phasīlaफसील
ਅ਼. [فسیل] ਫ਼ਸੀਲ. ਸੰਗ੍ਯਾ- ਸ਼ਹਰਪਨਾਹ. ਨਗਰ ਦੇ ਇਰਦ ਗਿਰਦ ਰਖ੍ਯਾ ਲਈ ਬਣਾਇਆ ਕੋਟ.
अ़. [فسیل] फ़सील. संग्या- शहरपनाह. नगर दे इरद गिरद रख्या लई बणाइआ कोट.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸ਼ਹਰ ਦੀ ਰਖ੍ਯਾ ਕਰਨ ਵਾਲਾ ਕੋਟ. ਨਗਰ ਦੀ ਚਾਰਦੀਵਾਰੀ. ਫ਼ਸੀਲ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਫ਼ਾ. [گِرد] ਵ੍ਯ- ਆਸਪਾਸ. ਚਾਰੋਂ ਓਰ. ਚੁਫੇਰੇ। ੨. ਸੰਗ੍ਯਾ- ਘੇਰਾ. "ਪੰਦ੍ਰਹਿ ਪਹਿਰ ਗਿਰਦ ਤਿਂਹ ਕੀਓ." (ਵਿਚਿਤ੍ਰ)...
ਦੇਖੋ, ਰਕ੍ਸ਼ਾ. "ਸਰਬ ਰਖ੍ਯਾ ਗੁਰ ਦਯਾਲਹ." (ਸਹਸ ਮਃ ੫)...
ਸੰ. ਸੰਗ੍ਯਾ- ਦੁਰਗ. ਕਿਲਾ. "ਕੋਟ ਨ ਓਟ ਨ ਕੋਸ ਨ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ਹਰਪਨਾਹ। ੩. ਰਾਜੇ ਦਾ ਮੰਦਿਰ। ੪. ਸੰ. ਕੋਟਿ. ਕਰੋੜ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ਸੁਵਰਣ ਦੇ ਕੋਟਿ ਭਾਰ ਦਾਨ ਕਰੇ। ੫. ਭਾਵ- ਬੇਸ਼ੁਮਾਰ. ਬਹੁਤ. ਅਨੰਤ. "ਕੋਟਨ ਮੇ ਨਾਨਕ ਕੋਊ." (ਸ. ਮਃ ੯) ੬. ਇੱਕ ਅੰਗ੍ਰੇਜ਼ੀ ਵ੍ਯੋਂਤ ਦਾ ਵਸਤ੍ਰ, ਜੋ ਬਟਨਦਾਰ ਹੁੰਦਾ ਹੈ. Coat....