fālijaफ़ालिज
ਅ਼. [فالج] ਸੰਗ੍ਯਾ- ਅਰਧਾਂਗ ਮਰੇ ਜਾਣ ਦਾ ਰੋਗ. ਪਕ੍ਸ਼ਾਘਾਤ. ਦੇਖੋ, ਅਧਰੰਗ.
अ़. [فالج] संग्या- अरधांग मरे जाण दा रोग. पक्शाघात. देखो, अधरंग.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਧਰੰਗ ਅਤੇ ਅਰਧੰਗ....
Captain Murray. ਇਹ ਈਸਟ ਇੰਡੀਆ ਕੰਪਨੀ ਦਾ ਨੌਕਰ. ਲੁਦਿਆਨੇ ਫੌਜੀ ਡਾਕਟਰ ਸੀ ਅਤੇ ਸਰ ਡੇਵਿਡ ਆਕਟਰਲੋਨੀ ਪੋਲਿਟੀਕਲ ਰੈਜੀਡੈਂਟ ਦਿੱਲੀ ਦੇ ਮਾਤਹਤ ਅੰਬਾਲੇ ਅਤੇ ਲੁਦਿਆਨੇ ਪੋਲਿਟੀਕਲ ਕੰਮ ਭੀ ਕਰਦਾ ਸੀ. ਇਸ ਨੇ "ਰਣਜੀਤ ਸਿੰਘ" ਨਾਮੇ ਕਿਤਾਬ ਲਿਖੀ ਹੈ. ਮਰੇ ਨੇ ਲੁਦਿਆਨੇ ਮੌਲਵੀ ਬੂਟੇਸ਼ਾਹ ਅਤੇ ਸਰਦਾਰ ਰਤਨ ਸਿੰਘ ਭੜੀ ਵਾਲੇ ਤੋਂ ਸਿੱਖ ਪੰਥ ਦਾ ਹਾਲ ਲਿਖਵਾਇਆ ਸੀ. ਦੇਖੋ, ਪੰਥ ਪ੍ਰਕਾਸ਼ ਅਤੇ ਮਾਲੀ ੬.#ਸਨ ੧੮੨੬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੀਮਾਰ ਹੋਣ ਪੁਰ ਇਹ ਅੰਗ੍ਰੇਜ਼ੀ ਸਰਕਾਰ ਦੀ ਮਾਰਫਤ ਲਹੌਰ ਸੱਦਿਆ ਗਿਆ ਸੀ, ਜਿੱਥੇ ਇਹ ਦਿਸੰਬਰ ੧੮੨੬ ਤੋਂ ਮਾਰਚ ਸਨ ੧੮੨੭ ਤਕ ਰਿਹਾ. ਮਹਾਰਾਜਾ ਨਾਲ ਜੋ ਇਸ ਦੀ ਗੱਲਬਾਤ ਹੁੰਦੀ ਰਹੀ, ਜਾਂ ਜੋ ਹਾਲ ਇਸ ਨੂੰ ਆਪਣੇ ਢੰਗ ਤੇ ਮਲੂਮ ਹੋਏ, ਉਹ ਪੋਲਿਟੀਕਲ ਅਫਸਰਾਂ ਨੂੰ ਲਿਖਦਾ ਰਿਹਾ. ਇਸ ਦੀਆਂ ਕਈ ਚਿੱਠੀਆਂ “The Panjab as a Sovereign State” ਵਿੱਚ ਛਪੀਆਂ ਹਨ, ਜੋ ਪੜ੍ਹਨ ਲਾਇਕ ਹਨ. "ਮਰੇ ਸਾਹਿਬ ਤਿਂਹ ਕਹ੍ਯੋ ਬਖਾਨ." (ਪੰਪ੍ਰ)...
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
ਦੇਖੋ, ਅਧਰੰਗ....
