਬਣ ਗਿਆ. ਦੇਵਤਿਆਂ ਨੇ ਵਿਸਨੁ ਦੀ ਸ਼ਰਣ ਲਈ ਅਤੇ ਸਹਾਇਤਾ ਮੰਗੀ. ਵਿਸਨੁ ਨੇ ਸ਼ੰਖਚੂੜ ਦਾ ਭੇਸ ਧਾਰਕੇ ਤੁਲਸੀ ਦਾ ਸਤ ਭੰਗ ਕੀਤਾ. ਤੁਲਸੀ ਨੇ ਵਿਸਨੁ ਨੂੰ ਸ੍ਰਾਪ ਦਿੱਤਾ ਕਿ ਤੂੰ ਪੱਥਰ ਹੋਜਾ. ਵਿਸਨੁ ਨੇ ਆਖਿਆ ਕਿ ਤੂੰ ਭੀ ਇਸ ਸ਼ਰੀਰ ਨੂੰ ਛੱਡਕੇ ਸਦਾ ਲਕ੍ਸ਼੍ਮੀ ਵਾਂਙ ਮੇਰੀ ਪ੍ਯਾਰੀ ਰਹੇਂਗੀ. ਤੇਰੇ ਸ਼ਰੀਰ ਤੋਂ ਗੰਡਕਾ ਨਦੀ ਅਤੇ ਕੇਸ਼ਾਂ ਤੋਂ ਤੁਲਸੀ ਦਾ ਬੂਟਾ ਹੋਵੇਗਾ. ਦੋਹਾਂ ਦੇ ਪਰਸਪਰ ਸ੍ਰਾਪ ਦੇ ਕਾਰਣ ਵਿਸਨੁ ਸ਼ਾਲਗ਼ਾਮ ਹੋਏ, ਜੋ ਗੰਡਕਾ ਨਦੀ ਵਿੱਚੋਂ ਮਿਲਦੇ ਹਨ ਅਤੇ ਤੁਲਸੀ ਬੂਟਾ ਬਣੀ. ਦੇਖੋ, ਜਲੰਧਰ ਸ਼ਬਦ.#ਬਹੁਤ ਵੈਸਨ ਤੁਲਸੀ ਅਤੇ ਸ਼ਾਲਗ੍ਰਾਮ ਦਾ ਵਿਆਹ ਧੂਮ ਧਾਮ ਨਾਲ ਕਰਦੇ ਹਨ ਅਰ ਤੁਲਸੀ ਦੀ ਲੱਕੜ ਦੀ ਮਾਲਾ ਅਤੇ ਕੰਠੀ ਪਹਿਰਦੇ ਹਨ. ਤੁਲਸੀ ਦਾ ਖ਼ਾਸ ਕਰਕੇ ਪੂਜਨ ਕੱਤਕ ਬਦੀ ਅਮਾਵਸ (ਮੌਸ) ਨੂੰ ਹੁੰਦਾ ਹੈ ਕਿਉਂਕਿ ਇਹ ਤਿਥਿ ਤੁਲਸੀ ਦੇ ਜਨਮ ਦੀ ਮੰਨੀ ਗਈ ਹੈ. ਤੁਲਸੀ ਦੇ ਸੰਸਕ੍ਰਿਤ ਨਾਮ ਹਨ-#ਵਿਸਨੁਵੱਲਭਾ, ਹਰਿਪ੍ਰਿਯਾ, ਵ੍ਰਿੰਦਾ, ਪਾਵਨੀ, ਵਹੁਪਤ੍ਰੀ, ਸ਼੍ਯਾਮਾ, ਤ੍ਹ੍ਹਿਦਸ਼ ਮੰਜਰੀ, ਮਾਧਵੀ, ਅਮ੍ਰਿਤਾ, ਸੁਰਵੱਲੀ. "ਨਾ ਸੁਚਿ ਸੰਜਮ ਤੁਲਸੀ ਮਾਲਾ." (ਮਾਰੂ ਸੋਲਹੇ ਮਃ ੫) ੨. ਸ਼੍ਰੀ ਗੁਰੂ ਅਰਜਨਦੇਵ ਦਾ ਇੱਕ ਪਰੋਪਕਾਰੀ ਸਿੱਖ। ਦੇਖੋ, ਤੁਲਸੀਦਾਸ....
ਦੇਖੋ, ਅਠ....
ਵਰ੍ਹਾ ਦਾ ਬਹੁਵਚਨ. ਦੇਖੋ, ਵਰ੍ਹਾ। ੨. ਇੱਕ ਜੱਟ ਗੋਤ੍ਰ। ੩. ਵਰ੍ਹੇ ਗੋਤ ਦੇ ਜੱਟਾਂ ਦਾ ਵਸਾਇਆ ਪਿੰਡ....
ਦੇਖੋ, ਕਨ੍ਯਕਾ ਅਤੇ ਕਨ੍ਯਾ। ੨. ਦੇਖੋ, ਨੌ ਕੰਨ੍ਯਾ....
ਦੇਖੋ, ਗੌੜੀ। ੨. ਇੱਕ ਰਾਗਿਨੀ, ਜੋ ਪੂਰਬੀ ਠਾਟ ਦੀ ਔੜਵ ਸਾੜਵ ਹੈ. ਇਸ ਵਿੱਚ ਸ੍ਰੀ ਰਾਗ ਦਾ ਅੰਗ ਹੈ. ਦਿਸ ਦੀ ਆਰੋਹੀ ਵਿੱਚ ਗਾਂਧਾਰ ਅਤੇ ਧੈਵਤ ਵਰਜਿਤ ਹੈ. ਅਵਰੋਹੀ ਵਿੱਚ ਗਾਂਧਾਰ ਵਰਜਿਤ ਹੈ. ਰਿਸਭ ਵਾਦੀ ਅਤੇ ਪੰਚਮ ਸੰਵਾਦੀ ਹੈ. ਰਿਸਭ ਅਤੇ ਧੈਵਤ ਕੋਮਲ, ਮੱਧਮ ਤੀਵ੍ਰ. ਬਾਕੀ ਸੁਰ ਸ਼ੁੱਧ ਹਨ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ।#ਆਰੋਹੀ- ਸ ਰਾ ਮੀ ਪ ਨ ਸ.#ਅਵਰੋਹੀ- ਸ ਨ ਧਾ ਪ ਮੀ ਰਾ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗਉੜੀ ਦਾ ਨੰਬਰ ਤੀਜਾ ਹੈ, ਅਤੇ ਇਸ ਰਾਗ ਦੇ ਅਨੇਕ ਭੇਦ ਲਿਖੇ ਹਨ. ਯਥਾ- ਗੁਆਰੇਰੀ, ਚੇਤੀ, ਦੱਖਣੀ, ਦੀਪਕੀ, ਪੂਰਬੀ, ਬੈਰਾਗਣ, ਮਾਝ, ਮਾਲਵਾ ਅਤੇ ਮਾਲਾ, ਦੂਜੇ ਰਾਗਾਂ ਨਾਲ ਸੰਕੀਰਣ ਹੋਣ ਤੋਂ ਇਹ ਭੇਦ ਬਣ ਗਏ ਹਨ. ਸ਼ੋਕ ਹੈ ਕਿ ਇਸ ਵੇਲੇ ਰਾਗੀ ਇਹ ਸਾਰੇ ਭੇਦ ਸ੍ਪਸ੍ਟ ਕਰਕੇ ਗਾਉਂਦੇ ਨਹੀਂ ਸੁਣੀਦੇ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....