phararukhābādhaफररुखाबाद
ਯੂ. ਪੀ. ਵਿੱਚ ਜਿਲੇ ਦਾ ਇੱਕ ਪ੍ਰਧਾਨ ਨਗਰ, ਜੋ ਆਗਰਾ ਡਿਵੀਜ਼ਨ ਵਿੱਚ ਹੈ. ਇਹ ਨਵਾਬ ਮੁਹੰਮਦਖ਼ਾਨ ਨੇ ਬਾਦਸ਼ਾਹ ਫ਼ਰਰੁੱਖ਼ਸਿਯਰ ਦੇ ਨਾਮ ਪੁਰ ਸਨ ੧੭੧੪ ਵਿੱਚ ਵਸਾਇਆ ਹੈ.
यू. पी. विॱच जिले दा इॱकप्रधान नगर, जो आगरा डिवीज़न विॱच है. इह नवाब मुहंमदख़ान ने बादशाह फ़ररुॱख़सियर दे नाम पुर सन १७१४ विॱच वसाइआ है.
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਯੂ. ਪੀ. ਵਿੱਚ ਜਮਨਾ ਦੇ ਕਿਨਾਰੇ ਇੱਕ ਨਗਰ, ਜਿਸ ਨੂੰ ਬਾਦਸ਼ਾਹ ਸਿਕੰਦਰ ਲੋਦੀ ਨੇ ਸਭ ਤੋਂ ਪਹਿਲਾਂ ਰਾਜਧਾਨੀ ਬਣਾਇਆ. ਉਸ ਨੇ ਯਮਨਾ ਦੇ ਕਿਨਾਰੇ "ਬਦਲਗੜ੍ਹ" ਨਾਮਕ ਕਿਲਾ ਰਚਿਆ. ਫੇਰ ਅਕਬਰ ਬਾਦਸ਼ਾਹ ਨੇ ਉਸੇ ਥਾਂ ਲਾਲ ਪੱਥਰ ਦਾ ਵਡਾ ਸੁੰਦਰ ਅਤੇ ਪੱਕਾ ਕਿਲਾ, ਕਾਸਿਮ ਖਾਨ ਮੀਰ ਬਹਰ ਦੀ ਮਾਰਫਤ ੩੬ ਲੱਖ ਰੁਪਯਾ ਖਰਚਕੇ ਤਿਆਰ ਕਰਵਾਇਆ.#ਅਕਬਰ ਨੇ ਇਸ ਸ਼ਹਿਰ ਨੂੰ ਵਡੀ ਰੌਨਕ ਦਿੱਤੀ ਅਤੇ ਨਾਉਂ "ਅਕਬਰਾਬਾਦ" ਰੱਖਿਆ. ਦੇਖੋ, ਅਕਬਰ ਅਤੇ ਸ਼ਾਹ ਜਹਾਂ.#ਇਸ ਸ਼ਹਿਰ ਮਾਈਥਾਨ ਮਹੱਲੇ ਵਿੱਚ ਅਤੇ ਬਾਹਰ ਇੱਕ ਬਾਗ ਵਿੱਚ ਨੌਮੇ ਸਤਿਗੁਰੂ ਦੇ ਪਵਿਤ੍ਰ ਗੁਰੁਦ੍ਵਾਰੇ ਹਨ. ਬਾਗ ਵਿੱਚ ਦਸ਼ਮੇਸ਼ ਜੀ ਦਾ ਭੀ ਇੱਕ ਪਵਿਤ੍ਰ ਅਸਥਾਨ ਹੈ. ਗੁਰੁਪ੍ਰਤਾਪ ਸੂਰਯ ਅਨੁਸਾਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਭੀ ਬਾਦਸ਼ਾਹ ਜਹਾਂਗੀਰ ਨਾਲ ਇਸ ਸ਼ਹਿਰ ਵਿੱਚ ਪਧਾਰੇ ਹਨ....
ਦੇਖੋ, ਨਬਾਬ....
ਬਾਦਸ਼ਾਹ ਸ਼ਾਹਜਹਾਂ ਦਾ ਫੌਜੀ ਸਰਦਾਰ, ਜੋ ਹਰਿਗੋਬਿੰਦਪੁਰ ਦੇ ਜੰਗ ਵਿੱਚ ਭਾਈ ਜੱਟੂ ਦੇ ਹੱਥੋਂ ਮੋਇਆ....
ਫ਼ਾ. [بادشاہ] ਸੰਗ੍ਯਾ- ਬਾਦ (ਤਖ਼ਤ) ਦਾ ਸ਼ਾਹ (ਸ੍ਵਾਮੀ). ਸਿੰਘਾਸਨਪਤਿ. ਮਹਾਰਾਜਾ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....