ਅਰ੍ਧ ਅੰਗ. ਜਿਸ ਰੋਗ ਨਾਲ ਸ਼ਰੀਰ ਦਾ ਅੱਧਾ ਅੰਗ ਮਾਰਿਆ ਜਾਵੇ. ਪਕ੍ਸ਼ਾਘਾਤ. [فالِج] ਫ਼ਾਲਿਜ. Hemiplegia. ਇਹ ਪੱਠਿਆਂ ਦੀ ਬੀਮਾਰੀ ਹੈ. ਇਸ ਦੇ ਕਾਰਣ ਹਨ- ਸਕਤੇ ਦੀ ਬੀਮਾਰੀ, ਦਿਮਾਗ ਦਾ ਫੋੜਾ, ਵਾਉਗੋਲਾ ਮਿਰਗੀ, ਆਤਸ਼ਕ ਆਦਿ. ਜੇ ਇਹ ਰੋਗ ਸ਼ਰੀਰ ਦੇ ਖੱਬੇ ਪਾਸੇ ਹੋਵੇ ਤਾਂ ਬਹੁਤ ਬਰਾ ਹੁੰਦਾ ਹੈ, ਕਿਉਂਕਿ ਖੱਬੇ ਪਾਸੇ ਦਿਲ ਹੈ. ਅਧਰੰਗ ਦੇ ਰੋਗੀ ਦੀ ਛੇਤੀ ਖਬਰ ਲੈਣੀ ਚਾਹੀਦੀ ਹੈ. ਦੋ ਮਹੀਨੇ ਪਿੱਛੋਂ ਇਸ ਦਾ ਹਟਣਾ ਔਖਾ ਹੁੰਦਾ ਹੈ. ਰੋਗੀ ਨੂੰ ਸਣ ਦੇ ਬੀਜ ਪੀਸਕੇ ਸ਼ਹਿਦ ਵਿੱਚ ਮਿਲਾਕੇ ਖਵਾਉਣੇ ਅਥਵਾ ਅਦਰਕ ਦੇ ਰਸ ਵਿੱਚ ਮਿਲਾਕੇ ਸ਼ਹਿਦ ਚਟਾਉਣਾ ਗੁਣਕਾਰੀ ਹੈ.#ਸੇਂਧਾ ਲੂਣ, ਪਿੱਪਲਾ ਮੂਲ, ਚਿਤ੍ਰਾ, ਸੁੰਢ, ਰਾਯਸਨ ਸਭ ਸਮਾਨ ਲੈ ਕੇ ਚੂਰਣ ਕਰਕੇ ਮਾਹਾਂ ਦੇ ਸ਼ੋਰਵੇ ਨਾਲ ਛੀ ਮਾਸ਼ੇ ਨਿੱਤ ਖਾਣਾ ਅਧਰੰਗ ਦਾ ਸਿੱਧ ਇਲਾਜ ਹੈ. ਯੋਗਰਾਜ ਗੁੱਗਲ ਦਾ ਵਰਤਣਾ ਭੀ ਬਹੁਤ ਹੱਛਾ ਹੈ.#ਅੱਕ, ਬਕਾਇਣ, ਸੁਹਾਂਜਣਾ, ਸੰਭਾਲੂ, ਅਰਿੰਡ ਇਨ੍ਹਾਂ ਦੇ ਪੱਤਿਆਂ ਦਾ ਰਸ ਇੱਕੋ ਤੋਲ ਦਾ ਲੈਣਾ, ਅਤੇ ਸਾਰੇ ਰਸ ਦੇ ਵਜਨ ਬਰਾਬਰ ਤੇਲ ਲੈ ਕੇ ਉਸ ਵਿੱਚ ਪਕਾਉਣਾ, ਜਦ ਰਸ ਜਲ ਜਾਵੇ ਤਦ ਤੇਲ ਨੂੰ ਛਾਣਕੇ ਸੀਸੀ ਵਿੱਚ ਪਾ ਰੱਖਣਾ. ਇਸ ਤੇਲ ਦੀ ਮਾਲਿਸ਼ ਕਰਨੀ ਬਹੁਤ ਲਾਭਦਾਇਕ ਹੈ. ਸ਼ੇਰ ਅਤੇ ਰਿੱਛ ਦੀ ਚਰਬੀ ਦੀ ਮਾਲਿਸ਼ ਭੀ ਗੁਣਕਾਰੀ ਹੈ.#ਅਧਰੰਗ ਦੇ ਰੋਗੀ ਨੂੰ ਬਾਇ (ਵਾਈ) ਵਧਾਉਣ ਵਾਲੀਆਂ ਅਤੇ ਲੇਸਲੀਆਂ ਚੀਜਾਂ ਖਾਣ ਲਈ ਨਹੀਂ ਦੇਣੀਆਂ ਚਾਹੀਏ. ਮਾਸ ਅਥਵਾ ਛੋਲਿਆਂ ਦਾ ਰਸਾ ਆਦਿਕ ਪਦਾਰਥ ਲਾਭਦਾਇਕ ਹਨ....